ਸੰਯੁਕਤ ਕਿਸਾਨ ਮੋਰਚਾ ਵੱਲੋਂ ਅੰਦੋਲਨ ਦੀ ਅਗਲੀ ਰਣਨੀਤੀ ਸਬੰਧੀ ਕੀਤੇ ਗਏ ਇਹ ਐਲਾਨ

By  Jagroop Kaur April 9th 2021 09:27 PM

ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਰਿਆਣਾ-ਪੰਜਾਬ ਸਮੇਤ ਹੋਰਨਾ ਸੂਬਿਆਂ ਦੇ ਕਿਸਾਨ ਦਿੱਲੀ ਦੇ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਸਰਹੱਦਾਂ 'ਤੇ ਡੱਟੇ ਹੋਏ ਹਨ। ਇਸ ਮੁੱਦੇ ਨੂੰ ਸੁਲਝਾਉਣ ਲਈ ਕਿਸਾਨ ਨੇਤਾਵਾਂ ਅਤੇ ਸਰਕਾਰ ਦਰਮਿਆਨ ਕਈ ਦੌਰ ਗੱਲਬਾਤ ਹੋ ਚੁੱਕੀ ਹੈ ਪਰ ਅਜੇ ਤੱਕ ਕੋਈ ਹੱਲ ਨਹੀਂ ਮਿਲ ਸਕਿਆ। ਸੰਯੁਕਤ ਕਿਸਨ ਮੋਰਚਾ ਨੇ ਐਲਾਨ ਕੀਤਾ ਕਿ ਅੰਬੇਦਕਰ ਜੈਅੰਤੀ 14 ਅਪ੍ਰੈਲ ਨੂੰ ਦਿੱਲੀ ਦੀ ਸਰਹੱਦ 'ਤੇ ਅੰਦੋਲਨ ਵਾਲੀਆਂ ਥਾਂਵਾਂ 'ਤੇ ਹੀ ਮਨਾਇਆ ਜਾਵੇਗਾ। ਇਸ ਦੇ ਨਾਲ ਹੀ ਲੱਖਾ ਸਿਧਾਣਾ ਵੀ ਆਪਣੇ ਸਮਰਥਕਾਂ ਨਾਲ ਮੁੜ ਤੋਂ ਕਿਸਾਨ ਅੰਦੋਲਨ ਦਾ ਹਿੱਸਾ ਬਣਨ ਲਈ ਪਹੁੰਚ ਰਿਹਾ ਹਾ। ਜਿਸ 'ਤੇ ਕਿਸਾਨ ਨੇਤਾਵਾਂ ਨੇ ਕਿਹਾ ਕਿ ਲੱਖਾ ਸਿਧਾਣਾ ਲੋਕਤੰਤਰੀਕ ਢੰਗ ਨਾਲ ਇੱਥੇ ਪਹੁੰਚੇ ਤਾਂ ਉਸ ਦਾ ਸਵਾਗਤ ਕੀਤਾ ਜਾਵੇਗਾ।

ਸੰਕੇਤਕ ਤਸਵੀਰ

Also Read | Coronavirus: Punjab government announces new curbs including ban on gathering and night curfew in whole state

ਨਾਲ ਹੀ ਮੋਰਚਾ ਨੇ ਕਿਹਾ ਕਿ ਸਰਕਾਰ ਅਨਾਜ ਮੰਡੀਆਂ ਵਿੱਚ ਜਾਣ ਬੁੱਝ ਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਫਸਲ ਐਮਐਸਪੀ 'ਤੇ ਨਹੀਂ ਖਰੀਦੀ ਜਾ ਰਹੀ, ਇਥੋਂ ਤਕ ਕਿ ਦਿੱਲੀ ਦੀਆਂ ਅਨਾਜ ਮੰਡੀਆਂ ਵਿੱਚ ਵੀ ਐਮਐਸਪੀ ’ਤੇ ਖਰੀਦ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਰਾਜਸਥਾਨ ਸਰਕਾਰ ਨੂੰ ਛੱਡ ਕੇ, ਕੋਈ ਵੀ ਸਰਕਾਰ ਪੁਰਾਣੇ ਤਰੀਕੇ ਨਾਲ ਕਣਕ ਦੀ ਖਰੀਦ ਕਰੇ।

Know Everything About The Farmers Protest And The 3 Agricultural Bills  Passed - PTC Punjabi

