ਬੀਜੇਪੀ ਨੂੰ ਵੱਡਾ ਝਟਕਾ, ਮਦਨ ਮੋਹਨ ਮਿੱਤਲ ਹੋਏ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

By  Pardeep Singh January 29th 2022 05:41 PM -- Updated: January 29th 2022 05:47 PM

ਚੰਡੀਗੜ੍ਹ: ਬੀਜੇਪੀ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਮਦਨ ਮੋਹਨ ਮਿੱਤਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਉੱਪ ਪ੍ਰਧਾਨ ਬਣਾਇਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਜੇਪੀ ਆਗੂ ਮਦਨ ਮੋਹਨ ਮਿੱਤਲ ਦਾ ਸਵਾਗਤ ਕੀਤਾ।

ਇਸ ਮੌਕੇ ਮਦਨ ਮੋਹਨ ਮਿੱਤਲ ਨੇ ਕਿਹਾ ਹੈ ਕਿ ਮੈਂ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਇਆ ਹਾਂ।ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ਦੀ ਸਾਂਝ ਬਣਾਉਣੀ ਵੀ ਮੇਰਾ ਕੰਮ ਸੀ। ਉਨ੍ਹਾਂ ਨੇ ਕਿਹਾ ਹੈ ਪਰਕਾਸ਼ ਸਿੰਘ ਬਾਦਲ ਨੇ ਮੇਰਾ ਹਰ ਫੈਸਲਾ ਦਾ ਸਵਾਗਤ ਕੀਤਾ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਪਰਕਾਸ਼ ਸਿੰਘ ਬਾਦਲ ਅਜਿਹਾ ਲੀਡਰ ਹੈ ਜੋ ਸਾਰੀਆਂ ਪਾਰਟੀਆਂ ਨੂੰ ਜੋੜ ਕੇ ਰੱਖ ਦਾ ਸੀ। ਉਨ੍ਹਾਂ ਨੇ ਕਿਹਾ ਹੈ ਕਿ ਜੋ ਪਾਰਟੀ ਨੇ ਮੇਰੀ ਜ਼ਿੰਮੇਵਾਰੀ ਲਈ ਹੈ ਉਹ ਮੈਂ ਇਮਾਨਦਾਰੀ ਨਾਲ ਪੂਰਾ ਕਰਾਂਗਾ।

ਮਦਨ ਮੋਹਨ ਮਿੱਤਲ ਨੇ ਕਿਹਾ ਹੈ ਕਿ ਮੈਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਖਣਾ ਚਾਹੁੰਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦਾ ਨੁਕਸਾਨ ਕਰਨ ਲਈ ਬਾਹਰੀਆਂ ਤਾਕਤਾਂ ਜ਼ੋਰ ਲਗਾ ਰਹੀਆਂ ਹਨ।

ਉਨ੍ਹਾਂ ਕਿਹਾ ਹੈ ਕਿ ਅਸੀਂ ਸਿਹਤ, ਸੱਭਿਆਚਾਰ ਅਤੇ ਪੰਜਾਬ ਦੇ ਵਿਕਾਸ ਲਈ ਹਰ ਸੰਭਵ ਕੰਮ ਕਰਾਂਗੇ।ਉਨ੍ਹਾਂ ਨੇ ਕਿਹਾ ਹੈ ਕਿ ਮੈਂ ਪਰਕਾਸ਼ ਸਿੰਘ ਬਾਦਲ ਦਾ ਧੰਨਵਾਦ ਕਰਦਾ ਹਾਂ ਅਤੇ ਉਨ੍ਹਾਂ ਦੇ ਅਸ਼ੀਰਵਾਰ ਲੈਂਦਾ ਹਾਂ।

ਉਨ੍ਹਾਂ ਦਾ ਕਹਿਣਾ ਹੈ ਕਿ ਬੀਜੇਪੀ ਵਿੱਚ ਬਹੁਤ ਕੰਮ ਕੀਤਾ ਹੈ ਪਰ ਮੈਨੂੰ ਟਿਕਟ ਨਹੀਂ ਦਿੱਤੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਗੈਰ-ਕਾਨੂੰਨੀ ਮਾਇਨਿੰਗ ਹੋ ਰਹੀ ਹੈ।

ਮਦਨ ਮੋਹਨ ਮਿੱਤਲ ਦਾ ਕਹਿਣਾ ਹੈ ਕਿ ਮੈਂ ਸ੍ਰੀ ਅਨੰਦਪੁਰ ਸਾਹਿਬ ਦੀ  ਪ੍ਰਤੀਨਿਧੀ ਕਰਦਾ ਰਿਹਾ ਹਾਂ ਅਤੇ ਇਸ ਧਰਤੀ ਉੱਤੇ ਕਾਂਗਰਸੀ ਸਰਕਾਰ ਨੇ ਲੁੱਟ ਕੀਤੀ ਹੈ।

ਇਹ ਵੀ ਪੜ੍ਹੋ:ਅਕਾਲ ਅਕੈਡਮੀ ਬੜੂ ਸਾਹਿਬ ਦੇ ਸੰਸਥਾਪਕ ਬਾਬਾ ਇਕਬਾਲ ਸਿੰਘ ਨਹੀਂ ਰਹੇ

-PTC News

Related Post