ਪਾਰਟੀ ਨੌਜਵਾਨਾਂ ਦੇ ਮਾਮਲੇ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਹੀਂ ਹੋਣ ਦੇਵੇਗੀ : ਬਿਕਰਮ ਸਿੰਘ ਮਜੀਠੀਆ

By  Shanker Badra July 23rd 2020 10:27 AM -- Updated: July 23rd 2020 10:30 AM

ਪਾਰਟੀ ਨੌਜਵਾਨਾਂ ਦੇ ਮਾਮਲੇ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਹੀਂ ਹੋਣ ਦੇਵੇਗੀ : ਬਿਕਰਮ ਸਿੰਘ ਮਜੀਠੀਆ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੂਬੇ ਦੇ ਪੁਲਿਸ ਮੁਖੀ ਦਿਨਕਰ ਗੁਪਤਾ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਹਨਾਂ ਨੇ ਸਿੱਖ ਨੌਜਵਾਨਾਂ ਦੇ ਖਿਲਾਫ ਘਿਨੌਣੇ ਅਪਰਾਧਾਂ ਦੇ ਕੇਸ ਦਰਜ ਕੀਤੇ ਹਨ ਤੇ ਪਾਰਟੀ ਨੇ ਉਹਨਾਂ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾ ਕਰਨ ਦੀ ਸਲਾਹ ਦਿੱਤੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਗੱਲ ਦੀਆਂ ਵਿਆਪਕ ਰਿਪੋਰਟਾਂ ਮਿਲ ਰਹੀਆਂ ਹਨ ਕਿ ਕਾਂਗਰਸ ਸਰਕਾਰ ਸਿੱਖ ਨੌਜਵਾਨਾਂ, ਜਿਹਨਾਂ ਵਿਚੋਂ ਕਈ ਨਾਬਾਲਗ ਹਨ, ਨੂੰ ਸਿਰਫ ਉਹਨਾਂ ਦੇ ਸੋਸ਼ਲ ਮੀਡਆ ਪੇਜ ਵੇਖ ਕੇ ਹੀ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਨੌਜਵਾਨਾਂ ਖਿਲਾਫ ਬਹੁਤ ਮਾੜੇ ਦੋਸ਼ ਲਗਾ ਕੇ ਇਹਨਾਂ ਨੂੰ ਦੇਸ਼ ਵਿਰੋਧੀ ਕਰਾਰ ਦਿੱਤਾ ਜਾ ਰਿਹਾ ਹੈ।

ਪਾਰਟੀ ਨੌਜਵਾਨਾਂ ਦੇ ਮਾਮਲੇ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਹੀਂ ਹੋਣ ਦੇਵੇਗੀ : ਬਿਕਰਮ ਸਿੰਘ ਮਜੀਠੀਆ

ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਾਲਹੀ ਵਿਚ ਉਹਨਾਂ ਦੇ ਹਲਕੇ ਦਾ ਇਕ ਕੇਸ ਸਾਹਮਣੇ ਆਇਆ ਹੈ ,ਜਿਸ ਵਿਚ ਇਕ 16 ਸਾਲਾ ਨੌਜਵਾਨ ਜਸਪ੍ਰੀਤ ਸਿੰਘ ਗ੍ਰਿਫਤਾਰ ਕੀਤਾ ਗਿਆ ਤੇ ਉਸਨੂੰ 14 ਦਿਨਾਂ ਲਈ ਪਟਿਆਲਾ ਜੇਲ ਵਿਚ ਰੱਖਿਆ ਗਿਆ ਤੇ ਉਸ 'ਤੇ ਦੇਸ਼ ਵਿਰੋਧੀ ਕਾਰਵਾਈਆਂ ਵਿਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਗਿਆ। ਉਹਨਾਂ ਕਿਹਾ ਕਿ ਇਹ ਸਿੱਖ ਨੌਜਵਾਨ ਜੋ ਕਿ ਇਕ ਕਾਰ ਚਲਾਉਣ ਦੇ ਸਮਰਥ ਵੀ ਨਹੀਂ ਸੀ, ਦੇ ਖਿਲਾਫ ਅਤਿਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਕੇਸ ਦਰਜ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਸੂਬੇ ਦਾ ਅਜਿਹਾ ਵਤੀਰਾ ਚੰਚਲ ਮਨਾਂ 'ਤੇ ਅਜਿਹਾ ਧੱਬਾ ਛੱਡ ਦੇਵੇਗਾ ਜੋ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਲਈ ਖਤਰਨਾਕ ਸਾਬਤ ਹੋਵੇਗਾ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਕਿਸੇ ਵੀ ਨੌਜਵਾਨ ਖਿਲਾਫ ਕਾਰਵਾਈ ਕਰਨ ਤੋਂ ਪਹਿਲਾਂ ਸਾਰੀ ਸੱਚਾਈ ਜਾਣ ਲੈਣੀ ਚਾਹੀਦੀ ਹੈ ਤੇ ਛੋਟੇ ਛੋਟੇ ਦੋਸ਼ਾਂ ਲਈ ਨੌਜਵਾਨਾਂ ਖਿਲਾਫ ਦੇਸ਼ ਧਰੋਹ ਵਰਗੇ ਕੇਸ ਦਰਜ ਨਹੀਂ ਕਰਨੇ ਚਾਹੀਦੇ।

ਪਾਰਟੀ ਨੌਜਵਾਨਾਂ ਦੇ ਮਾਮਲੇ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਹੀਂ ਹੋਣ ਦੇਵੇਗੀ : ਬਿਕਰਮ ਸਿੰਘ ਮਜੀਠੀਆ

ਅਕਾਲੀ ਆਗੂ ਨੇ ਕਿਹਾ ਕਿ ਅਸਲ ਸਮੱਸਿਆ ਚੋਟੀ ਦੇ ਲੋਕਾਂ ਦੇ ਮਨਾਂ ਵਿਚ ਹੈ ਖਾਸ ਤੌਰ 'ਤੇ ਸੂਬੇ ਦੇ ਪੁਲਿਸ ਮੁਖੀ ਦਿਨਕਰ ਗੁਪਤਾ ਦੇ ਮਨ ਵਿਚ ਕਿਉਂਕਿ ਉਹਨਾਂ ਨੂੰ ਮੁੱਖ ਮੰਤਰੀ ਨੇ ਆਪਣਾ ਮਨਪਸੰਦ ਚੁਣਿਆ ਹੈ।ਉਹਨਾਂ ਕਿਹਾ ਕਿ ਦਿਨਕਰ ਗੁਪਤਾ ਦੇ ਮਨ ਦਾ ਪਤਾ ਤਾਂ ਉਦੋਂ ਹੀ ਲੱਗ ਗਿਆ ਸੀ ਜਦੋਂ ਉਹਨਾਂ ਨੇ ਕਿਹਾ ਸੀ ਕਿ ਜੇਕਰ ਤੁਸੀਂ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਸਵੇਰੇ ਕਿਸੇ ਨੌਜਵਾਨ ਨੂੰ ਭੇਜੋਗੇ ਤਾਂ ਸ਼ਾਮ ਨੂੰ ਉਹ ਇਕ ਸਿਖਲਾਈ ਪ੍ਰਾਪਤ ਅਤਿਵਾਦੀ  ਬਣ ਕੇ ਪਰਤੇਗਾ। ਉਹਨਾਂ ਕਿਹਾ ਕਿ ਇਸੇ ਮਾਨਸਿਕਤਾ ਕਾਰਨ ਹੀ ਰੈਡਰੰਡਮ 2020 ਦੇ ਨਾਂ 'ਤੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਪਾਰਟੀ ਨੌਜਵਾਨਾਂ ਦੇ ਮਾਮਲੇ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਹੀਂ ਹੋਣ ਦੇਵੇਗੀ : ਬਿਕਰਮ ਸਿੰਘ ਮਜੀਠੀਆ

