ਵਿਆਹ 'ਚ ਡੀਜੇ 'ਤੇ ਗਾਣਾ ਵਜਾਉਣ ਨੂੰ ਲੈ ਕੇ ਹੋਈ ਤਕਰਾਰ, ਚੱਲੀਆਂ ਗੋਲੀਆਂ, 1 ਦੀ ਮੌਤ

By  Jashan A March 10th 2019 07:18 PM

ਵਿਆਹ 'ਚ ਡੀਜੇ 'ਤੇ ਗਾਣਾ ਵਜਾਉਣ ਨੂੰ ਲੈ ਕੇ ਹੋਈ ਤਕਰਾਰ, ਚੱਲੀਆਂ ਗੋਲੀਆਂ, 1 ਦੀ ਮੌਤ,ਬਿਹਾਰ: ਅਕਸਰ ਹੀ ਦੇਖਿਆ ਜਾਂਦਾ ਹੈ ਕਿ ਵਿਆਹ 'ਚ ਲੜਾਈ ਝਗੜੇ ਹੋ ਜਾਂਦੇ ਹਨ। ਪਰ ਕਈ ਵਾਰ ਇਹ ਇਹ ਲੜਾਈ ਝਗੜੇ ਮੌਤ ਦਾ ਕਾਰਨ ਬਣ ਜਾਂਦੇ ਹਨ। ਅਜਿਹਾ ਹੀ ਕੁਝ ਹੋਇਆ ਹੈ ਬਿਹਾਰ 'ਚ।

dj ਵਿਆਹ 'ਚ ਡੀਜੇ 'ਤੇ ਗਾਣਾ ਵਜਾਉਣ ਨੂੰ ਲੈ ਕੇ ਹੋਈ ਤਕਰਾਰ, ਚੱਲੀਆਂ ਗੋਲੀਆਂ, 1 ਦੀ ਮੌਤ

ਇੱਥੋਂ ਦੇ ਜਮੁਈ ਜ਼ਿਲੇ ਵਿਚ ਪੈਂਦੇ ਦੌਲਤਪੁਰ ਪਿੰਡ 'ਚ ਡੀਜੇ 'ਤੇ ਗਾਣਾ ਵਜਾਉਣ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਨਾਬਾਲਗ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਇਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।

dj ਵਿਆਹ 'ਚ ਡੀਜੇ 'ਤੇ ਗਾਣਾ ਵਜਾਉਣ ਨੂੰ ਲੈ ਕੇ ਹੋਈ ਤਕਰਾਰ, ਚੱਲੀਆਂ ਗੋਲੀਆਂ, 1 ਦੀ ਮੌਤ

ਮ੍ਰਿਤਕ ਈ ਪਹਿਚਾਣ ਸੰਦੀਪ ਠਾਕੁਰ ਵਜੋਂ ਹੋਈ ਹੈ ਅਤੇ ਜ਼ਖਮੀ ਦੀ ਪਹਿਚਾਣ ਸੁਭਾਸ਼ ਯਾਦਵ ਵਜੋਂ ਹੋਈ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਜਮੁਈ ਸਦਰ ਹਸਪਤਾਲ ਵਿਚ ਭੇਜ ਦਿੱਤਾ ਗਿਆ।ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

-PTC News

Related Post