ਨੌਜਵਾਨਾਂ ਨੇ ਹਥਿਆਰਾਂ ਦਾ ਡਰ ਦਿਖਾ ਕੇ ਨਾਬਾਲਿਗ ਲੜਕੀ ਨਾਲ ਕੀਤਾ ਸਮੂਹਿਕ ਜਬਰ ਜ਼ਿਨਾਹ

By  Shanker Badra July 5th 2021 10:39 AM

ਪਟਨਾ : ਬਿਹਾਰ (Bihar)ਦੇ ਸਹਾਰਸਾ ਜ਼ਿਲੇ ਦੇ ਬਿਹਰਾ ਥਾਣਾ ਖੇਤਰ ਵਿਚ ਕੁਝ ਨੌਜਵਾਨਾਂ ਵਲੋਂ ਇਕ ਨਾਬਾਲਿਗ ਲੜਕੀ (minor girl ) ਨਾਲ ਸਮੂਹਿਕ ਜਬਰ ਜਨਾਹ (Gang Rape ) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਦੋਸ਼ੀ ਨੌਜਵਾਨਾਂ ਨੇ ਨਾਬਾਲਿਗ ਨਾਲ ਸਮੂਹਿਕ ਬਲਾਤਕਾਰ ਦੀ ਵੀਡੀਓ ਬਣਾਈ ਅਤੇ ਇਸ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਜਦੋਂ ਪੀੜਤ ਲੜਕੀ ਦੇ ਮਾਪਿਆਂ ਨੂੰ ਜਾਣਕਾਰੀ ਮਿਲੀ ਤਾਂ ਉਥੇ ਹੜਕੰਪ ਮਚ ਗਿਆ।

ਨੌਜਵਾਨਾਂ ਨੇ ਹਥਿਆਰਾਂ ਦਾ ਡਰ ਦਿਖਾ ਕੇ ਨਾਬਾਲਿਗ ਲੜਕੀ ਨਾਲ ਕੀਤਾ ਸਮੂਹਿਕ ਜਬਰ ਜ਼ਿਨਾਹ

ਪੜ੍ਹੋ ਹੋਰ ਖ਼ਬਰਾਂ : ਸੰਯੁਕਤ ਕਿਸਾਨ ਮੋਰਚੇ ਦਾ ਐਲਾਨ , ਕਿਸਾਨ ਮੌਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਕਰਨਗੇ ਰੋਸ ਪ੍ਰਦਰਸ਼ਨ

ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਨੌਜਵਾਨਾਂ ਨੇ ਹਥਿਆਰਾਂ ਦਾ ਡਰ ਦਿਖਾ ਕੇ ਨਾਬਾਲਗ ਲੜਕੀ ਨਾਲ ਬਲਾਤਕਾਰ ਦੀ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰ ਦਿੱਤੀ। ਪੀੜਤ ਲੜਕੀ ਦੀ ਮਾਂ ਵੱਲੋਂ ਦਿੱਤੀ ਲਿਖਤੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਵਾਇਰਲ ਹੋਈ ਵੀਡੀਓ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਇਹ ਵੀਡੀਓ 10 ਜੂਨ ਨੂੰ ਦੋਸ਼ੀ ਵੱਲੋਂ ਘਰ ਵਿੱਚ ਬਣਾਈ ਦੱਸੀ ਜਾ ਰਹੀ ਹੈ ਪਰ ਵੀਡੀਓ ਵਿੱਚ ਸਿਰਫ ਪੀੜਤ ਹੀ ਦਿਖਾਈ ਦੇ ਰਹੀ ਹੈ।

ਨੌਜਵਾਨਾਂ ਨੇ ਹਥਿਆਰਾਂ ਦਾ ਡਰ ਦਿਖਾ ਕੇ ਨਾਬਾਲਿਗ ਲੜਕੀ ਨਾਲ ਕੀਤਾ ਸਮੂਹਿਕ ਜਬਰ ਜ਼ਿਨਾਹ

ਦੱਸਿਆ ਜਾਂਦਾ ਹੈ ਕਿ ਜਦੋਂ ਲੜਕੀ ਨੇ ਇਸ ਦਾ ਵਿਰੋਧ ਕੀਤਾ ਅਤੇ ਆਪਣੇ ਮਾਪਿਆਂ ਨੂੰ ਨਾਮ ਦੱਸਣ ਦੀ ਗੱਲ ਕਹੀ ਤਾਂ ਉਨ੍ਹਾਂ ਉਸ ਦੇ ਭਰਾ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ। ਨੌਜਵਾਨਾਂ ਨੇ ਇਸ ਅਸ਼ਲੀਲ ਵੀਡੀਓ ਨੂੰ 23 ਜੂਨ ਨੂੰ ਵਾਇਰਲ ਕੀਤਾ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੂੰ ਜਾਣਕਾਰੀ ਮਿਲੀ ਅਤੇ ਪੰਚਾਇਤ ਨੂੰ ਬੁਲਾਇਆ ਗਿਆ ,ਜਿਸ ਵਿੱਚ ਕੋਈ ਹੱਲ ਨਾ ਹੋਇਆ।

