ਕੇਂਦਰੀ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਵੱਡਾ ਤੋਹਫਾ, ਮਹਿੰਗਾਈ ਭੱਤੇ 'ਚ 3 ਫੀਸਦੀ ਦਾ ਵਾਧਾ

By  Riya Bawa October 21st 2021 04:43 PM -- Updated: October 21st 2021 05:00 PM

Modi Cabinet Meeting: ਮੋਦੀ ਕੈਬਨਿਟ ਦੀ ਬੈਠਕ ਵਿੱਚ ਕੇਂਦਰੀ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ ਦਿੱਤੀ ਗਈ ਹੈ। ਇਸ ਮੀਟਿੰਗ ਦੌਰਾਨ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 3 ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਵਧਾਈ ਗਈ ਨਵੀਂ ਦਰ 1 ਜੁਲਾਈ ਤੋਂ ਲਾਗੂ ਹੋਵੇਗੀ।  ਪਿਛਲੇ ਮਹੀਨੇ 28 ਸਤੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਹੋਈ ਸੀ।

PM Narendra Modi launches 7 new defence companies

ਦੱਸਿਆ ਗਿਆ ਕਿ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੇ ਪਿਯੂਸ਼ ਗੋਇਲ ਨੇ ਵੱਖ-ਵੱਖ ਪ੍ਰੋਜੈਕਟਾਂ, ਨੀਤੀਆਂ ਤੇ ਸਰਕਾਰੀ ਘੋਸ਼ਣਾਵਾਂ ਨੂੰ ਲਾਗੂ ਕਰਨ ਸਬੰਧੀ ਇੱਕ ਪ੍ਰੈਜਨਟੇਸ਼ਨ ਦਿੱਤੀ। ਇਸ ਪ੍ਰੈਜਨਟੇਸ਼ਨ ਤੋਂ ਪਹਿਲਾਂ ਸਾਰੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਤੇ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ ਵਿੱਚ ਸੁਧਾਰ ਤੇ ਤੇਜ਼ੀ ਲਿਆਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

-PTC News

Related Post