ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ  

By  Shanker Badra March 25th 2021 04:22 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਵਾਰ ਫਿਰ ਪੱਤਰ ਲਿਖ ਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਕੋਰੋਨਾ ਕਾਰਨ ਬੰਦ ਹੋਏ ਸਾਰੇ ਅਦਾਰੇ ਅਤੇ ਧਾਰਮਿਕ ਅਸਥਾਨ ਆਮ ਵਾਂਗ ਖੁੱਲ੍ਹ ਰਹੇ ਹਨ ਤਾਂ ਅਜਿਹੇ ਵਿਚ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੋਲ੍ਹ ਦੇਣਾ ਚਾਹੀਦਾ ਹੈ।

Bibi Jagir Kaur wrote letter to PM Narendra Modi to open the corridor of Sri Kartarpur Sahib ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਲ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਪਰੰਤੂ ਇਸ ਅਸਥਾਨ ਦਾ ਲਾਂਘਾ ਲੰਮੇ ਸਮੇਂ ਤੋਂ ਬੰਦ ਰਹਿਣ ਕਾਰਨ ਸੰਗਤ ਨਿਰਾਸ਼ਾ ਦੇ ਆਲਮ ਵਿਚ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਪਹੁੰਚਾਉਣ ਲਈ ਉਨ੍ਹਾਂ ਨੂੰ ਪੱਤਰ ਲਿਖਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਲਾਂਘਾ ਮੁੜ ਖੋਲ੍ਹਣ ਦੇ ਫੈਸਲੇ ਮਗਰੋਂ ਭਾਰਤ ਸਰਕਾਰ ਦੀ ਲੰਮੀ ਚੁੱਪ ਠੀਕ ਨਹੀਂ ਹੈ। ਸਰਕਾਰ ਨੂੰ ਇਸ ਮਾਮਲੇ ’ਤੇ ਜਲਦ ਫੈਸਲਾ ਲੈਣਾ ਚਾਹੀਦਾ ਹੈ।

Bibi Jagir Kaur wrote letter to PM Narendra Modi to open the corridor of Sri Kartarpur Sahib ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਬੁਢਲਾਡਾ ਵਿਖੇ ਸਥਿਤ ਕਾਲਜ ਦੀ ਦੀਵਾਰ ਅਤੇ ਬਿਲਡਿੰਗ ਦਾ ਕੁਝ ਹਿੱਸਾ ਢਾਹੁਣ ਦੇ ਯਤਨਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਆਖਿਆ ਕਿ ਸੱਤ ਹਜ਼ਾਰ ਤੋਂ ਵੱਧ ਵਿਦਿਆਰਥੀ ਇਸ ਵਿਦਿਅਕ ਅਦਾਰੇ ਵਿਚ ਸਿੱਖਿਆ ਪ੍ਰਾਪਤ ਕਰਦੇ ਹਨ ਅਤੇ ਇਹ ਸੰਸਥਾ ਇਲਾਕੇ ਦਾ ਹੀ ਨਹੀਂ, ਸਗੋਂ ਪੂਰੇ ਪੰਜਾਬ ਦਾ ਮਾਣ ਹੈ। ਇਸ ਕਾਲਜ ਦੀ ਕੁਝ ਜ਼ਮੀਨ ਨੂੰ ਸੜਕ ਦਾ ਹਿੱਸਾ ਬਣਾਉਣ ਲਈ ਜ਼ਬਰੀ ਕਾਰਵਾਈ ਮੰਦਭਾਗੀ ਹੈ।

Bibi Jagir Kaur wrote letter to PM Narendra Modi to open the corridor of Sri Kartarpur Sahib ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਉਨ੍ਹਾਂ ਕਿਹਾ ਕਿ ਕਾਲਜ ਪ੍ਰਬੰਧਕਾਂ ਵੱਲੋਂ ਕਈ ਵਾਰ ਲਿਖਣ ਦੇ ਬਾਵਜੂਦ ਵੀ ਸਬੰਧਤ ਪ੍ਰਸ਼ਾਸਨ ਨੇ ਸਮਝੌਤੇ ਸਬੰਧੀ ਕੋਈ ਕਾਰਵਾਈ ਅੱਗੇ ਨਹੀਂ ਵਧਾਈ, ਜਦਕਿ ਬਿਨਾਂ ਦੱਸਿਆ ਕਿ ਕਾਲਜ ਦੀ ਦੀਵਾਰ ਨੂੰ ਢਾਹੁਣ ਦਾ ਕਾਰਜ ਆਰੰਭ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸੇ ਵੀ ਵਿਕਾਸ ਕਾਰਜ ਦੇ ਵਿਰੁੱਧ ਨਹੀਂ ਹੈ, ਪਰੰਤੂ ਕੋਈ ਵੀ ਕੰਮ ਨਿਯਮਾਂ ਅਨੁਸਾਰ ਹੀ ਹੁੰਦਾ ਹੈ। ਪ੍ਰਸ਼ਾਸਨ ਧੱਕੇ ਨਾਲ ਬਿਲਡਿੰਗ ਢਾਹੁਣ ਦੀ ਥਾਂ ਪ੍ਰਬੰਧਕਾਂ ਨਾਲ ਗੱਲ ਕਰੇ।

-PTCNews

Related Post