ਭਾਰਤ ਨੂੰ ਲੱਗਾ ਵੱਡਾ ਝਟਕਾ, ਨੀਰਜ ਚੋਪੜਾ ਕਾਮਨਵੈਲਥ ਗੇਮਜ਼ ਤੋਂ ਬਾਹਰ

By  Riya Bawa July 26th 2022 01:02 PM -- Updated: July 26th 2022 01:24 PM

Commonwealth Games 2022: ਕਾਮਨਵੈਲਥ ਗੇਮਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ ਲੱਗਾ ਹੈ। ਸਟਾਰ ਖਿਡਾਰੀ ਨੀਰਜ ਚੋਪੜਾ ਨੂੰ ਸੱਟ ਲੱਗਣ ਕਾਰਨ ਕਾਮਨਵੈਲਥ ਗੇਮਜ਼ ਤੋਂ ਬਾਹਰ ਹੋ ਗਏ ਹਨ। ਇਸ ਨਾਲ ਭਾਰਤ ਦੀਆਂ ਤਗਮੇ ਦੀਆਂ ਉਮੀਦਾਂ ਨੂੰ ਝਟਕਾ ਲੱਗਾ ਹੈ। ਉਨ੍ਹਾਂ ਨੇ ਇਸ ਬਾਰੇ ਆਈਓਏ ਸਕੱਤਰ ਰਾਜੀਵ ਮਹਿਤਾ ਨੂੰ ਸੂਚਿਤ ਕਰ ਦਿੱਤਾ ਹੈ। World Athletics C'ships: Wishes pour in after Neeraj Chopra wins silver medal ਨੀਰਜ ਨੂੰ 20 ਦਿਨਾਂ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਦੱਸ ਦੇਈਏ ਕਿ ਉਨ੍ਹਾਂ ਨੇ ਹਾਲ ਹੀ 'ਚ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਭਾਰਤ ਨੂੰ ਇਤਿਹਾਸਕ ਸਿਲਵਰ ਮੈਡਲ ਦਿਵਾਇਆ ਸੀ। ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਭਾਰਤ ਦਾ ਇਹ ਪਹਿਲਾ ਸਿਲਵਰ ਮੈਡਲ ਸੀ। ਭਾਰਤ ਨੂੰ ਲੱਗਾ ਵੱਡਾ ਝਟਕਾ, ਨੀਰਜ ਚੋਪੜਾ ਰਾਸ਼ਟਰਮੰਡਲ ਖੇਡਾਂ ਤੋਂ ਬਾਹਰ ਉਹ ਭਾਵੇਂ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤਣ ਤੋਂ ਖੁੰਝ ਗਿਆ ਹੋਵੇ ਅਤੇ ਚਾਂਦੀ ਦਾ ਤਗਮਾ ਜਿੱਤ ਗਿਆ ਹੋਵੇ ਪਰ ਉਸ ਕੋਲ ਬਰਮਿੰਘਮ 'ਚ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਮਗਾ ਜਿੱਤਣ ਦਾ ਮੌਕਾ ਸੀ ਪਰ ਹੁਣ ਨੀਰਜ ਚੋਪੜਾ ਨੂੰ ਸੱਟ ਲੱਗਣ ਕਾਰਨ ਰਾਸ਼ਟਰਮੰਡਲ ਖੇਡਾਂ ਤੋਂ ਬਾਹਰ ਹੋ ਗਏ ਹਨ। ਦੱਸ ਦੇਈਏ ਕਿ 22ਵੀ ਰਾਸ਼ਟਰਮੰਡਲ ਖੇਡਾਂ 28 ਜੁਲਾਈ 2022 ਤੋਂ ਹੋਣ ਜਾ ਰਹੀਆਂ ਹਨ। neeraj5 ਇਹ ਵੀ ਪੜ੍ਹੋ: ਜਲੰਧਰ: ਨਗਰ ਨਿਗਮ ਹੈੱਡਕੁਆਰਟਰ ਦੀ ਬੇਸਮੈਂਟ 'ਚ ਮੁਲਾਜ਼ਮ ਦੀ ਹੋਈ ਸ਼ੱਕੀ ਮੌਤ' ਨੀਰਜ ਭਾਰਤ ਦੀਆਂ ਸਭ ਤੋਂ ਵੱਡੀਆਂ ਉਮੀਦਾਂ 'ਚੋਂ ਇਕ ਹਨ। ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ 'ਚ ਸਿਲਵਰ ਮੈਡਲ ਜਿੱਤਣ ਤੋਂ ਬਾਅਦ ਕਾਮਨਵੈਲਥ ਗੇਮਜ਼ 'ਚ ਆਪਣਾ ਬੈਸਟ ਦੇਣ ਦੀ ਗੱਲ ਕਹੀ ਸੀ ਪਰ ਹੁਣ ਉਨ੍ਹਾਂ ਦੀ ਸੱਟ ਦੀ ਖਬਰ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। -PTC News

Related Post