ਚੰਡੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਲਗਜ਼ਰੀ ਕਾਰ ਤੇ ਆਟੋ ਦੀ ਟੱਕਰ, ਆਟੋ ਚਾਲਕ ਦੀ ਮੌਤ

By  Riya Bawa October 2nd 2022 11:05 AM -- Updated: October 2nd 2022 11:17 AM

Road Accident: ਚੰਡੀਗੜ੍ਹ ਦੇ ਸੈਕਟਰ-34 ਵਿੱਚ ਬੀਤੀ ਰਾਤ ਸੜਕ ਹਾਦਸੇ ਵਿੱਚ ਇੱਕ ਆਟੋ ਚਾਲਕ ਦੀ ਮੌਤ ਹੋ ਗਈ ਹੈ। ਚੰਡੀਗੜ੍ਹ ਨੰਬਰ ਦੀ ਫੋਰਡ ਗੱਡੀ ਅਤੇ ਆਟੋ ਵਿਚਾਲੇ ਟੱਕਰ ਹੋਈ। ਹਾਦਸੇ ਵਿੱਚ ਆਟੋ ਚਾਲਕ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਆਟੋ ਤੇ ਕਾਰ ਨੂੰ ਜ਼ਬਤ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਸ਼ਿਵ ਪ੍ਰਕਾਸ਼ ਦੂਬੇ ਵਜੋਂ ਹੋਈ ਹੈ। ਉਹ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਹਾਦਸੇ ਤੋਂ ਬਾਅਦ ਜ਼ਖਮੀ ਨੂੰ ਤੁਰੰਤ ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ-32) ਲਿਜਾਇਆ ਗਿਆ ਪਰ ਬਚਾਇਆ ਨਹੀਂ ਜਾ ਸਕਿਆ।

ACCIDENT

ਪ੍ਰਾਪਤ ਜਾਣਕਾਰੀ ਅਨੁਸਾਰ ਸੈਕਟਰ-34 ਥਾਣੇ ਦੀ ਪੁਲਿਸ ਨੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਪਰ ਉਸ ਨੂੰ ਜ਼ਮਾਨਤ ਮਿਲ ਗਈ ਸੀ। ਮੁਲਜ਼ਮ ਕਾਰ ਚਾਲਕ ਖ਼ਿਲਾਫ਼ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਮੌਤ ਦਾ ਕਾਰਨ ਬਣਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਮ੍ਰਿਤਕ ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਮ੍ਰਿਤਕ ਦਾ ਇੱਕ ਭਰਾ ਕੈਂਬਵਾਲਾ ਵਿੱਚ ਰਹਿੰਦਾ ਹੈ। ਦੋ ਹੋਰ ਭਰਾ ਹਨ। ਲਾਸ਼ ਨੂੰ ਜੀਐਮਸੀਐਚ-32 ਵਿੱਚ ਰੱਖਿਆ ਗਿਆ ਹੈ। ਮ੍ਰਿਤਕ ਦਾ ਪਰਿਵਾਰ ਪੋਸਟਮਾਰਟਮ ਦੀ ਉਡੀਕ ਕਰ ਰਿਹਾ ਹੈ।

ਇਹ ਵੀ ਪੜ੍ਹੋ: ਇੰਡੋਨੇਸ਼ੀਆ 'ਚ ਫੁੱਟਬਾਲ ਮੈਚ ਦੌਰਾਨ ਹੋਈ ਹਿੰਸਾ, 127 ਦੀ ਮੌਤ, 180 ਤੋਂ ਵੱਧ ਜ਼ਖਮੀ

ਪਰਿਵਾਰ ਮੁਤਾਬਕ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਵਿੱਚ ਹੀ ਕੀਤਾ ਜਾਵੇਗਾ। ਮ੍ਰਿਤਕ ਦੇ ਛੋਟੇ ਭਰਾ ਪਵਨ ਦੂਬੇ ਨੇ ਦੱਸਿਆ ਕਿ ਉਸ ਦਾ ਭਰਾ ਆਪਣੇ ਪਿੱਛੇ ਪਤਨੀ ਅਤੇ 4 ਬੱਚੇ ਛੱਡ ਗਿਆ ਹੈ।

-PTC News

Related Post