ਜੇਕਰ ਮੇਰੇ ਖਿਲਾਫ਼ ਨਸ਼ਿਆਂ ਦੇ ਕਿਸੇ ਵੀ ਮਾਮਲੇ ਵਿਚ ਗਲਤ ਕੰਮ ਦੇ ਸਬੂਤ ਹਨ ਤਾਂ ਪੇਸ਼ ਕਰੋ : ਬਿਕਰਮ ਸਿੰਘ ਮਜੀਠੀਆ

By  Shanker Badra November 12th 2021 09:53 AM

ਚੰਡੀਗੜ੍ਹ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਹਨਾਂ ਖਿਲਾਫ ਝੂਠੇ ਦੋਸ਼ ਲਗਾਉਣ ਦੀ ਨਿਖੇਧੀ ਕੀਤੀ ਤੇ ਉਹਨਾਂ ਨੁੰ ਖੁੱਲ੍ਹੀ ਚੁਣੌਤੀ ਦਿੱਤੀ ਕਿ ਜੇਕਰ ਉਹਨਾਂ ਕੋਲ ਨਸ਼ਿਆਂ ਦੇ ਮਾਮਲੇ ਵਿਚ ਉਹਨਾਂ ਖਿਲਾਫ ਕੋਈ ਵੀ ਗਲਤ ਕੰਮ ਕਰਨ ਦਾ ਸਬੁਤ ਹੈ ਤਾਂ ਉਹ ਪੇਸ਼ ਕਰਨ ਅਤੇ ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਹੁਣ ਇਕ ਨਵੇਂ ਕੇਸ ਵਿਚ ਉਹਨਾਂ ਨੁੰ ਫਸਾਉਣ ਦਾ ਯਤਨ ਕਰ ਰਹੀ ਹੈ।

ਜੇਕਰ ਮੇਰੇ ਖਿਲਾਫ਼ ਨਸ਼ਿਆਂ ਦੇ ਕਿਸੇ ਵੀ ਮਾਮਲੇ ਵਿਚ ਗਲਤ ਕੰਮ ਦੇ ਸਬੂਤ ਹਨ ਤਾਂ ਪੇਸ਼ ਕਰੋ : ਬਿਕਰਮ ਸਿੰਘ ਮਜੀਠੀਆ

ਬਿਕਰਮ ਸਿੰਘ ਮਜੀਠੀਆ ਇਥੇ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਸਮੇਤ ਵਿਧਾਇਕ ਦਲ ਦੇ ਮੈਂਬਰਾਂ ਨਾਲ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰ ਰਹੇ ਸਨ। ਵਿਧਾਇਕ ਦਲ ਨੇ ਸਰਦਾਰ ਮਜੀਠੀਆ ਖਿਲਾਫ ਬੇਹੂਦਾ ਤੇ ਅਪਮਾਨਯੋਗ ਸ਼ਬਦਾਵਲੀ ਵਰਤਣ ’ਤੇ ਮੁੱਖ ਮੰਤਰੀ ਦੀ ਨਿਖੇਧੀ ਕੀਤੀ।ਸਰਦਾਰ ਮਜੀਠੀਆ ਨੇ ਇਹ ਵੀ ਉਜਾਗਰ ਕੀਤਾ ਕਿ ਕਿਵੇਂ ਕਾਂਗਰਸ ਸਰਕਾਰ ਪਹਿਲਾਂ ਦੇ ਐਨ ਡੀ ਪੀ ਐਸ ਕੇਸਾਂ ਵਿਚ ਉਹਨਾਂ ਖਿਲਾਫ ਕੋਈ ਮਾਮਲਾ ਨਾ ਬਣਦਾ ਹੋਣ ਕਾਰਨ ਨਮੋਸ਼ੀ ਵਿਚ ਘਿਰ ਗਈ ਹੈ ਕਿਉਂਕਿ ਇਹਨਾਂ ਕੇਸਾਂ ਦਾ ਫੈਸਲਾ ਤਿੰਨ ਸਾਲ ਪਹਿਲਾਂ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਸਰਕਾਰ ਹੁਣ ਉਹਨਾਂ ਨੁੰ ਨਵੇਂ ਕੇਸ ਵਿਚ ਫਸਾਉਣਾ ਚਾਹੁੰਦੀ ਹੈ।

ਜੇਕਰ ਮੇਰੇ ਖਿਲਾਫ਼ ਨਸ਼ਿਆਂ ਦੇ ਕਿਸੇ ਵੀ ਮਾਮਲੇ ਵਿਚ ਗਲਤ ਕੰਮ ਦੇ ਸਬੂਤ ਹਨ ਤਾਂ ਪੇਸ਼ ਕਰੋ : ਬਿਕਰਮ ਸਿੰਘ ਮਜੀਠੀਆ

ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਮੁੱਖ ਮੰਤਰੀ ਨੇ ਉਹਨਾਂ ਖਿਲਾਫ ਦੋਸ਼ ਲਗਾਉਣ ਦਾ ਰਾਹ ਫੜਿਆ ਹੈ। ਉਹਨਾਂ ਕਿਹਾ ਕਿ ਉਹ ਸਪਸ਼ਟ ਕਰਨਾ ਚਾਹੁੰਦੇ ਹਨ ਕਿ ਉਹ ਅਜਿਹੇ ਤਰੀਕਿਆਂ ਤੋਂ ਡਰਨ ਵਾਲੇ ਨਹੀਂ ਹਨ। ਉਹਨਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਉਹਨਾਂ ਨੇ ਵਿਸ਼ੇਸ਼ ਇਜਲਾਸ ਵਿਚ ਸਿਰਫ ਲੋਕਾਂ ਦੀਆਂ ਭਾਵਨਾਵਾਂ ਉਠਾਈਆਂ ਸਨ ਤੇ ਉਹਨਾਂ ਨੂੰ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਕੋਈ ਨਿੱਜੀ ਸ਼ਿਕਾਇਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਚੰਨੀ ਤਾਂ ਉਹਨਾਂ ਨੂੰ ਖੁਦ ਉਸ ਵੇਲੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲ ਲੈ ਜਾਂਦੇ ਸਨ, ਜਦੋਂ ਉਹਨਾਂ ਦੇ ਭਰਾ ਮਨਮੋਹਨ ਸਿੰਘ ਦਾ ਨਾਂ ਸਿਟੀ ਸੈਂਟਰ ਘੁਟਾਲੇ ਵਿਚ ਆ ਗਿਆ ਸੀ।

ਜੇਕਰ ਮੇਰੇ ਖਿਲਾਫ਼ ਨਸ਼ਿਆਂ ਦੇ ਕਿਸੇ ਵੀ ਮਾਮਲੇ ਵਿਚ ਗਲਤ ਕੰਮ ਦੇ ਸਬੂਤ ਹਨ ਤਾਂ ਪੇਸ਼ ਕਰੋ : ਬਿਕਰਮ ਸਿੰਘ ਮਜੀਠੀਆ

ਅਕਾਲੀ ਆਗੂ ਨੇ ਪਾਰਟੀ ਵਿਧਾਇਕਾਂ ਦੇ ਨਾਲ ਵੀ ਦੱਸਿਆ ਕਿ ਕਿਵੇਂ ਬ੍ਰਹਮ ਮਹਿੰਦਰਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਪਰਗਟ ਸਿੰਘ ਸਮੇਤ ਸੀਨੀਅਰ ਕਾਂਗਰਸੀ ਆਗੂਆਂ ਨੇ ਸਪੀਕਰ ਦੇ ਚੈਂਬਰ ਵਿਚ ਮੰਨਿਆ ਹੈ ਕਿ ਮੁੱਖ ਮੰਤਰੀ ਨੇ ਉਹਨਾਂ ਖਿਲਾਫ ਅਪਮਾਨਯੋਗ ਭਾਸ਼ਾ ਦੀ ਵਰਤੋਂ ਕੀਤੀ। ਉਹਨਾਂ ਕਿਹਾ ਕਿ ਕੁਲਦੀਪ ਜ਼ੀਰਾ ਜਿਸਨੇ ਅਕਾਲੀ ਵਿਧਾਇਕ ਪਵਨ ਟੀਨੁੰ ਨੂੰ ਧਮਕੀ ਵੀ ਦਿੱਤੀ, ਸਮੇਤ ਮੁੱਖ ਮੰਤਰੀ ਦੇ ਆਲੇ ਦੁਆਲੇ ਦੀ ਟੀਮ ਉਹਨਾਂ ਦੀ ਹਮਾਇਤ ਵਿਚ ਨਿੱਤਰੀ ਤੇ ਉਹਨਾਂ ’ਤੇ ਇੰਨੀ ਭਾਰੂ ਪੈ ਗਈ ਕਿ ਮੁੱਖ ਮੰਤਰੀ ਨੂੰ ਆਪਣੇ ਰਵੱਈਏ ਦੀ ਮੁਆਫੀ ਤੱਕ ਨਹੀਂ ਮੰਗਣੀ ਦਿੱਤੀ।

ਜੇਕਰ ਮੇਰੇ ਖਿਲਾਫ਼ ਨਸ਼ਿਆਂ ਦੇ ਕਿਸੇ ਵੀ ਮਾਮਲੇ ਵਿਚ ਗਲਤ ਕੰਮ ਦੇ ਸਬੂਤ ਹਨ ਤਾਂ ਪੇਸ਼ ਕਰੋ : ਬਿਕਰਮ ਸਿੰਘ ਮਜੀਠੀਆ

