ਬਿਕਰਮ ਮਜੀਠੀਆ ਸਮੇਤ ਅਕਾਲੀ ਵਰਕਰਾਂ ਨੇ ਦਾਖਾ ਪੁਲਿਸ ਥਾਣੇ ਦਾ ਕੀਤਾ ਘਿਰਾਓ , ਕਾਂਗਰਸ 'ਤੇ ਧੱਕੇਸ਼ਾਹੀ ਦੇ ਲਾਏ ਦੋਸ਼

By  Shanker Badra October 18th 2019 02:53 PM

ਬਿਕਰਮ ਮਜੀਠੀਆ ਸਮੇਤ ਅਕਾਲੀ ਵਰਕਰਾਂ ਨੇ ਦਾਖਾ ਪੁਲਿਸ ਥਾਣੇ ਦਾ ਕੀਤਾ ਘਿਰਾਓ , ਕਾਂਗਰਸ 'ਤੇ ਧੱਕੇਸ਼ਾਹੀ ਦੇ ਲਾਏ ਦੋਸ਼:ਦਾਖਾ : ਪੰਜਾਬ ’ਚ 21 ਅਕਤੂਬਰ ਨੂੰ 4 ਵਿਧਾਨ ਸਭਾ ਹਲਕਿਆਂ ’ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸਿਆਸੀ ਅਖਾੜਾ ਭਖ ਚੁੱਕਿਆ ਹੈ। ਇਸ ਦੌਰਾਨ ਜਿੱਥੇ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ ,ਓਥੇ ਹੀ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਧੱਕੇਸ਼ਾਹੀ ਦੇਖਣ ਨੂੰ ਮਿਲੀ ਰਹੀ ਹੈ। ਇਸ ਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਵੱਲੋਂ ਵੋਟਰਾਂ ਨੂੰ ਡਰਾਇਆ -ਧਮਕਾਇਆ ਜਾ ਰਿਹਾ ਹੈ।

 Bikram Majithia Including Akali workers Dakha police station Protest ਬਿਕਰਮ ਮਜੀਠੀਆ ਸਮੇਤ ਅਕਾਲੀ ਵਰਕਰਾਂ ਨੇ ਦਾਖਾ ਪੁਲਿਸ ਥਾਣੇ ਦਾ ਕੀਤਾ ਘਿਰਾਓ , ਕਾਂਗਰਸ 'ਤੇ ਧੱਕੇਸ਼ਾਹੀ ਦੇ ਲਾਏ ਦੋਸ਼

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਸਮੇਤ ਅਕਾਲੀ ਵਰਕਰਾਂ ਨੇ ਦਾਖਾ ਪੁਲਿਸ ਥਾਣੇ ਦਾਘਿਰਾਓ ਕੀਤਾ ਹੈ। ਓਥੇ ਸ਼੍ਰੋਮਣੀ ਅਕਾਲੀ ਦਲ ਨੇਕਾਂਗਰਸ ਦੀ ਧੱਕੇਸ਼ਾਹੀ ਖਿਲਾਫ਼ ਮੋਰਚਾ ਲਾਇਆ ਹੈ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਜਗਰਾਓ ਦੇ ਐੱਸ.ਐੱਸ.ਪੀ ਸੰਦੀਪ ਗੋਇਲ ਨਾਲ ਕਾਂਗਰਸ ਦੀ ਧੱਕੇਸ਼ਾਹੀ ਦੇ ਖ਼ਿਲਾਫ਼ ਗੱਲਬਾਤ ਕਰ ਰਹੇ ਹਨ।

Bikram Majithia Including Akali workers Dakha police station Protest ਬਿਕਰਮ ਮਜੀਠੀਆ ਸਮੇਤ ਅਕਾਲੀ ਵਰਕਰਾਂ ਨੇ ਦਾਖਾ ਪੁਲਿਸ ਥਾਣੇ ਦਾ ਕੀਤਾ ਘਿਰਾਓ , ਕਾਂਗਰਸ 'ਤੇ ਧੱਕੇਸ਼ਾਹੀ ਦੇ ਲਾਏ ਦੋਸ਼

ਬਿਕਰਮ ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਪੁਲਿਸ ਵੱਲੋਂ ਕਾਂਗਰਸ ਦੀ ਸਹਿ 'ਤੇ ਅਕਾਲੀ ਵਰਕਰਾਂ ਨੂੰ ਡਰਾਇਆ -ਧਮਕਾਇਆ ਜਾ ਰਿਹਾ ਹੈ ਅਤੇ ਝੂਠੇ ਪਰਚੇ ਪਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਦਾਖਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ , ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਮੌਜੂਦ ਸਨ।

-PTCNews

Related Post