ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ ਸਵਾ ਲੱਖ ਤੋਂ ਪਾਰ, ਇੱਕ ਦਿਨ 'ਚ 6,654 ਨਵੇਂ ਮਾਮਲਿਆਂ ਦੀ ਪੁਸ਼ਟੀ

By  Shanker Badra May 23rd 2020 11:13 AM

ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ ਸਵਾ ਲੱਖ ਤੋਂ ਪਾਰ, ਇੱਕ ਦਿਨ 'ਚ 6,654 ਨਵੇਂ ਮਾਮਲਿਆਂ ਦੀ ਪੁਸ਼ਟੀ: ਨਵੀਂ ਦਿੱਲੀ : ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਦਾ ਖਤਰਨਾਕ ਹੁੰਦਾ ਦਿਖਾਈ ਦੇ ਰਿਹਾ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਕੇ 1.25 ਲੱਖ ਦੇ ਪਾਰ ਪਹੁੰਚ ਗਏ ਹਨ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਿਕ ਦੇਸ਼ ਵਿਚ ਹੁਣ ਤੱਕ ਕੁੱਲ 1,25,101 ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਹੁਣ ਤੱਕ 3720 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।

ਦੇਸ਼ ਵਿਚ ਫਿਲਹਾਲ 69,597 ਐਕਟਿਵ ਕੇਸ ਹਨ,ਉੱਥੇ ਹੀ 51,784 ਲੋਕ ਠੀਕ ਹੋ ਕੇ ਹਸਪਤਾਲਾਂ ਤੋਂ ਡਿਸਚਾਰਜ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਿਕਪਿਛਲੇ 24 ਘੰਟਿਆਂ 'ਚ ਦੇਸ਼ ਵਿਚ ਕੋਰੋਨਾ ਵਾਇਰਸ ਦੇ ਰਿਕਾਰਡ 6,654 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 137 ਲੋਕਾਂ ਦੀ ਮੌਤ ਵੀ ਹੋਈ ਹੈ।

ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਦੇਸ਼ ਭਰ 'ਚ ਸਭ ਤੋਂ ਜਿਆਦਾ ਪ੍ਰਭਾਵਿਤ ਸੂਬਾ ਮਹਾਰਾਸ਼ਟਰ ਹੈ। ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ 2940 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 44582 ਹੋ ਗਈ ਹੈ ਅਤੇ ਕੁੱਲ 1517 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 12583 ਲੋਕ ਇਸ ਲਾਗ ਤੋਂ ਠੀਕ ਹੋਏ ਹਨ।

-PTCNews

Related Post