ਨੌਜਵਾਨਾਂ ਨੇ ਹਥਿਆਰਾਂ ਦਾ ਡਰ ਦਿਖਾ ਕੇ ਨਾਬਾਲਿਗ ਲੜਕੀ ਨਾਲ ਕੀਤਾ ਸਮੂਹਿਕ ਜਬਰ ਜ਼ਿਨਾਹ

ਪੀੜਤ ਲੜਕੀ ਦੀ ਮਾਂ ਨੇ ਆਪਣੀ ਲਿਖਤੀ ਸ਼ਿਕਾਇਤ ਵਿਚ ਥਾਣੇ ਵਿਚ ਕਿਹਾ ਹੈ ਕਿ ਮੇਰੀ ਨਾਬਾਲਗ ਧੀ ਨੇੜਲੇ ਬਗੀਚੇ ਵਿਚ ਖੇਡ ਰਹੀ ਸੀ। ਉਸੇ ਸਮੇਂ ਵਿਸ਼ਨਪੁਰ ਪੰਚਾਇਤ ਦੇ ਲਕਸ਼ਮੀਨੀ ਨਿਵਾਸੀ ਅਸ਼ੀਸ਼ ਯਾਦਵ ਉਸਨੂੰ ਇਹ ਕਹਿੰਦੇ ਹੋਏ ਆਪਣੇ ਨਾਲ ਲੈ ਗਏ ਕਿ ਉਸਦੀ ਭਰਜਾਈ ਬੁਲਾ ਰਹੀ ਹੈ। ਅਨੀਸ਼ ਮਨੀਸ਼ ਅਤੇ ਰਾਜਾ ਯਾਦਵ ਨੇ ਲੜਕੀ ਨੂੰ ਦੋ ਮੰਜ਼ਿਲਾ ਮਕਾਨ ਦੇ ਇਕ ਕਮਰੇ ਵਿਚ ਲਿਜਾ ਕੇ ਹਥਿਆਰਾਂ ਦਾ ਡਰ ਦਿਖਾ ਕੇ ਅਤੇ ਉਸ ਦੇ ਭਰਾ ਨੂੰ ਗੋਲੀ ਮਾਰਨ ਦੀ ਧਮਕੀ ਦੇ ਕੇ ਇਕੋ ਸਮੇਂ ਨਾਬਾਲਿਗ ਲੜਕੀ ਨਾਲ ਬਲਾਤਕਾਰ ਕੀਤਾ ਅਤੇ ਉਸ ਦੀ ਅਸ਼ਲੀਲ ਵੀਡੀਓ ਬਣਾਈ।

ਨੌਜਵਾਨਾਂ ਨੇ ਹਥਿਆਰਾਂ ਦਾ ਡਰ ਦਿਖਾ ਕੇ ਨਾਬਾਲਿਗ ਲੜਕੀ ਨਾਲ ਕੀਤਾ ਸਮੂਹਿਕ ਜਬਰ ਜ਼ਿਨਾਹ

ਪੜ੍ਹੋ ਹੋਰ ਖ਼ਬਰਾਂ : ਨਿੱਕੀ ਜਿਹੀ ਬੱਚੀ ਦੇ ਜਜ਼ਬੇ ਨੂੰ ਦੇਖ ਹਰ ਕੋਈ ਕਰ ਰਿਹਾ ਸਲਾਮ ,ਜਿਸਨੇ ਨਾ ਮੁਮਕਿਨ ਨੂੰ ਮੁਮਕਿਨ ਕਰਕੇ ਦਿਖਾਇਆ

ਫਿਲਹਾਲ ਪੀੜਤ ਲੜਕੀ ਦੇ ਬਿਆਨ ਦੇ ਅਧਾਰ 'ਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬਿਹਾਰ ਪੁਲਿਸ ਥਾਣੇ ਦੇ ਪ੍ਰਮੋਦ ਝਾਅ ਨੇ ਦੱਸਿਆ ਕਿ ਵਾਇਰਲ ਹੋਈ ਵੀਡੀਓ ਦੀ ਪੀੜਤ ਲੜਕੀ ਦੀ ਮਾਂ ਦੀ ਲਿਖਤੀ ਸ਼ਿਕਾਇਤ 'ਤੇ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਸਖ਼ਤੀ ਨਾਲ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਾਰੇ ਮੁਲਜ਼ਮ ਪਿੰਡ ਛੱਡ ਕੇ ਫਰਾਰ ਦੱਸੇ ਗਏ ਹਨ। ਹਾਲਾਂਕਿ ਪੁਲਿਸ ਇਸ ਮਾਮਲੇ ਵਿਚ ਇਕ ਨੌਜਵਾਨ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕਰ ਰਹੀ ਹੈ।

-PTCNews

Related Post