ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਮੰਨਿਆ ਸੀ ਕਿ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਨਹੀਂ ਮਿਲੇਗੀ: ਮਜੀਠੀਆ

By  Shanker Badra October 27th 2020 08:56 AM -- Updated: October 27th 2020 08:58 AM

ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਮੰਨਿਆ ਸੀ ਕਿ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਨਹੀਂ ਮਿਲੇਗੀ: ਮਜੀਠੀਆ:ਚੰਡੀਗੜ : ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਕਹਿ ਕੇ ਪੰਜਾਬੀਆਂ ਨੂੰ ਧੋਖਾ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ 'ਚ ਲਏ ਆਪਣੇ ਸਟੈਂਡ ਤੋਂ ਪਿੱਛੇ ਹਟ ਗਿਆ ਹੈ ਤੇ ਉਹਨਾਂ ਨੇ ਵਿਧਾਨ ਸਭਾ ਵਿਚ ਦਿੱਤੇ ਆਪਣੇ ਭਾਸ਼ਣ ਦੀਆਂ ਕਾਪੀਆਂ ਜਾਰੀ ਕੀਤੀਆਂ ਤੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਦੱਸਣ ਕਿ ਉਹਨਾਂ ਨੇ ਕੇਂਦਰੀ ਖੇਤੀਬਾੜੀ ਮੰਡੀਕਰਣ ਕਾਨੂੰਨਾਂ ਦੇ ਮੁਕਾਬਲੇ ਤਿੰਨ ਬਿੱਲ ਪਾਸ ਕਰਨ ਤੋਂ ਪਹਿਲਾਂ 3 ਕਰੋੜ ਪੰਜਾਬੀਆਂ ਨੂੰ ਭਰੋਸੇ ਵਿਚ ਕਿਉਂ ਨਹੀਂ ਲਿਆ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਸੇ ਤਰੀਕੇ ਝੂਠ ਬੋਲਿਆ ਜਿਵੇਂ ਉਹਨਾਂ ਨੇ ਦਸਮ ਪਿਤਾ ਦੇ ਨਾਂ 'ਤੇ ਝੂਠੀਆਂ ਸਹੁੰਆਂ ਚੁੱਕੀਆਂ ਸਨ, ਕਿਉਂਕਿ ਉਹਨਾਂ ਦਾ ਕੇਂਦਰ ਨਾਲ ਇਹ ਸੌਦਾ ਹੋਇਆ ਸੀ ਕਿ ਉਹ ਅਜਿਹੇ ਬਿੱਲ ਪਾਸ ਕਰਨਗੇ ,ਜਿਸ ਨਾਲ ਪੰਜਾਬ ਅਤੇ ਪੰਜਾਬੀਆ ਦਾ ਕੋਈ ਭਲਾ ਨਹੀਂ ਹੋਵੇਗੀ ਤੇ ਇਹ ਸਿਰਫ ਕਿਸਾਨਾਂ ਨੂੰ ਗੁੰਮਰਾਹ ਕਰ ਕੇ ਉਹਨਾਂ ਦਾ ਰੇਲ ਰੋਕੋ ਸੰਘਰਸ਼ ਖਤਮ ਕਰਵਾਉਣ ਵਿਚ ਉਹਨਾਂ ਦੀ ਮਦਦ ਕਰਨਗੇ।

Bikram Majithia nails CM’s lies on SAD by putting his Vidhan Sabha speech in public domain ਮੁੱਖ ਮੰਤਰੀਨੇ ਵਿਧਾਨ ਸਭਾ 'ਚ ਮੰਨਿਆ ਸੀ ਕਿ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਨਹੀਂ ਮਿਲੇਗੀ : ਬਿਕਰਮ ਸਿੰਘ ਮਜੀਠੀਆ

