ਲੰਡਨ ’ਚ ਸਿੱਖ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

By  Riya Bawa November 26th 2021 05:52 PM -- Updated: November 26th 2021 06:08 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਡਨ ਦੇ ਸਾਊਥਾਲ ਵਿਚ ਰਹਿਣ ਵਾਲੇ 16 ਸਾਲਾ ਸਿੱਖ ਨੌਜਵਾਨ ਅਸ਼ਮੀਤ ਸਿੰਘ ਦਾ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ, ਇਸ ਦੁਖਦਾਈ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਅੰਦਰ ਡਰ ਦੀ ਭਾਵਨਾ ਬਣੀ ਹੋਈ ਹੈ।

ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਸਗੋਂ ਇਸ ਤੋਂ ਪਹਿਲਾਂ ਵੀ ਕਈ ਦੇਸ਼ਾਂ ਅੰਦਰ ਸਿੱਖਾਂ ’ਤੇ ਅਜਿਹੇ ਹਮਲੇ ਹੋਏ ਹਨ। ਉਨ੍ਹਾਂ ਕਿਹਾ ਕਿ ਸਿੱਖ ਭਰਾਤਰੀ ਭਾਈਚਾਰੇ ਵਿਚ ਵਿਸ਼ਵਾਸ ਰੱਖਦੇ ਹਨ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਗਏ ਸਰਬਤ ਦੇ ਭਲੇ ਦੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਹਰ ਲੋੜਵੰਦ ਦੀ ਸਹਾਇਤਾ ਲਈ ਤੱਤਪਰ ਰਹਿੰਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਕਰੜੀ ਮੇਹਨਤ ਅਤੇ ਇਮਾਨਦਾਰੀ ਨਾਲ ਵੱਖ-ਵੱਖ ਦੇਸ਼ਾਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ।

ਬੀਬੀ ਜਗੀਰ ਕੌਰ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਿਦੇਸ਼ਾਂ ਦੀਆਂ ਸਰਕਾਰਾਂ ਤੱਕ ਪਹੁੰਚ ਕਰਨ ਲਈ ਭਾਰਤ ਸਰਕਾਰ ਨੂੰ ਪਹਿਲ ਕਦਮੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਭਾਰਤ ਦਾ ਵਿਦੇਸ਼ ਮੰਤਰਾਲਾ ਇਹ ਸੰਜੀਦਾ ਮਸਲੇ ’ਤੇ ਆਪਣੀ ਜਿੰਮੇਵਾਰੀ

ਨਿਭਾਵੇ।

Boy, 13, becomes one of youngest people in British criminal history to be charged with murder after Roehampton break-in | London Evening Standard | Evening Standard

-PTC News

Related Post