ਬਿਹਾਰ ਦੇ ਲਖੀਸਰਾਏ ਜ਼ਿਲ੍ਹੇ 'ਚ ਨਕਸਲੀਆਂ ਨੇ 2 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

By  Shanker Badra December 30th 2019 10:14 AM -- Updated: December 30th 2019 10:15 AM

ਬਿਹਾਰ ਦੇ ਲਖੀਸਰਾਏ ਜ਼ਿਲ੍ਹੇ 'ਚ ਨਕਸਲੀਆਂ ਨੇ 2 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ:ਬਿਹਾਰ : ਬਿਹਾਰ ਦੇ ਲਖੀਸਰਾਏ ਜ਼ਿਲ੍ਹੇ 'ਚ 2 ਵੱਖ -ਵੱਖ ਥਾਵਾਂ 'ਤੇ ਨਕਸਲੀਆਂ ਨੇ 2 ਲੋਕਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ।ਇਸ ਦੌਰਾਨ ਦਿਨ ਦਿਹਾੜੇ ਦੋ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਇਲਾਕਾ ਘੇਰ ਲਿਆ ਹੈ।

Bihar Lakhisarai district Naxals shot dead two people ਬਿਹਾਰ ਦੇ ਲਖੀਸਰਾਏ ਜ਼ਿਲ੍ਹੇ 'ਚਨਕਸਲੀਆਂ ਨੇ 2 ਲੋਕਾਂ ਦੀ ਗੋਲੀ ਮਾਰ ਕੇਕੀਤੀ ਹੱਤਿਆ

ਮਿਲੀ ਜਾਣਕਾਰੀ ਅਨੁਸਾਰ ਬਿਹਾਰ ਦੇ ਲਖੀਸਰਾਏ ਜ਼ਿਲੇ 'ਚ ਦੋ ਵੱਖ-ਵੱਖ ਘਟਨਾਵਾਂ 'ਚ ਨਕਸਲੀਆਂ ਵੱਲੋਂ ਦੋ ਵਿਅਕਤੀਆਂ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਹਨ। ਇਸ ਹਾਦਸੇ ਦੀ ਸੂਚਨਾ ਤੋਂ ਮਿਲਣ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

Bihar Lakhisarai district Naxals shot dead two people ਬਿਹਾਰ ਦੇ ਲਖੀਸਰਾਏ ਜ਼ਿਲ੍ਹੇ 'ਚਨਕਸਲੀਆਂ ਨੇ 2 ਲੋਕਾਂ ਦੀ ਗੋਲੀ ਮਾਰ ਕੇਕੀਤੀ ਹੱਤਿਆ

ਦੱਸਿਆ ਜਾ ਰਿਹਾ ਹੈ ਕਿ ਚਾਨਣ ਥਾਣਾ ਖੇਤਰ ਦੇ ਬਾਸਕੁੰਡ ਕੋਦਾਸੀ ਜੰਗਲ 'ਚ ਨਕਸਲੀਆਂ ਨੇ ਪੁਲਿਸ ਮੁਖਬਰੀ ਦੇ ਦੋਸ਼ 'ਚ ਦੋ ਲੋਕਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

-PTCNews

Related Post