ਸ੍ਰੀ ਮਜੀਠੀਆ ਨੇ ਕਿਹਾ ਕਿ ਪੰਜਾਬੀ ਵਤਨ ਪ੍ਰਸਤ ਲੋਕ ਹਨ ਤੇ ਉਹਨਾਂ ਨੇ ਕਦੇ ਵੀ ਰੈਫਰੰਡਮ 2020 ਦੀ ਹਮਾਇਤ ਨਹੀਂ ਕੀਤੀ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਵੀ ਵੰਡ ਪਾਊ ਏਜੰਡੇ ਨੂੰ ਨਕਾਰ ਕੇ ਦੱਸਿਆ ਸੀ ਕਿ ਉਹ ਮਾਣ ਮੱਤੇ ਭਾਰਤੀ ਹਨ। ਉਹਨਾਂ ਕਿਹਾ ਕਿ ਅਸੀਂ ਦੇਸ਼ ਦੀ ਰੱਖਿਆ ਵਾਸਤੇ ਆਪਣੀਆਂ ਜਾਨਾਂ ਵਾਰੀਆਂ ਹਨ ਤੇ ਅੱਗੇ ਵੀ ਵਾਰਾਂਗੇ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਇਹ ਦਿਮਾਗ ਵਿਚ ਰੱਖਣਾ ਚਾਹੀਦਾ ਹੈ ਤੇ ਅਜਿਹੀ ਕੋਈ ਸ਼ਰਾਰਤ ਨਹੀਂ ਕਰਨੀ ਚਾਹੀਦੀ ਜਿਸ ਨਾਲ ਸੂਬਾ ਮੁੜ ਉਸ ਕਾਲੇ ਦੌਰ ਵਿਚ ਜਾਵੇ ਜਦੋਂ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਹੋਇਆ ਤੇ ਸ੍ਰੀ ਅਕਾਲ ਤਖਤ ਸਾਹਿਬ ਢਹਿ ਢੇਰੀ ਕੀਤਾ ਗਿਆ ਤ 1984 ਵਿਚ ਯੋਜਨਾਬੱਧ ਤਰੀਕੇ ਨਾਲ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਗਾਂਧੀ ਪਰਿਵਾਰ ਅਤੇ ਕਾਂਗਰਸ ਪਾਰਟੀ ਨੇ ਪਹਿਲਾਂ ਸਿੱਖਾਂ ਨੂੰ ਦੇਸ਼ ਵਿਰੋਧੀ ਗਰਦਾਨਿਆ ਸੀ ਤੇ ਹੁਣ ਇਹ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਅਕਾਲੀ ਆਗੂ ਨੇ ਇਹ ਵੀ ਐਲਾਨ ਕੀਤਾ ਕਿ ਉਹਨਾਂ ਦੀ ਪਾਰਟੀ ਦੇਸ਼ ਵਿਰੋਧੀ ਸਰਗਰਮੀਆਂ ਦੀ ਆੜ ਵਿਚ ਕੇਸ ਵਿਚ ਫਸਾਏ ਗਏ ਸਿੱਖ ਨੌਜਵਾਨਾਂ ਦੇ ਕੇਸ ਵੀ ਲੜਗੀ ਤੇ ਕਿਹਾ ਕਿ ਅਸੀਂ ਸਾਡੇ ਨੌਜਵਾਨਾਂ ਨਾਲ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਹੀਂ ਹੋਣ ਦੇਵਾਂਗੇ ਤੇ ਅਜਿਹਾ ਸਾਰੇ ਕੇਸ ਢੁਕਵੇਂ ਫੋਰਮ 'ਤੇ ਲੜਾਂਗੇ।

-PTCNews

Related Post