ਆਪਣਾ ਭਾਸ਼ਣ ਜਨਤਕ ਕਰਦਿਆਂ ਸ੍ਰੀ ਮਜੀਠੀਆ ਨੇ ਭਾਸ਼ਣ ਦੇ ਉਹ ਅੰਸ਼ ਪੜ ਕੇ ਸੁਣਾਏ ,ਜਿਸਨੇ ਸਪਸ਼ਟ ਕਰ ਦਿੱਤਾ ਕਿ ਉਹਨਾਂ ਨੇ ਮੁੱਖ ਮੰਤਰੀ ਵੱਲੋਂ ਪੇਸ਼ ਕੀਤੇ ਬਿੱਲਾਂ ਵਿਚ ਅਕਾਲੀ ਦਲ ਦੇ ਵਿਧਾਇਕ ਦਲ ਵੱਲੋਂ ਪੇਸ਼ ਕੀਤੇ ਸੁਝਾਅ ਸ਼ਾਮਲ ਕਰਨ  ਦਾ ਮਸਲਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ। ਉਹਨਾਂ ਕਿਹਾ ਕਿ ਮੈਂ ਸਪਸ਼ਟ ਕਰ ਦਿੱਤਾ ਸੀ ਕਿ ਕਿਸਾਨਾਂ ਵੱਲੋਂ ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ ਕੀਤੇ ਜਾ ਰਹੇ ਸੰਘਰਸ਼ ਨੇ ਸਰਕਾਰ ਨੂੰ ਵਿਸ਼ੇਸ ਸੈਸ਼ਨ ਸੱਦਣ ਲਈ ਮਜਬੂਰ ਕੀਤਾ ਹੈ ਹਾਲਾਂਕਿ ਮੁੱਖ ਮੰਤਰੀ ਨੇ ਪਹਿਲਾਂ ਇਹ ਤਜਵੀਜ਼ ਸਿੱਧੇ ਤੌਰ 'ਤੇ ਰੱਦ ਕਰ ਦਿੱਤੀ ਸੀ। ਉਹਨਾਂ ਕਿਹਾ ਕਿ ਵਿਸ਼ੇਸ਼ ਸੈਸ਼ਨ ਸੱਦਣ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਕਿਸਾਨਾਂ ਸੰਗਠਨਾਂ ਤੇ ਤਿੰਨ ਕਰੋੜ ਪੰਜਾਬੀਆਂ ਸਮੇਤ ਉਹਨਾਂ ਨਾਲ ਕੋਈ ਵੀ ਸਲਾਹ ਮਸ਼ਵਰਾ ਕਰਨ ਤੋਂ ਨਾਂਹ ਕਰ ਦਿੱਤੀ ਜਿਹਨਾਂ ਦੇ ਹਿੱਤ ਇਹਨਾਂ ਨਾਲ ਜੁੜੇ ਹਨ। ਉਹਨਾਂ ਕਿਹਾ ਕਿ ਸਰਕਾਰ ਨੇ ਮੇਰੇ ਵੱਲੋਂ ਬਿੱਲ ਇਕ ਦਿਨ ਲਈ ਰੋਕ ਕੇ ਜਿਹਨਾਂ ਦੇ ਹਿੱਤ ਪ੍ਰਭਾਵਤ ਹੋ ਰਹੇ ਹਨ, ਉਹਨਾਂ ਨਾਲ ਸਲਾਹ ਮਸ਼ਵਰਾ ਕਰਨ ਵਾਸਤੇ ਪੇਸ਼ ਕੀਤਾ ਸੁਝਾਅ ਵੀ ਨਹੀਂ ਮੰਨਿਆ। ਇਸ ਕਰਕੇ ਮੈਂ ਆਪਣੇ ਭਾਸ਼ਣ ਵਿਚ ਕਿਹਾ ਸੀ ਕਿ ਅਸੀਂ ਮੌਕਾ ਗੁਆ ਰਹੇ ਹਾਂ ਅਤੇ ਹੋ ਸਕਦਾ ਹੈ ਕਿ ਤਿੰਨ ਮਹੀਨੇ ਮਗਰੋਂ ਸਾਨੂੰ ਮਸਲਾ ਦੁਬਾਰਾ ਵਿਚਾਰਨਾ ਪਵੇ।

Bikram Majithia nails CM’s lies on SAD by putting his Vidhan Sabha speech in public domain ਮੁੱਖ ਮੰਤਰੀਨੇ ਵਿਧਾਨ ਸਭਾ 'ਚ ਮੰਨਿਆ ਸੀ ਕਿ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਨਹੀਂ ਮਿਲੇਗੀ : ਬਿਕਰਮ ਸਿੰਘ ਮਜੀਠੀਆ

ਇਹ ਵੀ ਪੜ੍ਹੋ : ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ 'ਚ ਮਾਲ ਗੱਡੀਆਂ ਦੀਆਂ ਸੇਵਾਵਾਂ ਤੁਰੰਤ ਬਹਾਲ ਕਰਨ ਦੀ ਮੰਗ