Also Read | Second wave of Coronavirus in India may peak in April: Study

ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਵਲੋਂ ਅੰਦੋਲਨ ਨੂੰ ਤੇਜ਼ ਕਰਨ ਸਬੰਧੀ ਕੁਝ ਰਣਨੀਤੀਆਂ ਦਾ ਐਲਾਨ ਕੀਤਾ ਗਿਆ ਹੈ।

1. ਕੱਲ੍ਹ 10 ਅਪ੍ਰੈਲ ਨੂੰ ਕੇਐਮਪੀ-ਕੇਜੀਪੀ ਹਾਈਵੇ ਨੂੰ ਸਰਕਾਰ ਨੂੰ ਚੇਤਾਵਨੀ ਵਜੋਂ ਸਵੇਰੇ 8 ਵਜੇ ਤੋਂ ਅਗਲੇ ਦਿਨ ਸਵੇਰੇ 8 ਵਜੇ ਤੱਕ ਜਾਮ ਕੀਤਾ ਜਾਵੇਗਾ।

2. ਖਾਲਸਾ ਪੰਥ ਦਾ ਸਥਾਪਨਾ ਦਿਵਸ 13 ਅਪ੍ਰੈਲ ਨੂੰ ਦਿੱਲੀ ਦੇ ਕਿਸਾਨ -ਮੋਰਚਿਆਂ 'ਤੇ ਮਨਾਇਆ ਜਾਵੇਗਾ ਅਤੇ ਜਲ੍ਹਿਆਂਵਾਲਾ ਬਾਗ ਕਾਂਡ ਦੇ ਸ਼ਹੀਦਾਂ ਦੀ ਯਾਦ 'ਚ ਵੀ ਪ੍ਰੋਗਰਾਮ ਹੋਣਗੇ।

3. 'ਸੰਵਿਧਾਨ ਬਚਾਓ' ਦਿਵਸ ਅਤੇ 'ਕਿਸਾਨ ਬਹੁਜਨ ਏਕਤਾ ਦਿਵਸ' 14 ਅਪ੍ਰੈਲ ਨੂੰ ਮਨਾਇਆ ਜਾਵੇਗਾ। ਇਸ ਦਿਨ ਸੰਯੁਕਤ ਕਿਸਾਨ ਮੋਰਚਾ ਦੇ ਸਾਰੇ ਮੰਚ ਬਹੁਜਨ ਸਮਾਜ ਦੇ ਅੰਦੋਲਨਕਾਰੀ ਚਲਾਉਣਗੇ ਅਤੇ ਸਾਰੇ ਬੁਲਾਰੇ ਵੀ ਬਹੁਜਨ ਹੋਣਗੇ।

- ਨਫ਼ਰਤ ਅਤੇ ਫੁੱਟ ਪਾਉਣ ਦੀ ਨੀਤੀ ਵਿੱਚ ਭਾਜਪਾ ਦੇ ਆਗੂ ਹਰਿਆਣੇ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਆਪਸ ਵਿੱਚ ਲੜਾਉਣ ਲਈ ਵੱਖ-ਵੱਖ ਭੜਕਾਊ ਪ੍ਰੋਗਰਾਮ ਕਰ ਸਕਦੇ ਹਨ। ਅਸੀਂ ਸਾਰੇ ਦਲਿਤ-ਬਹੁਜਨਾਂ ਅਤੇ ਕਿਸਾਨਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਸ਼ਾਂਤਮਈ ਰਹਿੰਦੇ ਹੋਏ ਇਨ੍ਹਾਂ ਤਾਕਤਾਂ ਦਾ ਵਿਰੋਧ ਕਰਨ।

- ਇਸੇ ਦਿਨ ਹਰਿਆਣਾ ਦੇ ਉਪ ਮੁੱਖ ਮੰਤਰੀ ਨੇ ਜਾਣਬੁੱਝ ਕੇ ਕੈਥਲ ਵਿਚ ਇਕ ਪ੍ਰੋਗਰਾਮ ਤੈਅ ਕੀਤਾ ਹੈ, ਅਸੀਂ ਕਿਸਾਨਾਂ ਅਤੇ ਦਲਿਤ-ਬਹੁਜਨਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਸ਼ਾਂਤਮਈ ਰਹਿੰਦੇ ਹੋਏ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਪ੍ਰੋਗਰਾਮ ਵਿੱਚ ਰੋਹ ਪ੍ਰਦਰਸ਼ਨ ਕਰਨ।

