ਚਰਨਜੀਤ ਚੰਨੀ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਸੁਨੀਲ ਜਾਖੜ ਦਾ ਵੱਡਾ ਬਿਆਨ

By  Riya Bawa September 20th 2021 11:17 AM -- Updated: September 20th 2021 12:27 PM

ਚੰਡੀਗੜ੍ਹ - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ 16 ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪੰਜਾਬ ਕਾਂਗਰਸ ਵਿੱਚ ਕਲੇਸ਼ ਅਜੇ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੇ ਬਿਆਨ ਤੋਂ ਬਾਅਦ ਕਾਂਗਰਸ ਵਿੱਚ ਹਲਚਲ ਮਚ ਗਈ ਹੈ। ਸੁਨੀਲ ਜਾਖੜ ਨੇ ਹਰੀਸ਼ ਰਾਵਤ ਦੇ ਬਿਆਨ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ।

ਇਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ ਹੈ। ਇਸ ਨਾਲ ਮੁੱਖ ਮੰਤਰੀ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਸੰਭਾਵਨਾ ਅਤੇ ਨਾਲ ਹੀ ਅਹੁਦੇ ਲਈ ਉਨ੍ਹਾਂ ਦੀ ਚੋਣ ਦੇ ਬਹੁਤ ਹੀ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਨੂੰ ਵੀ ਨਕਾਰਦਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਬਿਆਨ ਦਿੱਤਾ ਸੀ ਕਿ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਬਾਰੇ ਪਹਿਲਾਂ ਹੀ ਆਪਣਾ ਮਨ ਬਣਾ ਲਿਆ ਸੀ । ਆਉਣ ਵਾਲੀਆਂ ਚੋਣਾਂ 'ਚ ਕਾਂਗਰਸ ਦਾ ਚਿਹਰਾ ਕੌਣ ਹੋਵੇਗਾ, ਇਸ ਦਾ ਫੈਸਲਾ ਕਾਂਗਰਸ ਪ੍ਰਧਾਨ ਕਰਨਗੇ। ਜੇਕਰ ਮੌਜੂਦਾ ਹਾਲਾਤ 'ਤੇ ਨਜ਼ਰ ਮਾਰੀਏ ਤਾਂ ਇਸ ਵਾਰ ਚੋਣਾਂ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਅਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ' ਚ ਲੜੀਆਂ ਜਾਣਗੀਆਂ।

-PTC News

Related Post