ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਮੀਦਵਾਰ ਦੀ ਗੋਲੀਆਂ ਮਾਰ ਕੇ ਹੱਤਿਆ

By  Shanker Badra October 25th 2020 05:06 PM

ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਮੀਦਵਾਰ ਦੀ ਗੋਲੀਆਂ ਮਾਰ ਕੇ ਹੱਤਿਆ:ਬਿਹਾਰ : ਬਿਹਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜਾਰੀ ਹੈ। ਇਸ ਦੌਰਾਨ ਕਈ ਵੱਡੇ ਨੇਤਾ ਚੋਣ ਮੁਹਿੰਮ ਵਿਚ ਜੁਟੇ ਹੋਏ ਹਨ। ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਇਕ ਵਾਰ ਫਿਰ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ।

Bihar Elections 2020: JDR's candidate Shri Narayan Singh shot dead during campaign ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਮੀਦਵਾਰ ਦੀ ਗੋਲੀਆਂ ਮਾਰ ਕੇ ਹੱਤਿਆ

ਜਿੱਥੇ ਸ਼ਿਵਹਰ ਜ਼ਿਲ੍ਹੇ ਵਿਚ ਜਨਤਾ ਦਲ ਰਾਸ਼ਟਰਵਾਦੀ ਦੇ ਉਮੀਦਵਾਰ ਸ੍ਰੀਨਰਾਇਣ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਵਾਰਦਾਤ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।

Bihar Elections 2020: JDR's candidate Shri Narayan Singh shot dead during campaign ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਮੀਦਵਾਰ ਦੀ ਗੋਲੀਆਂ ਮਾਰ ਕੇ ਹੱਤਿਆ

ਦੱਸਿਆ ਜਾ ਰਿਹਾ ਹੈ ਕਿ ਉਮੀਦਵਾਰ ਸ੍ਰੀਨਰਾਇਣ ਸਿੰਘ ਆਪਣੇ ਸਮਰਥਕਾਂ ਨਾਲ ਜਨ ਸੰਪਰਕ ਮੁਹਿੰਮ 'ਤੇ ਨਿਕਲੇ ਸਨ ,ਇਸ ਦੌਰਾਨ ਉਸਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ।

Bihar Elections 2020: JDR's candidate Shri Narayan Singh shot dead during campaign ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਮੀਦਵਾਰ ਦੀ ਗੋਲੀਆਂ ਮਾਰ ਕੇ ਹੱਤਿਆ

ਦੱਸ ਦੇਈਏ ਕਿ ਬਿਹਾਰ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਦੀ ਵੋਟਿੰਗ 28 ਅਕਤੂਬਰ ਨੂੰ,  ਦੂਜੇ ਪੜਾਅ ਦੀ ਵੋਟਿੰਗ 3 ਨਵੰਬਰ ਨੂੰ ਅਤੇ ਆਖਰੀ ਪੜਾਅ ਦੀ ਵੋਟਿੰਗ 7 ਨਵੰਬਰ ਨੂੰ ਵੋਟਿੰਗ ਹੋਵੇਗੀ। ਇਸ ਦੌਰਾਨ ਇਨ੍ਹਾਂ ਚੋਣਾਂ ਦੇ ਨਤੀਜੇ 10 ਨਵੰਬਰ ਨੂੰ ਐਲਾਨੇ ਜਾਣਗੇ।

-PTCNews

Related Post