ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਸੁਲਤਾਨਪੁਰ ਲੋਧੀ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra November 7th 2019 05:55 PM -- Updated: November 7th 2019 06:02 PM

ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਸੁਲਤਾਨਪੁਰ ਲੋਧੀ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਦੁਨੀਆਂ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਸਿੱਖਾਂ ਦੇ ਪਹਿਲੇ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਦਿਹਾੜਾ ਦੁਨੀਆ ਭਰ 'ਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਸ਼ਾਮੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇੱਥੇ ਉਨ੍ਹਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਵਾਗਤ ਕੀਤਾ ਹੈ।

Bihar CM Nitish Kumar Sultanpur Lodhi After At Golden Temple ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਤੋਂ ਪਹਿਲਾਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਧਾਰਮਿਕ ਸਮਾਗਮਾਂ 'ਚ ਹਾਜ਼ਰੀ ਭਰਨ ਲਈ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਸੁਲਤਾਨਪੁਰ ਲੋਧੀ ਪਹੁੰਚੇ ਸਨ ,ਜਿੱਥੇ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰਨਾਂ ਗੁਰਦੁਆਰਿਆਂ ਵਿਚ ਮੱਥਾ ਟੇਕਿਆ ਹੈ।

Bihar CM Nitish Kumar Sultanpur Lodhi After At Golden Temple ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਸ਼ੁਰੂਆਤ 1 ਨਵੰਬਰ ਤੋਂ ਸੁਲਤਾਨਪੁਰ ਲੋਧੀ ਵਿਖੇ ਹੋ ਗਈ ਹੈ। ਇਹ ਸਮਾਗਮ 13 ਨਵੰਬਰ ਤੱਕ ਜਾਰੀ ਰਹਿਣਗੇ। ਜਿਸ ਦੇ ਲਈ ਦੇਸ਼ਾਂ -ਵਿਦੇਸ਼ਾਂ ਤੋਂ 1 ਲੱਖ ਤੋਂ ਵੀ ਵੱਧ ਸ਼ਰਧਾਲੂ ਹੁਣ ਰੋਜ਼ਾਨਾ ਪਵਿੱਤਰ ਨਗਰ ਸੁਲਤਾਨਪੁਰ ਲੋਧੀ ਪੁੱਜ ਰਹੇ ਹਨ।

-PTCNews

Related Post