ਅਕਾਲੀ ਆਗੂ ਨੇ ਕਿਹਾ ਕਿ ਉਹਨਾਂ ਨੇ ਆਪਣੇ ਭਾਸ਼ਣ ਵਿਚ ਸਪੱਸ਼ਟ ਕਰ ਦਿੱਤਾ ਸੀ ਕਿ ਤਜਵੀਜ਼ਸ਼ੁਦਾ ਬਿੱਲਾਂ ਲਈ ਰਾਜਪਾਲ ਤੇ ਰਾਸ਼ਟਰਪਤੀ ਦੀ ਪ੍ਰਵਾਨਗੀ ਦੀ ਜ਼ਰੂਰਤ ਹੈ ਜੋ ਸ਼ਾਇਦ ਨਹੀਂ ਮਿਲੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਮੇਰੇ ਭਾਸ਼ਣ ਨੂੰ ਵਿਚੋਂ ਟੋਕ ਕੇ ਇਹ ਮੰਨਿਆ ਕਿ ਇਹ ਪ੍ਰਵਾਨਗੀ ਨਹੀਂ ਮਿਲੇਗੀ ,ਜਿਸ ਤੋਂ ਸਾਬਤ ਹੋ ਗਿਆ ਕਿ ਉਹ ਜਾਣਦੇ ਸਨ ਕਿ ਉਹ ਅਜਿਹੇ ਕਦਮ ਚੁੱਕ ਰਹੇ ਹਨ ,ਜਿਸ ਨਾਲ ਕਿਸਾਨਾਂ ਦਾ ਮਸਲਾ ਹੱਲ ਹੋਣ ਵਾਲਾ ਨਹੀਂ ਹੈ। ਮੁੱਖ ਮੰਤਰੀ ਨੇ ਖੁਦ ਹਾਰਨ ਵਾਲੀ ਗੱਲ ਕਹਿ ਦਿੱਤੀ ਕਿ ਉਹਨਾਂ ਨੇ ਕੇਸ ਸੁਪਰੀਮ ਕੋਰਟ ਵਿਚ ਲੜਨ ਵਾਸਤੇ ਵਕੀਲਾਂ ਦੀ ਪੰਜ ਮੈਂਬਰੀ ਟੀਮ ਬਣਾਈ ਹੈ। ਉਹਨਾਂ ਕਿਹਾ ਕਿ ਜਦੋਂ ਸਾਰੇ ਵਿਕਲਪ ਖਤਮ ਹੋ ਗਏ ਅਤੇ ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਫਸਲਾਂ ਦੀ ਐਮਐਸਪੀ 'ਤੇ ਯਕੀਨੀ ਸਰਕਾਰੀ ਖਰੀਦ, ਸਾਰੇ ਸੂਬੇ ਨੂੰ ਇਕ ਸਰਕਾਰੀ ਮੰਡੀ ਐਲਾਨਣ ਅਤੇ 2017 ਦੇ ਸੋਧੇ ਹੋਏ ਏਪੀਐਮਸੀ ਐਕਟ ਨੂੰ ਖਤਮ ਕਰਨ ਸਮੇਤ ਪੇਸ਼ ਕੀਤੇ ਸਾਰੇ ਸੁਝਾਅ ਮੰਨਣ ਤੋਂ ਜਦੋਂ ਨਾਂਹ ਕਰ ਦਿੱਤੀ ਤਾਂ ਫਿਰ ਅਕਾਲੀ ਦਲ ਨੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਬਿੱਲਾਂ ਦੇ ਹੱਕ ਵਿਚ ਵੋਟ ਪਾਈ।

Bikram Majithia nails CM’s lies on SAD by putting his Vidhan Sabha speech in public domain ਮੁੱਖ ਮੰਤਰੀਨੇ ਵਿਧਾਨ ਸਭਾ 'ਚ ਮੰਨਿਆ ਸੀ ਕਿ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਨਹੀਂ ਮਿਲੇਗੀ : ਬਿਕਰਮ ਸਿੰਘ ਮਜੀਠੀਆ

