ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣ ਦੇ ਐਲਾਨ ਦਾ ਬੀਬੀ ਜਗੀਰ ਕੌਰ ਨੇ ਕੀਤਾ ਸਵਾਗਤ

By  Shanker Badra November 19th 2021 05:10 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਦੇ ਐਲਾਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਹੀ ਸੰਭਵ ਹੋਇਆ ਹੈ। [caption id="attachment_550161" align="aligncenter" width="300"] ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣ ਦੇ ਐਲਾਨ ਦਾ ਬੀਬੀ ਜਗੀਰ ਕੌਰ ਨੇ ਕੀਤਾ ਸਵਾਗਤ[/caption] ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੇ ਭਲੇ ਵਿਚ ਨਹੀਂ ਸਨ ,ਜਿਸ ਲਈ ਇਹਨਾਂ ਦਾ ਰੱਦ ਹੋਣਾ ਜਰੂਰੀ ਸੀ। ਭਾਵੇਂ ਇਹ ਦੇਰ ਨਾਲ ਲਿਆ ਗਿਆ ਫੈਸਲਾ ਹੈ ਪਰ ਫਿਰ ਵੀ ਸਵਾਗਤ ਹੈ। ਬੀਬੀ ਜਗੀਰ ਕੌਰ ਨੇ ਇਹ ਵੀ ਕਿਹਾ ਕਿ ਕਾਨੂੰਨ ਵਾਪਿਸ ਲੈਣ ਨਾਲ ਇਹ ਸਿੱਧ ਹੋ ਗਿਆ ਹੈ ਕਿ ਮੋਦੀ ਸਰਕਾਰ ਨੇ ਗ਼ਲਤ ਫੈਸਲੇ ਤੇ ਅੜੀ ਹੋਈ ਸੀ। [caption id="attachment_550163" align="aligncenter" width="300"] ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣ ਦੇ ਐਲਾਨ ਦਾ ਬੀਬੀ ਜਗੀਰ ਕੌਰ ਨੇ ਕੀਤਾ ਸਵਾਗਤ[/caption] ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਾਲੇ ਕਾਨੂੰਨਾਂ ਕਾਰਨ ਹੋਏ ਨੁਕਸਾਨ ਦਾ ਜਿਕਰ ਕਰਦਿਆਂ ਕਿਹਾ ਕਿ ਜਿੱਥੇ ਲੰਬੇ ਸੰਘਰਸ਼ ਦੌਰਾਨ ਸੈਂਕੜੇ ਕਿਸਾਨਾਂ ਦੀਆਂ ਮੌਤਾਂ ਹੋਈਆਂ ਓਥੇ ਹੀ ਵੱਡਾ ਮਾਲੀ ਨੁਕਸਾਨ ਵੀ ਝੱਲਣਾ ਪਿਆ। ਇਸ ਤੋਂ ਇਲਾਵਾ ਇਸ ਦਾ ਭਾਈਚਾਰਕ ਸਾਂਝਾਂ ਤੇ ਵੀ ਵੱਡਾ ਅਸਰ ਪਿਆ। -PTCNews

Related Post