ਦਿੱਲੀ ਪੁਲਿਸ ਵੱਲੋਂ ਅੰਨਦਾਤਾ ਨਾਲ ਕੀਤਾ ਜਾ ਰਿਹਾ ਸਲੂਕ ਬੇੱਹਦ ਨਿੰਦਣਯੋਗ : ਬਿਕਰਮ ਸਿੰਘ ਮਜੀਠੀਆ

By  Jagroop Kaur January 28th 2021 10:58 PM

ਚੰਡੀਗੜ੍ਹ, 28 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਸਾਨ ਆਗੂਆਂ ਖਿਲਾਫ ਯੂ ਏ ਪੀਏ ਲਗਾ ਕੇ ਸ਼ਾਂਤੀਪੂਰਨ ਕਿਸਾਨ ਅੰਦੋਲਨ ਨੂੰ ਦਬਾਉਣ ਦੇ ਯਤਨਾਂ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਸਾਨ ਆਗੂਆਂ ਖਿਲਾਫ ਯੂ ਏ ਪੀਏ ਦੀ ਵਰਤੋਂ ਕਰਨਅ ਤੇ ਦਮਨਕਾਰੀ ਨਤੀਆਂ ਅਪਣਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ।

Also Read | SAD to boycott President’s address; asks Centre not to suppress Kisan Andolan

ਉਹਨਾਂ ਕਿਹਾ ਕਿ ਇਹ ਕੋਈ ਤਰੀਕਾ ਨਹੀਂ ਹੈ ਜਿਵੇਂ ਕਿ ਅੰਨਦਾਤਾ ਨਾਲ ਪੇਸ਼ ਆਇਆ ਗਿਆ ਹੈ। ਉਹਨਾਂ ਕਿਹਾ ਕਿ ਯੂ ਏ ਪੀ ਏ ਕਾਨੂੰਨ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਚੁਣੌਤੀ ਦੇਣ ਵਾਲਿਆਂ ਵਾਸਤੇ ਬਣਾਇਆ ਗਿਆ ਸੀ । ਉਹਨਾਂ ਕਿਹਾ ਕਿ ਕਿਸਾਨ ਤਾਂ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਆਪਣੀਆਂ ਜਿਣਸਾਂ ਦਾ ਸਹੀ ਭਾਅ ਲੈਣ ਵਾਸਤੇ ਪਿਛਲੇ ਦੋ ਮਹੀਨਿਆਂ ਤੋਂ ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਦਰਸ਼ਨਕ ਕਰ ਰਹੇ ਹਨ।

A PIL filed in Supreme Court seeking investigation into violence during farmers' tractor march in Delhi as agitators hoisted flag at Red Fort.

ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਬਜਾਏ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਅਤੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੇ, ਸਰਕਾਰ ਨੇ ਕਿਸਾਨ ਆਗੂਆਂ ਖਿਲਾਫ ਮੁਕੱਦਮੇ ਚਲਾਉਣ ਨੁੰ ਤਰਜੀਹ ਦਿੱਤੀ ਹੈ। ਮਜੀਠੀਆ ਨੇ ਭਾਵਨਾਵਾਂ ਭੜਕਾਉਣ ਦੇ ਯਤਨ ਦੀ ਵੀ ਨਿਖੇਧੀ ਕੀਤੀ ਜਿਸ ਕਾਰਨ ਦੇਸ਼ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੁੰ ਲਾਂਬੂ ਲੱਗ ਸਕਦਾ ਹੈ। ਉਹਨਾਂ ਕਿਹਾ ਕਿ ਲੋਕਾਂ ਵੱਲੋਂ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੀਆਂ ਪ੍ਰੇਸ਼ਾਨ ਕਰਨ ਵਾਲੀਆਂ ਵੀਡੀਓ ਸਾਹਮਣੇ ਆਈਆਂ ਹਨ।

Also Read | 16 Opposition parties to boycott President’s address in Parliament

Farmers Tractor March Violence: Punjab CM Captain Amarinder Singh ordered high alert in Punjab amid violence at tractor march in Delhi.

 

ਉਹਨਾਂ ਕਿਹਾ ਕਿ ਅਜਿਹੇ ਯਤਨ ਨਿਸ਼ਾਨ ਸਾਹਿਬ ਦਾ ਅਪਮਾਨ ਹਨ ਤੇ ਇਸ ਨਾਲ ਦੁਨੀਆਂ ਭਰ ਵਿਚ ਬੈਠੇ ਪੰਜਾਬੀਆਂ ਦੇ ਮਨਾਂ ਨੂੰ ਵੱਡੀ ਠੇਸ ਪਹੁੰਚੀ ਹੈ। ਉਹਨਾਂ ਕਿਹਾ ਕਿ ਇਹਨਾਂ ਕਾਰਨ ਗੰਭੀਰ ਅਮਨ ਕਾਨੂੰਨ ਦਾ ਸੰਕਟ ਪੈਦਾ ਹੋ ਸਕਦਾ ਹੈ ਜੋ ਕੰਟਰੋਲ ਤੋਂ ਬਾਹਰ ਹੋ ਸਕਦਾ ਹੈ।ਉਹਨਾਂ ਕਿਹਾ ਕਿ ਮੈਂ ਕੇਂਦਰ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਉਹ ਇਸ ਸੰਵੇਦਨਸ਼ੀਲ ਸਥਿਤੀ ਦਾ ਨੋਟਿਸ ਲਵੇ ਅਤੇ ਢੁਕਵੇਂ ਕਦਮ ਚੁੱਕੇ ਤੇ ਆਪ ਕਿਸਾਨ ਭਾਈਚਾਰੇ ਖਿਲਾਫ ਕਦਮਾਂ ਦਾ ਹਿੱਸਾ ਨਾ ਬਣੇ।

ਅਕਾਲੀ ਆਗੂ ਨੇ ਕੇਂਦਰ ਸਰਕਾਰ ਨੂੰ ਦਰੁੱਸਤੀ ਭਰੇ ਕਦਮ ਚੁੱਕਣ ਲਈ ਆਖਦਿਆਂ ਕਿਹਾ ਕਿ ਪਹਿਲਾਂ ਸੰਸਦ ਵਿਚ ਧੱਕੇ ਨਾਲ ਖੇਤੀ ਬਿੱਲ ਪਾਸ ਕਰਵਾਏ ਗਏ ਸਨ। ਉਹਨਾਂ ਕਿਹਾ ਕਿ ਜਦੋਂ ਸ਼ਾਂਤੀਪੂਰਨ ਢੰਗ ਦੇ ਰੋਸ ਪ੍ਰਦਰਸ਼ਨਾਂ ਦਾ ਸਾਹਮਣਾ ਕਰਨਾ ਪਿਆ ਤਾਂ ਕੇਂਦਰ ਸਰਕਾਰ ਤੇ ਇਸਦੀਆਂ ਏਜੰਸੀਆਂ ਨੇ ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਨਕਸਲੀ ਤੇ ਖਾਲਿਸਤਾਨੀ ਕਰਾਰ ਦੇਣ ਦਾ ਯਤਨ ਕੀਤਾ। ਉਹਨਾਂ ਕਿਹਾ ਕਿ ਹੁਣ ਸ਼ਾਂਤੀਪੂਰਨ ਅੰਦੋਲਨ ਨੁੰ ਕੁਚਲਣ ਲਈ ਯੂ ਏ ਪੀ ਏ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

Related Post