ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ

By  Jagroop Kaur January 20th 2021 04:00 PM

ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ 354ਵਾਂ ਪ੍ਰਕਾਸ਼ ਪੁਰਬ ਦੇਸ਼ ਦੁਨੀਆ 'ਚ ਮਨਾਇਆ ਜਾ ਰਿਹਾ ਹੈ, ਜਿਥੇ ਆਮ ਜਨ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਗੁਰੂ ਘਰ 'ਚ ਨਤਮਸਤਕ ਹੋ ਰਹੇ ਹਨ ਉਥੇ ਹੀ ਬਿਹਾਰ ਦੇ ਮੁੱਖ ਮੰਤਰੀ ਪਟਨਾ ਸਾਹਿਬ ਪਹੁੰਚੇ ਅਤੇ ਗੁਰੂ ਚਰਨਾਂ 'ਚ ਨਤਮਸਤਕ ਹੋਏ। ਦੱਸਣਯੋਗ ਹੈ ਕਿ ਪਟਨਾ ਦੀ ਧਰਤੀ ’ਤੇ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

ਪੜ੍ਹੋ ਹੋਰ ਖ਼ਬਰਾਂ :ਦਸਮ ਪਿਤਾ ਦੇ 354ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਆਰੰਭ, ਦੇਖੋ ਅਲੌਕਿਕ ਤਸਵੀਰਾਂ

ਇਸ ਪਾਵਨ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। 'ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਕਈ ਪੰਥਕ ਸ਼ਖਸੀਅਤਾਂ ਨੇ ਹਾਜ਼ਰੀ ਭਰੀ ਜਿੰਨਾ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਿੰਘ ਸਾਹਿਬ ਗਿਆਨੀ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਅਤੇ ਐਸ.ਪੀ. ਸਿੰਘ ਓਬਰਾਏ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਕੋਰੋਨਾ ਦੀਆਂ ਕੁਝ ਹਦਾਇਤਾਂ ਦੇ ਚਲਦੇ ਪਿਛਲੇ ਸਾਲਾਂ ਦੇ ਮੁਕਾਬਲੇ ਸੰਗਤ ਦਾ ਆਮਦ ਇਸ ਵਾਰ ਘੱਟ ਰਹੀ। ਦੱਸ ਦੇਈਏ ਕਿ ਬੀਤੇ ਕੱਲ੍ਹ ਪਟਨਾ ਸਾਹਿਬ ਦੀ ਧਰਤੀ ’ਤੇ ਬਹੁਤ ਹੀ ਜਾਹੋ-ਜਲਾਲ ਨਗਰ ਕੀਰਤਨ ਸਜਾਇਆ ਗਿਆ। ਉੱਥੇ ਹੀ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ।ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਪਟਨਾ ਸਾਹਿਬ ਦੇ ਗੁਰਦੁਆਰਾ ਗਊ ਘਾਟ ਸਾਹਿਬ ਤੋਂ ਸਜਿਆ।

ਪੜ੍ਹੋ ਹੋਰ ਖ਼ਬਰਾਂ : ਕਿਸਾਨੀ ਅੰਦੋਲਨ ਦਾ 37ਵਾਂ ਦਿਨ , ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਹੀ ਮਨਾਇਆ ਨਵਾਂ ਸਾਲ   ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।

 

Related Post