ਮਮਤਾ ਸਰਕਾਰ ਨੂੰ ਵੱਡਾ ਝਟਕਾ- ਚੋਣਾਂ ਬਾਅਦ ਹਿੰਸਾ 'ਤੇ CBI ਜਾਂਚ ਦਾ ਨਿਰਦੇਸ਼

By  Riya Bawa August 19th 2021 01:37 PM

ਕੋਲਕਾਤਾ: ਪੱਛਮੀ ਬੰਗਾਲ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਇਸ ਦੌਰਾਨ ਹੁਣ ਕੋਲਕਾਤਾ ਹਾਈ ਕੋਰਟ ਨੇ ਚੋਣਾਂ ਤੋਂ ਬਾਅਦ ਹੋਈ ਹਿੰਸਾ ਮਾਮਲੇ ਵਿਚ ਸੀਬੀਆਈ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਐਸਆਈਟੀ ਟੀਮ ਦੇ ਗਠਨ ਦਾ ਨਿਰਦੇਸ਼ ਵੀ ਦਿੱਤਾ ਹੈ ਅਤੇ ਰਾਜ ਸਰਕਾਰ ਨੂੰ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਕਿਹਾ ਹੈ।

ਦੱਸ ਦੇਈਏ ਕਿ ਕੋਲਕਾਤਾ ਹਾਈ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਵੀਰਵਾਰ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਇਹ ਹੁਕਮ ਦਿੱਤਾ।ਇਸ ਤੋਂ ਇਲਾਵਾ ਐਸਆਈਟੀ ਅਦਾਲਤ ਦੀ ਨਿਗਰਾਨੀ ਹੇਠ ਹੋਰ ਮਾਮਲਿਆਂ ਦੀ ਜਾਂਚ ਕਰੇਗੀ। ਇਸ ਦੇ ਨਾਲ ਹੀ ਹਾਈ ਕੋਰਟ ਨੇ ਰਾਜ ਸਰਕਾਰ ਨੂੰ ਪੀੜਤਾਂ ਨੂੰ ਮੁਆਵਜ਼ਾ ਦੇਣ ਦੇ ਨਿਰਦੇਸ਼ ਵੀ ਦਿੱਤੇ ਹਨ। ਕਾਰਜਕਾਰੀ ਚੀਫ ਜਸਟਿਸ ਰਾਜੇਸ਼ ਬਿੰਦਲ, ਜਸਟਿਸ ਹਰੀਸ਼ ਟੰਡਨ, ਜਸਟਿਸ ਇੰਦਰਪ੍ਰਸਨਾ ਮੁਖਰਜੀ, ਜਸਟਿਸ ਸੌਮਨ ਸੇਨ ਅਤੇ ਜਸਟਿਸ ਸੁਬਰਤ ਤਾਲੁਕਦਾਰ ਦੇ ਵੱਡੇ ਬੈਂਚ ਨੇ ਫੈਸਲਾ ਸੁਣਾਇਆ।

ਕੋਲਕਾਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਵਿੱਚ ਚੋਣਾਂ ਤੋਂ ਬਾਅਦ ਦੀ ਹਿੰਸਾ ਦੇ ਮਾਮਲਿਆਂ ਵਿੱਚ ਬਲਾਤਕਾਰ, ਕਤਲ ਅਤੇ ਔਰਤਾਂ ਵਿਰੁੱਧ ਅਪਰਾਧਾਂ ਸਮੇਤ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ਾਂ ਦੀ ਅਦਾਲਤ ਦੀ ਨਿਗਰਾਨੀ ਹੇਠ ਸੀਬੀਆਈ ਜਾਂਚ ਦੇ ਆਦੇਸ਼ ਦਿੱਤੇ ਹਨ। ਹਾਈ ਕੋਰਟ ਨੇ ਬਾਕੀ ਸਾਰੇ ਮਾਮਲਿਆਂ ਦੀ ਜਾਂਚ ਐਸਆਈਟੀ ਨੂੰ ਸੌਂਪੀ ਹੈ। ਦੂਜੇ ਪਾਸੇ ਬੈਂਚ ਨੇ ਕਿਹਾ ਕਿ ਐਸਆਈਟੀ ਦੀ ਨਿਗਰਾਨੀ ਵੀ ਅਦਾਲਤ ਕਰੇਗੀ।

ਗੌਰਤਲਬ ਹੈ ਕਿ ਆਯੋਗ ਨੇ ਹਾਈ ਕੋਰਟ ਦੇ ਆਦੇਸ਼ ਤੋਂ ਬਾਅਦ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਦੋਸ਼ਾਂ ਦੀ ਸੱਚਾਈ ਦੀ ਜਾਂਚ ਲਈ ਇੱਕ ਪੈਨਲ ਦਾ ਗਠਨ ਕੀਤਾ ਸੀ। 2 ਮਈ ਨੂੰ ਵਿਧਾਨ ਸਭਾ ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ ਪੱਛਮੀ ਬੰਗਾਲ ਦੇ ਕਈ ਸ਼ਹਿਰਾਂ ਵਿੱਚ ਚੋਣਾਂ ਤੋਂ ਬਾਅਦ ਹਿੰਸਾ ਦੀਆਂ ਘਟਨਾਵਾਂ ਹੋਈਆਂ।

ਇਹ ਵੀ ਪੜ੍ਹੋ: ਕੈਮਰੇ 'ਚ ਕੈਦ ਹੋਇਆ ਪੈਕਟ ਵਿੱਚੋਂ ਖਾਣਾ ਚੋਰੀ ਕਰਦਾ ਫੂਡ ਡਿਲੀਵਰੀ ਬੁਆਏ , ਵੀਡੀਓ ਵਾਇਰਲ

-PTCNews

Related Post