ਕਣਕ ਦੀ ਵੰਡ ਨੂੰ ਲੈ ਕੇ ਡੀਪੂ ਹੋਲਡਰ ਯੂਨੀਅਨ ਦੇ ਪ੍ਰਧਾਨ ਦਾ ਵੱਡਾ ਖੁਲਾਸਾ 

By  Pardeep Singh October 21st 2022 08:17 AM -- Updated: October 21st 2022 08:22 AM

ਚੰਡੀਗੜ੍ਹ: ਡੀਪੂ ਹੋਲਡਰ ਯੂਨੀਅਨ ਦੇ ਪ੍ਰਧਾਨ ਨੇ ਕਣਕ ਦੀ ਵੰਡ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਡੀਪੂ ਹੋਲਡਰ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਪਹਿਲੀ ਵਾਰ ਦੀਵਾਲੀ ਉੱਤੇ ਇਕ ਕਰੋੜ 42 ਲੱਖ ਲੋਕਾਂ ਅਨਾਜ ਨਹੀਂ ਮਿਲੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਕਣਕ ਦੀ ਵੰਡ ਨਹੀਂ ਕੀਤੀ ਹੈ। ਯੂਨੀਅਨ ਦੇ ਪ੍ਰਧਾਨ ਦਾ ਵੱਡਾ ਖੁਲਾਸਾ ਹੈ ਕਿ ਦੀਵਾਲੀ ਤੋਂ ਬਾਅਦ 1 ਨਵੰਬਰ ਤੋ ਕਣਕ ਦੀ ਵੰਡ ਹੋਵੇਗੀ।

ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ 6 ਮਹੀਨੇ ਵਿੱਚ ਇਕ ਵਾਰ ਵੀ ਕਣਕ ਲੋਕਾਂ ਵਿੱਚ ਵੰਡੀ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫੂਡ ਸਕਿਉਰਟੀ ਐਰਟ ਅਨੁਸਾਰ ਹਰ ਮਹੀਨੇ ਵਿੱਚ ਇਕ ਵਾਰ ਕਣਕ ਵੰਡਣੀ ਹੁੰਦੀ ਹੈ। ਡੀਪੂ ਹੋਲਡਰ ਯੂਨੀਅਨ ਦੇ ਪ੍ਰਧਾਨ ਦਾ ਦਾਅਵਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਦੀਵਾਲੀ ਦੇ ਤਿਉਹਾਰ ਉੱਤੇ 2 ਵਾਰ ਕਣਕ ਵੰਡੀ ਜਾਂਦੀ ਸੀ ਪਰ ਆਮ ਆਦਮੀ ਪਾਰਟੀ ਨੇ ਇਕ ਵਾਰ ਵੀ  ਲੋਕਾਂ ਨੂੰ ਕਣਕ ਨਹੀਂ ਦਿੱਤੀ।

ਸੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਫੂਡ ਸਕਿਉਰਿਟੀ ਐਕਟ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਲੋਕਾਂ ਵਿੱਚ ਕਣਕ ਵੰਡਣੀ ਚਾਹੀਦੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਗਰੀਬਾਂ ਦਾ ਹੱਕ ਮਾਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੀਵਾਲੀ ਦੇ ਤਿਉਹਾਰ ਮੌਕੇ ਮਿੱਟੀ ਦਾ ਤੇਲ, ਕਣਕ ਅਤੇ ਚੀਨੀ ਡਬਲ ਦਿੱਤੀ ਜਾਂਦੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਲੋਕਾਂ ਨਾਲ ਧੋਖਾ ਕਰ ਰਹੀ ਹੈ।

ਇਹ ਵੀ ਪੜ੍ਹੋ:ਅੰਮ੍ਰਿਤਸਰ 'ਚ ਵੱਡੀ ਵਾਰਦਾਤ ਨਾਕਾਮ, ਲਖਬੀਰ ਲੰਡਾ ਦੇ ਤਿੰਨ ਸਾਥੀ ਗ੍ਰਿਫ਼ਤਾਰ

-PTC News

Related Post