ਪੰਜਾਬ 'ਚ ਸਸਤੇ ਭਾਅ 'ਤੇ ਰੇਤਾ ਦੇਣ ਲਈ ਸਰਕਾਰ ਦਾ ਵੱਡਾ ਫ਼ੈਸਲਾ, ਖੱਡਾਂ ਚਲਾਉਣ ਲਈ ਜ਼ਮੀਨ ਮਾਲਕ ਦੇ ਸਕਦੇ ਹਨ ਅਰਜ਼ੀ

By  Pardeep Singh September 2nd 2022 07:47 AM

ਚੰਡੀਗੜ੍ਹ(2 ਸਤੰਬਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਸਤਾ ਰੇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਨਿੱਜੀ ਜ਼ਮੀਨਾਂ ਦੀ ਖੱਡਾਂ ਵਜੋਂ ਪਹਿਚਾਣ ਕਰਨ ਅਤੇ ਉਹਨਾਂ ਨੂੰ ਪ੍ਰਵਾਨਗੀ ਦੇਣ ਦਾ ਫੈਸਲਾ ਕੀਤਾ ਗਿਆ ਹੈ।

Punjab Minister starts work on new mining policy

ਇਸ ਬਾਰੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਰੇਤੇ ਦੀਆਂ ਨਵੀਆਂ ਖੱਡਾਂ ਨੂੰ ਪ੍ਰਵਾਨਗੀ ਦੇਣ ਲਈ ਜ਼ਮੀਨ ਮਾਲਕ ਖੱਡਾਂ ਦੀ ਸਵੈ ਪਹਿਚਾਨ ਕਰਕੇ ਜ਼ਮੀਨ ਦੀ ਮਾਲਕੀ ਇਸ ਕਾਰਜ ਨਾਲ ਸਬੰਧਤ ਹੋਰ ਦਸਤਾਵੇਜ਼ ਸਬੰਧਤ ਇਲਾਕੇ ਦੇ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲਾ ਮਾਈਨਿੰਗ ਦੇ ਦਫ਼ਤਰ ਵਿੱਚ ਜਮਾਂ ਕਰਵਾ ਸਕਦੇ ਹਨ। ਬੈਂਸ ਨੇ ਕਿਹਾ ਕਿ ਵਿਭਾਗ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਜਲਦ ਸਸਤੇ ਭਾਅ ’ਤੇ ਰੇਤਾ ਮਿਲਣਾ ਸ਼ੁਰੂ ਹੋ ਜਾਵੇਗਾ।

Punjab Minister starts work on new mining policy

ਬੈਂਸ ਨੇ ਦੱਸਿਆ ਕਿ ਨਵੀਆਂ ਖੱਡਾਂ ਸਬੰਧੀ ਪ੍ਰਾਪਤ ਬਿਨੈ ਪੱਤਰਾਂ ਦੀ ਘੋਖ/ਮੁਲਾਂਕਣ/ਮੌਕੇ ਦਾ ਨਿਰੀਖਣ ਸਬ-ਡਵੀਜਨਲ ਦੀ ਕਮੇਟੀ ਵਲੋਂ ਕੀਤਾ ਜਾਵੇਗਾ। ਕਮੇਟੀ ਦੀ ਰਿਪੋਰਟ ਦੇ ਅਧਾਰ ’ਤੇ ਨਵੀਆਂ ਖੱਡਾਂ ਨੂੰ ਜ਼ਿਲਾ ਸਰਵੇ ਰਿਪੋਰਟ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਸਬੰਧੀ ਹੋਰ ਜਾਣਕਾਰੀ ਵਿਭਾਗ ਦੀ ਵੈਬਸਾਈਟ ਤੋਂ ਹਾਸਲ ਕੀਤੀ ਜਾ ਸਕਦੀ ਹੈ।

ਬੈਂਸ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਸਤਾ ਰੇਤਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜ਼ਮੀਨ ਦਾ ਮਾਲਕ ਅਰਜ਼ੀ ਦੇ ਕੇ ਪ੍ਰਵਾਨਗੀ ਮਿਲਣ ਉੱਤੇ ਉਹ ਆਪਣੀ ਜ਼ਮੀਨ ਵਿਚੋਂ ਰੇਤੇ ਦੀ ਖੱਡ ਚਲਾ ਸਕੇਗਾ। ਉਨ੍ਹਾਂ ਨੇ ਕਿਹਾ ਹੈ ਕਿ ਇਸ ਤਰ੍ਹਾਂ ਕਰਨ ਨਾਲ ਪੰਜਾਬ ਵਿੱਚ ਰੇਤਾ ਸਸਤਾ ਹੋ ਜਾਵੇਗਾ।

ਇਹ ਵੀ ਪੜ੍ਹੋ:ਪੰਜਾਬ 'ਚ ਵਿਜੀਲੈਂਸ ਦੇ 12 ਅਧਿਕਾਰੀਆਂ ਦੇ ਤਬਾਦਲੇ

-PTC News

Related Post