ਇਸ ਦੌਰਾਨ ਸ੍ਰੀ ਮਜੀਠੀਆ ਨੇ ਉੱਤਰ ਪ੍ਰਦੇਸ਼ ਤੋਂ ਅਨਾਜ ਦੀ ਸਮਗਲਿੰਗ ਦੇ ਘੁਟਾਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਤੇ ਕਿਹਾ ਕਿ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ ਸਪਸ਼ਟ ਸਬੂਤ ਸਾਹਮਣੇ ਆਉਣ ਦੇ ਬਾਵਜੂਦ ਮੁੱਖ ਮੰਤਰੀ ਨੇ ਆਸ਼ੂ ਨੂੰ ਬਰਖ਼ਾਸਤ ਕਰਨ ਤੇ ਉਹਨਾਂ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਤੋਂ ਨਾਂਹ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਪਨਸਪ ਦੇ ਡੀ ਐਮ ਵੱਲੋਂ ਕੀਤੇ ਖੁਲ•ਾਸਿਆਂ ਜੋ ਕਿ ਹੁਣ ਜਨਤਕ ਹਨ,  ਤੋਂ ਸਪਸ਼ਟ ਹੈ ਕਿ ਇਹ 80 ਕਰੋੜ ਰੁਪਏ ਤੋਂ ਵੱਧ ਦਾ ਘੁਟਾਲਾ ਹੈ।

Bikram Majithia nails CM’s lies on SAD by putting his Vidhan Sabha speech in public domain ਮੁੱਖ ਮੰਤਰੀਨੇ ਵਿਧਾਨ ਸਭਾ 'ਚ ਮੰਨਿਆ ਸੀ ਕਿ ਬਿੱਲਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਨਹੀਂ ਮਿਲੇਗੀ : ਬਿਕਰਮ ਸਿੰਘ ਮਜੀਠੀਆ

ਉਹਨਾਂ ਕਿਹਾ ਕਿ ਡੀ ਐਮ ਪ੍ਰਵੀਨ ਜੈਨ ਨੇ ਜ਼ੋਰ ਦੇ ਕੇ ਹਰ ਆੜਤੀਏ ਤੋਂ ਹਰ ਥੈਲੇ 'ਤੇ 1.45 ਰੁਪਏ ਰਿਸ਼ਵਤ ਮੰਗੀ ਸੀ ਜੋ ਕਿ ਉੱਤਰ ਪ੍ਰਦੇਸ਼ ਤੋਂ ਬਹੁਤ ਹੀ ਘੱਟ ਕੀਮਤ 'ਤੇ ਲਿਆਂਦੇ ਗਏ ਝੋਨੇ ਬਦਲੇ ਐਡਜਸਟ ਕੀਤੀ ਜਾਣੀ ਸੀ। ਉਹਨਾਂ ਕਿਹਾ ਕਿ ਅਫਸਰ ਨੇ ਇਹ ਵੀ ਮੰਨਿਆ ਕਿ ਇਹ ਭ੍ਰਿਸ਼ਟਾਚਾਰ ਪੰਜਾਬ ਵਿਚ ਪੱਪੂ ਰਾਹੁਲ ਗਾਂਧੀ ਦੇ ਪ੍ਰੋਗਰਾਮ ਕਰਨ ਵਾਸਤੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਨਾ ਕਰਵਾਈ ਗਈ ਅਤੇ ਭ੍ਰਿਸ਼ਟਾਚਾਰੀਆਂ ਨੂੰ ਸਜ਼ਾ ਨਾ ਦਿੱਤੀ ਗਈ ਤਾਂ ਫਿਰ ਪੰਜਾਬੀ ਕਿਸਾਨ ਇਕ ਫਿਰ ਤੋਂ ਸੰਤਾਪ ਝੱਲਣਗੇ। ਉਹਨਾਂ ਕਿਹਾ ਕਿ ਇਕ ਵਾਰ ਪੰਜਾਬ ਵਿਚ ਕਿਸਾਨਾਂ ਦੀਆਂ ਜਿਣਸਾਂ ਵਾਸਤੇ ਆਈ ਸੀ ਸੀ ਐਲ ਲਿਮਟ ਖਤਮ ਹੋ ਗਈ ਤਾਂ ਫਿਰ ਸਰਕਾਰੀ ਏਜੰਸੀਆਂ ਖਰੀਦ ਨਹੀਂ ਕਰ ਸਕਦੀਆਂ।ਇਸ ਮੌਕੇ ਅਕਾਲੀ ਦਲ ਦੇ ਦਫਤਰ ਸਕੱਤਰ ਸ੍ਰੀ ਚਰਨਜੀਤ ਸਿੰਘ ਬਰਾੜ ਵੀ ਮੌਜੂਦ ਸਨ।

Bikram Majithia nails CM’s lies on SAD by putting his Vidhan Sabha speech in public domain

-PTCNews

Related Post