4. 18 ਅਪ੍ਰੈਲ ਨੂੰ ਇਸ ਅੰਦੋਲਨ ਵਿਚ ਸਥਾਨਕ ਲੋਕਾਂ ਦੀ ਸ਼ਮੂਲੀਅਤ ਅਤੇ ਸਮਰਪਣ ਦਾ ਸਨਮਾਨ ਕਰਦਿਆਂ ਸਾਰੇ ਮੋਰਚਿਆਂ 'ਤੇ ਸਥਾਨਕ ਲੋਕਾਂ ਦਾ ਸਨਮਾਨ ਕੀਤਾ ਜਾਵੇਗਾ। ਉਸ ਦਿਨ ਸਟੇਜ ਨੂੰ ਚਲਾਉਣ ਦੀ ਜ਼ਿੰਮੇਵਾਰੀ ਵੀ ਸਥਾਨਕ ਲੋਕਾਂ ਨੂੰ ਦਿੱਤੀ ਜਾਵੇਗੀ।

5. 20 ਅਪ੍ਰੈਲ ਨੂੰ ਧੰਨਾ ਭਗਤ ਦੇ ਜਨਮ ਦਿਹਾੜੇ 'ਤੇ ਉਨ੍ਹਾਂ ਦੀ ਪਿੰਡ ਧੋਆ ਕਲਾਂ ਤੋਂ ਮਿੱਟੀ ਦਿੱਲੀ ਦੇ ਮੋਰਚਿਆਂ' ਤੇ ਲਿਆਂਦੀ ਜਾਵੇਗੀ ਅਤੇ ਉਨ੍ਹਾਂ ਦੀ ਯਾਦ ਵਿਚ ਟਿੱਕਰੀ ਬਾਰਡਰ 'ਤੇ ਪ੍ਰੋਗਰਾਮ ਹੋਣਗੇ।

6. 24 ਅਪ੍ਰੈਲ ਨੂੰ ਜਦੋਂ ਦਿੱਲੀ ਮੋਰਚੇ ਨੂੰ 150 ਦਿਨ ਪੂਰੇ ਹੋ ਰਹੇ ਹਨ, ਹਫ਼ਤੇ ਭਰ ਦੇ ਵਿਸ਼ੇਸ਼ ਪ੍ਰੋਗਰਾਮ ਕੀਤੇ ਜਾਣਗੇ ਜਿਸ ਵਿੱਚ ਕਿਸਾਨ, ਮਜ਼ਦੂਰਾਂ ਦੇ ਨਾਲ ਨਾਲ ਕਰਮਚਾਰੀ, ਵਿਦਿਆਰਥੀ, ਨੌਜਵਾਨ, ਕਾਰੋਬਾਰੀ ਅਤੇ ਹੋਰ ਜਥੇਬੰਦੀਆਂ ਨੂੰ ਦਿੱਲੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ।

7. ਅਪ੍ਰੈਲ ਦੇ ਆਖਰੀ ਹਫ਼ਤੇ ਵਿੱਚ ਦੇਸ਼ ਭਰ ਵਿੱਚ ਇਸ ਅੰਦੋਲਨ ਨੂੰ ਤੇਜ਼ ਕਰਨ ਦੀ ਯੋਜਨਾ ਨਾਲ, ਦੇਸ਼ ਭਰ ਵਿੱਚ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਵਾਲੀਆਂ ਜਥੇਬੰਦੀਆਂ ਦਾ ਇੱਕ ਰਾਸ਼ਟਰੀ ਪੱਧਰ ਤੇ ਕਨਵੈਨਸ਼ਨ ਕੀਤੀ ਜਾਵੇਗੀ।

8. ਵਿਚਾਰ-ਵਟਾਂਦਰੇ ਤੋਂ ਬਾਅਦ ਮੋਰਚੇ ਦੀ ਅਗਲੀ ਬੈਠਕ ਵਿਚ ਸੰਸਦ ਮਾਰਚ ਦੀ ਨਿਰਧਾਰਤ ਮਿਤੀ ਦਾ ਐਲਾਨ ਕੀਤਾ ਜਾਵੇਗਾ।

Click here to follow PTC News on Twitter

Related Post