2013 ਦੀ ਕਾਂਟਰੈਕਟਰ ਫਾਰਮਿੰਗ ਅੇਕਟ ਜੋ ਪਿਛਲੀ ਅਕਾਲੀ ਦਲ ਤੇ ਭਾਜਪਾ ਗਠਜੋੜ ਸਰਕਾਰ ਨੇ ਪਾਸ ਕੀਤਾ ਸੀ, ਦੀ ਗੱਲ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਨਵਜੋਤ ਕੌਰ ਸਿੱਧੂ ਨੇ ਉਸ ਵੇਲੇ ਦੀ ਸਰਕਾਰ ਵਿਚ ਮੁੱਖ ਪਾਰਲੀਮਾਨੀ ਸਕੱਤਰ ਵਜੋਂ ਇਸ ਬਿੱਲ ਦੀ ਹਮਾਇਤ ਕੀਤੀ ਸੀ ਤੇ ਇਹ ਸਰਬਸੰਮਤੀ ਨਾਲ ਪਾਸ ਹੋਇਆ ਸੀ। ਇਸ ਦੌਰਾਨ ਅਕਾਲੀ ਦਲ ਵਿਧਾਇਕ ਦਲ ਨੇ ਕਾਂਗਰਸ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਨੂੰ ਸਿਰਫ ‘ਜੁਮਲੇ’ ਤੱਕ ਸੀਮਤ ਕਰਨ ਦੀ ਨਿਖੇਧੀ ਕੀਤੀ। ਸਰਦਾਰ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਵਿਧਾਇਕਾਂ ਨੇ ਕਾਂਗਰਸ ਸਰਕਾਰ ਨੇ ਬੀ ਐਸ ਐਫ ਦਾ ਪੰਜਾਬ ਵਿਚ ਅਧਿਕਾਰ ਖੇਤਰ ਵਧਾਏ ਜਾਣ ਅਤੇ ਤਿੰਨ ਖੇਤੀ ਕਾਨੂੰਨਾਂ ’ਤੇ ਮਤੇ ਪਾਸ ਕਰ ਕੇ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦਾ ਯਤਨ ਕੀਤਾ ਹੈ।

ਜੇਕਰ ਮੇਰੇ ਖਿਲਾਫ਼ ਨਸ਼ਿਆਂ ਦੇ ਕਿਸੇ ਵੀ ਮਾਮਲੇ ਵਿਚ ਗਲਤ ਕੰਮ ਦੇ ਸਬੂਤ ਹਨ ਤਾਂ ਪੇਸ਼ ਕਰੋ : ਬਿਕਰਮ ਸਿੰਘ ਮਜੀਠੀਆ

ਵਿਧਾਇਕਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਮੁੱਖ ਮੰਤਰੀ ਨੇ ਸਰਕਾਰੀ ਕੰਪਨੀ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੀ ਪਹਿਲਾਂ ਹੀ 7 ਹਜ਼ਾਰ ਕਰੋੜ ਰੁਪਏ ਦੀ ਸਬਸਿਡੀ ਰਾਸ਼ੀ ਹੋਣ ਦੇ ਬਾਵਜੂਦ 15000 ਕਰੋੜ ਰੁਪਏ ਦੀਆਂ ਸਬਸਿਡੀਆਂ ਐਲਾਨ ਦਿੱਤੀਆਂ ਹਨ। ਉਹਨਾਂ ਦੱਸਿਆ ਕਿ ਕਿਵੇਂ ਸਾਢੇ ਚਾਰ ਸਾਲਾਂ ਦੌਰਾਨ ਕਾਂਗਰਸ ਸਰਕਾਰ ਨੇ ਖਪਤਕਾਰਾਂ ਤੋਂ ਬਿਜਲੀ ਦਰਾਂ 11 ਰੁਪਏ ਪ੍ਰਤੀ ਯੁਨਿਟ ਵਸੂਲੀਆਂ ਹਨ ਤੇ 1.22 ਰੁਪਏ ਪ੍ਰਤੀ ਯੂਨਿਟ ਟੈਕਸ ਵੀ ਵਸੂਲਿਆ ਤੇ ਹੁਣ ਸਿਰਫ ਦੋ ਮਹੀਨਿਆਂ ਦੇ ਇਕ ਬਿੱਲ ਵਾਸਤੇ 3 ਰੁਪਏ ਪ੍ਰਤੀ ਯੂਨਿਟ ਬਿਜਲੀ ਵਿਚ ਕਟੌਤੀ ਦਾ ਐਲਾਲ ਕਰ ਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ।

-PTCNews

Related Post