'ਆਪ' ਨੂੰ ਵੱਡਾ ਝਟਕਾ, ਦਿਲਬਾਗ ਸਿੰਘ ਹੋਏ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

By  Pardeep Singh February 8th 2022 06:37 PM -- Updated: February 8th 2022 06:43 PM

ਗੁਰਦਾਸਪੁਰ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਭੱਖੀ ਹੋਈ ਹੈ। ਪੰਜਾਬ ਭਰ ਵਿੱਚ ਗਿਣਤੀ ਵਿੱਚ ਦੂਜੀਆਂ ਪਾਰਟੀਆਂ ਦੇ ਆਗੂ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ। ਗੁਰਦਾਸਪੁਰ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਐਸਪੀ ਦਿਲਬਾਗ ਸਿੰਘ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।ਬੱਬੇਹਾਲੀ ਵੱਲੋਂ ਦਿਲਬਾਗ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। 'ਆਪ' ਨੂੰ ਵੱਡਾ ਝਟਕਾ, ਦਿਲਬਾਗ ਸਿੰਘ ਹੋਏ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਇਸ ਮੌਕੇ ਦਿਲਬਾਗ ਸਿੰਘ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਜੋ ਵੀ ਸੇਵਾ ਦੇਵਾਂਗੇ ਮੈਂ ਹਮੇਸ਼ਾ ਤਨਦੇਹੀ ਨਾਲ ਕਰਾਂਗਾ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਹਮੇਸ਼ਾ ਵਰਕਰਾਂ ਨੂੰ ਮਾਣ ਸਤਿਕਾਰ ਦਿੰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਰੇ ਵਰਕਰ ਪੂਰਾ ਜ਼ੋਰ ਲਗਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿੱਚ ਸੀਟ ਜਿੱਤ ਕੇ ਪਾਉਣਗੇ।'ਆਪ' ਨੂੰ ਵੱਡਾ ਝਟਕਾ, ਦਿਲਬਾਗ ਸਿੰਘ ਹੋਏ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਇਸ ਤੋਂ ਇਲਾਵਾ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਰੋਪੜ ਵਿਖੇ ਆਮ ਆਦਮੀ ਪਾਰਟੀ ਦੇ ਸਰਗਰਮ ਲੀਡਰ ਜਥੇਦਾਰ ਜਰਨੈਲ ਸਿੰਘ ਔਲਖ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ ਹੈ। ਜਥੇਦਾਰ ਜਰਨੈਲ ਸਿੰਘ ਦੇ ਨਾਲ ਉਨ੍ਹਾਂ ਦੇ ਸਾਥੀ ਵੀ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। 'ਆਪ' ਨੂੰ ਵੱਡਾ ਝਟਕਾ, ਦਿਲਬਾਗ ਸਿੰਘ ਹੋਏ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਇਸ ਮੌਕੇ ਜਥੇਦਾਰ ਜਰਨੈਲ ਸਿੰਘ ਦਾ ਕਹਿਣਾ ਹੈ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਇਕ ਵਰਕਰ ਵਾਂਗ ਕਰਦਾ ਰਹਾਂਗਾ।ਉਨ੍ਹਾਂ ਨੇ ਕਿਹਾ ਹੈ ਕਿ ਡਾ.ਦਲਜੀਤ ਸਿੰਘ ਚੀਮਾ ਦੀ ਵੱਡੀ ਜਿੱਤ ਹੋਵੇਗੀ। ਇਹ ਵੀ ਪੜ੍ਹੋ:ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 10 ਫਰਵਰੀ ਤੋਂ ਖੁੱਲ੍ਹਣਗੇ ਪਹਿਲੀ ਤੋਂ ਨੌਵੀਂ ਜਮਾਤ ਤੱਕ ਦੇ ਸਕੂਲ -PTC News

Related Post