ਬੀਕਾਨੇਰ ਕੈਂਸਰ ਹਸਪਤਾਲ ’ਚ ਲੰਗਰ ’ਤੇ ਰੋਕ ਹਟਾਵੇ ਰਾਜਸਥਾਨ ਸਰਕਾਰ: ਭਾਈ ਲੌਂਗੋਵਾਲ

By  Jashan A February 6th 2020 04:23 PM

ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਸਮਾਗਮ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਬੀਕਾਨੇਰ ਵਿਖੇ ਕੈਂਸਰ ਹਸਪਤਾਲ ਵਿਚ ਮਰੀਜ਼ਾਂ ਲਈ ਪੰਜਾਬ ਦੀ ਸੰਗਤ ਵੱਲੋਂ ਲਗਾਏ ਜਾਂਦੇ ਲੰਗਰ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਰੋਕ ਤੁਰੰਤ ਖਤਮ ਕੀਤੀ ਜਾਣੀ ਚਾਹੀਦੀ ਹੈ।

Bhai Longowalਇਸ ਸਬੰਧ ਵਿਚ ਰਾਜਸਥਾਨ ਸਰਕਾਰ ਨੂੰ ਆਦੇਸ਼ ਜਾਰੀ ਕਰ ਕੇ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਲੋੜਵੰਦਾਂ ਅਤੇ ਮਰੀਜ਼ਾਂ ਦੀ ਸੇਵਾ ਲਈ ਲੰਗਰ ਨੂੰ ਰੋਕਣਾ ਠੀਕ ਨਹੀਂ ਹੈ। ਸੰਗਤਾਂ ਵੱਲੋਂ ਲੰਮੇ ਸਮੇਂ ਤੋਂ ਇਹ ਸੇਵਾ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ: ਪਵਨ ਟੀਨੂੰ ਵੱਲੋਂ ਵਾਰਾਣਸੀ ਲਈ ਰੱਦ ਕੀਤੀਆਂ ਰੇਲ ਗੱਡੀਆਂ ਦੁਬਾਰਾ ਸ਼ੁਰੂ ਕਰਵਾਉਣ ਲਈ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ

ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਕਾਰਜ ਲਈ ਤਾਂ ਰਾਜਸਥਾਨ ਸਰਕਾਰ ਨੂੰ ਸੰਗਤ ਦੀ ਪ੍ਰਸ਼ੰਸਾ ਅਤੇ ਸਹਾਇਤਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੈਂਸਰ ਪੀੜਤ ਮਰੀਜ਼ ਤਾਂ ਪਹਿਲਾਂ ਹੀ ਹਾਲਾਤਾਂ ਦੇ ਝੰਬੇ ਹੁੰਦੇ ਹਨ ਅਤੇ ਅਜਿਹੇ ਸਮੇਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਰਾਹਤ ਦੇਣ ਲਈ ਲਗਾਏ ਜਾਂਦੇ ਲੰਗਰ ਨੂੰ ਰੋਕਣਾ ਪੀੜਤਾਂ ਲਈ ਇਕ ਹੋਰ ਵੱਡੀ ਮੁਸੀਬਤ ਦੀ ਤਰ੍ਹਾਂ ਹੈ।

ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਵਾਰਸ ਜੇਕਰ ਬਾਹਰੋਂ ਪ੍ਰਸ਼ਾਦਾ ਛਕਦੇ ਹਨ ਤਾਂ ਉਨ੍ਹਾਂ ਨੂੰ ਇਕ ਵਾਧੂ ਆਰਥਿਕ ਬੋਝ ਝੱਲਣਾ ਪੈਂਦਾ ਹੈ। ਭਾਈ ਲੌਂਗੋਵਾਲ ਨੇ ਦੱਸਿਆ ਕਿ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਰਾਜਸਥਾਨ ਸਰਕਾਰ ਨਾਲ ਰਾਬਤਾ ਬਣਾਉਣ ਲਈ ਕਿਹਾ ਹੈ, ਜਿਸ ’ਤੇ ਗੌਰ ਕਰਦਿਆਂ ਜਲਦ ਹੀ ਸਰਕਾਰ ਤੱਕ ਪਹੁੰਚ ਕੀਤੀ ਜਾਵੇਗੀ।

-PTC News

Related Post