ਕਾਂਗਰਸ ਨੂੰ ਲੱਗਾ ਵੱਡਾ ਝਟਕਾ- ਤਿੰਨ ਹੋਰ ਕੌਂਸਲਰ AAP 'ਚ ਸ਼ਾਮਿਲ

By  Riya Bawa February 17th 2022 11:51 AM

Punjab Elections 2022: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਸਿਰਫ਼ ਚਾਰ ਦਿਨ ਬਾਕੀ ਰਹਿ ਗਏ ਹਨ। ਇਸ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾ ਅਤੇ ਆਗੂ ਚੋਣ ਪ੍ਰਚਾਰ ਵਿਚ ਲੱਗੇ ਹੋਏ ਹਨ। ਜਿਉਂ-ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਿਉਂ-ਤਿਉਂ ਚੋਣ ਪਿੜ ਭਖਦਾ ਜਾ ਰਿਹਾ ਹੈ। ਚੋਣਾਂ ਦੇ ਮੱਦੇਨਜ਼ਰ ਨਵੇਂ-ਨਵੇਂ ਮਸ਼ਹੂਰ ਚਿਹਰੇ ਸਿਆਸੀ ਪਾਰਟੀਆਂ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਦੌਰਾਨ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਤਿੰਨ ਹੋਰ ਕੌਂਸਲਰ ਮਨਦੀਪ ਅਹੂਜਾ, ਪ੍ਰਿਅੰਕਾ ਸ਼ਰਮਾ ਤੇ ਗੁਰਜੀਤ ਕੌਰ ਆਮ ਆਦਮੀ ਪਾਰਟੀ (AAP Party) ਵਿੱਚ ਸ਼ਾਮਲ ਹੋ ਗਏ ਹਨ।

ਕਾਂਗਰਸ ਨੂੰ ਲੱਗਾ ਵੱਡਾ ਝਟਕਾ- ਤਿੰਨ ਹੋਰ ਕੌਂਸਲਰ AAP 'ਚ ਸ਼ਾਮਿਲ

ਜ਼ਿਕਰਯੋਗ ਹੈ ਕਿ ਕੱਲ੍ਹ ਹੀ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵੀ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲਈ ਸੀ। ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਪੰਜਾਬ ਚੋਣਾਂ ਨੂੰ ਲੈ ਕੇ ਕਾਂਗਰਸ ਨੂੰ ਘੇਰਦੇ ਰਹੇ ਹਨ। ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਪ੍ਰਿਅੰਕਾ ਗਾਂਧੀ ਦੇ ਰੋਡ ਸ਼ੋਅ ਤੋਂ ਅਗਲੇ ਦਿਨ ਹੀ ਰਿੰਟੂ ਨੇ ਕਾਂਗਰਸ ਪਾਰਟੀ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ।

ਕਾਂਗਰਸ ਨੂੰ ਲੱਗਾ ਵੱਡਾ ਝਟਕਾ- ਤਿੰਨ ਹੋਰ ਕੌਂਸਲਰ AAP 'ਚ ਸ਼ਾਮਿਲ

ਕੇਜਰੀਵਾਲ ਨੇ ਹਾਲ ਹੀ 'ਚ ਕਾਂਗਰਸ 'ਤੇ ਨਿਸ਼ਾਨ ਵਿੰਨ੍ਹਦੇ ਹੋਏ ਕਿਹਾ ਸੀ ਕਿ ਕਾਂਗਰਸ ਨੇ 5 ਸਾਲ 'ਚ ਪੰਜਾਬ ਦਾ ਮਾਹੌਲ ਖਰਾਬ ਕਰ ਦਿੱਤਾ ਹੈ। ਟਿਕਟ ਦਾ ਐਲਾਨ ਹੋਣ ਤੋਂ ਬਾਅਦ ਤੋਂ ਹੀ ਉਨ੍ਹਾਂ ਨੇ ਆਪਣੇ ਆਪ ਨੂੰ ਸੀਮਤ ਕਰ ਲਿਆ ਸੀ ਤੇ ਚੋਣ ਪ੍ਰਚਾਰ 'ਚ ਵੀ ਨਹੀਂ ਸ਼ਾਮਿਲ ਹੋਏ। ਕਰਮਜੀਤ ਸਿੰਘ ਰਿੰਟੂ ਅੰਮ੍ਰਿਤਸਰ ਉੱਤਰੀ ਤੋਂ ਵੱਡਾ ਚਿਹਰਾ ਹਨ। 2012 ਦੀਆਂ ਚੋਣਾਂ ਵਿੱਚ ਕਰਮਜੀਤ ਸਿੰਘ ਰਿੰਟੂ ਨੂੰ ਅੰਮ੍ਰਿਤਸਰ ਉੱਤਰੀ ਤੋਂ ਅਨਿਲ ਜੋਸ਼ੀ ਦੇ ਮੁਕਾਬਲੇ ਟਿਕਟ ਦਿੱਤੀ ਗਈ ਸੀ ਫਿਰ ਅਨਿਲ ਜੋਸ਼ੀ ਨੇ ਮੇਅਰ ਰਿੰਟੂ ਨੂੰ ਹਰਾ ਕੇ ਮੰਤਰੀ ਦਾ ਅਹੁਦਾ ਹਾਸਲ ਕੀਤਾ। ਦੱਸਣਯੋਗ ਹੈ ਕਿ ਪੰਜਾਬ 'ਚ ਵਿਧਾਨ ਸਭਾ ਦੀ 117 ਸੀਟਾਂ ਹਨ। 2017 ਦੇ ਵਿਧਾਨ ਸਭਾ ਚੋਣ 'ਚ ਕਾਂਗਰਸ ਦੀ ਸਰਕਾਰ ਬਣੀ ਸੀ।

ਕਾਂਗਰਸ ਨੂੰ ਲੱਗਾ ਵੱਡਾ ਝਟਕਾ- ਤਿੰਨ ਹੋਰ ਕੌਂਸਲਰ AAP 'ਚ ਸ਼ਾਮਿਲ

ਇੱਥੇ ਪੜ੍ਹੋ ਹੋਰ ਖ਼ਬਰਾਂ: ਖੂਹ 'ਚ ਡਿੱਗਣ ਨਾਲ 13 ਦੀ ਹੋਈ ਮੌਤ, ਮਰਨ ਵਾਲਿਆਂ 'ਚ 10 ਬੱਚੀਆਂ ਸ਼ਾਮਿਲ

-PTC News

Related Post