ਸ੍ਰੀ ਨਨਕਾਣਾ ਸਾਹਿਬ 'ਚ ਤਣਾਅ ਬਰਕਰਾਰ , ਸਿੱਖ ਭਾਈਚਾਰੇ ਵੱਲੋਂ ਕੱਢੇ ਜਾਣ ਵਾਲੇ ਨਗਰ ਕੀਰਤਨ 'ਤੇ ਰੋਕ ,ਪੜ੍ਹੋ ਪੂਰੀ ਖ਼ਬਰ    

By  Shanker Badra January 4th 2020 05:36 PM -- Updated: January 4th 2020 05:46 PM

ਸ੍ਰੀ ਨਨਕਾਣਾ ਸਾਹਿਬ 'ਚ ਤਣਾਅ ਬਰਕਰਾਰ , ਸਿੱਖ ਭਾਈਚਾਰੇ ਵੱਲੋਂ ਕੱਢੇ ਜਾਣ ਵਾਲੇ ਨਗਰ ਕੀਰਤਨ 'ਤੇ ਰੋਕ ,ਪੜ੍ਹੋ ਪੂਰੀ ਖ਼ਬਰ    :ਲਾਹੌਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਅਤੇ ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਨਨਕਾਣਾ ਸਾਹਿਬ 'ਤੇ ਬੀਤੇ ਦਿਨੀਂ ਹੋਈ ਪੱਖਰਬਾਜ਼ੀ ਅਤੇ ਸਿੱਖਾਂ ਦੇ ਘਰਾਂ 'ਤੇ ਹੋਏ ਹਮਲੇ ਤੋਂ ਬਾਅਦ ਸਿਰਫ ਪਾਕਿਸਤਾਨ ਹੀ ਨਹੀਂ ਬਲਕਿ ਦੁਨੀਆ ਭਰ ਵਿਚ ਵਸਦੇ ਸਿੱਖ ਭਾਈਚਾਰੇ ਵਿਚ ਰੋਸ ਦੀ ਲਹਿਰ ਹੈ। ਨਨਕਾਣਾ ਸਾਹਿਬ ਵਿਚ ਵਾਪਰੀ ਇਸ ਘਟਨਾ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ।

Pak unlikely to allow Sikhs to take out 'Nagar Kirtan' from Nankana Sahib Gurdwara today ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਤੋਂ ਬਾਅਦ ਪਾਕਿਸਤਾਨ 'ਚ ਲੱਗੀ ਨਗਰ ਕੀਰਤਨ 'ਤੇ ਰੋਕ , ਪੜ੍ਹੋ ਪੂਰੀ ਖ਼ਬਰ

ਹੁਣ ਪਾਕਿਸਤਾਨ ਮੀਡੀਆ ਦੇ ਹਵਾਲੇ ਨਾਲ ਇਹ ਖ਼ਬਰ ਸਾਹਮਣੇ ਆਈ ਹੈ। ਸਥਾਨਕ ਪ੍ਰਸ਼ਾਸਨ ਨੇ ਸਿੱਖ ਭਾਈਚਾਰੇ ਵੱਲੋਂ ਕੱਢੇ ਜਾਣ ਵਾਲੇ ਨਗਰ ਕੀਰਤਨ 'ਤੇ ਰੋਕ ਲਗਾ ਦਿੱਤੀ ਹੈ। ਸਥਾਨਕ ਪੁਲਿਸ ਅਨੁਸਾਰ ਜੇਕਰ ਨਗਰ ਕੀਰਤਨ ਕੱਢਿਆ ਗਿਆ ਤਾਂ ਇਲਾਕੇ ਵਿਚ ਤਣਾਅ ਫੈਲ ਸਕਦਾ ਹੈ। ਇਸ ਘਟਨਾ ਤੋਂ ਬਾਅਦ ਭਾਰਤ ਨੇ ਵੀ ਇਸ 'ਤੇ ਚਿੰਤਾ ਪ੍ਰਗਟਾਈ ਹੈ ਅਤੇ ਪਾਕਿਸਤਾਨ ਸਰਕਾਰ ਨੂੰ ਸਿੱਖਾਂ ਦੀ ਸੁਰੱਖਿਆ ਯਕੀਨੀ ਕਰਨ ਲਈ ਕਿਹਾ ਹੈ।

Pak unlikely to allow Sikhs to take out 'Nagar Kirtan' from Nankana Sahib Gurdwara today ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਤੋਂ ਬਾਅਦ ਪਾਕਿਸਤਾਨ 'ਚ ਲੱਗੀ ਨਗਰ ਕੀਰਤਨ 'ਤੇ ਰੋਕ , ਪੜ੍ਹੋ ਪੂਰੀ ਖ਼ਬਰ

ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਬਾਹਰ ਇਕੱਠੇ ਹੋ ਕੇ ਧਰਨਾ ਦਿੱਤਾ ਅਤੇ ਗੁਰਦੁਆਰੇ ਦੇ ਅੰਦਰ ਪਥਰਾਅ ਵੀ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਇੱਥੇ ਸਿੱਖਾਂ ਨੂੰ ਨਹੀਂ ਰਹਿਣ ਦੇਣਗੇ ਅਤੇ ਸ਼ਹਿਰ ਨਨਕਾਣਾ ਦਾ ਨਾਂ ਵੀ ਬਦਲ ਦੇਣਗੇ। ਇਸ ਘਟਨਾ ਤੋਂ ਬਾਅਦ ਸਿੱਖ ਧਰਮ ‘ਚ ਰੋਸ ਦੀ ਲਹਿਰ ਦੌੜ ਗਈ ਹੈ ਅਤੇ ਲਗਾਤਾਰ ਸਿੱਖ ਭਾਈਚਾਰੇ ਦੇ ਲੋਕਾਂ ਵੱਲੋਂ ਪਾਕਿ ਖਿਲਾਫ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

-PTCNews

Related Post