ਬਿਕਰਮ ਸਿੰਘ ਮਜੀਠੀਆ ਨੇ ਸਿੱਧੂ ਉਤੇ ਨਿਸ਼ਾਨਾ ਵਿੰਨ੍ਹਿਆ

By  Ravinder Singh February 18th 2022 12:54 PM

ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਦੌਰਾਨ ਅਹਿਮ ਐਲਾਨ ਕੀਤੇ। ਇਸ ਮੌਕੇ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਉਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ 420 ਕਰਾਰ ਦਿੱਤਾ। ਇਸ ਸਮੇਂ ਪਰਵਾਸੀ ਮਜ਼ਦੂਰ ਸੰਗਠਨ ਦੇ ਕਈ ਆਗੂਆਂ ਨੇ ਅਕਾਲੀ ਦਲ ਦਾ ਪੱਲਾ ਫੜਿਆ।

ਬਿਕਰਮ ਸਿੰਘ ਮਜੀਠੀਆ ਨੇ ਸਿੱਧੂ ਉਤੇ ਨਿਸ਼ਾਨਾ ਵਿੰਨ੍ਹਿਆਮਜੀਠੀਆ ਨੇ ਦੱਸਿਆ ਕਿ ਬੀਤੇ ਦਿਨ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ ਗੁਰਚਰਨ ਸਿੰਘ ਤੇ ਦਿਲਬਾਗ ਸਿੰਘ ਨਾਲ ਕਾਂਗਰਸ ਧੱਕੇਸ਼ਾਹੀ ਕਰ ਰਹੀ ਹੈ। ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਕੋਈ ਵੀ ਵਿਕਾਸ ਨਹੀਂ ਕੀਤਾ ਗਿਆ।

ਬਿਕਰਮ ਸਿੰਘ ਮਜੀਠੀਆ ਨੇ ਸਿੱਧੂ ਉਤੇ ਨਿਸ਼ਾਨਾ ਵਿੰਨ੍ਹਿਆਹੰਸਲੀ ਤੋਂ ਲੈ ਕੇ 24, 29 ਵਾਰਡ ਤੋਂ ਲੈ ਕੇ ਹੋਰ ਥਾਵਾਂ ਤੋਂ ਸੜਕਾਂ ਦਾ ਸੁਧਾਰ ਕੀਤਾ ਜਾਵੇਗਾ। ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਕੀਤਾ ਜਾਵੇਗਾ ਅਤੇ ਹਸਪਤਾਲਾਂ ਵਿਚ ਵੀ ਸੁਧਾਰ ਕੀਤਾ ਜਾਵੇਗਾ। ਸਬਜੀ ਮੰਡੀ ਦਾ ਆਧੁਨਿਕੀਕਰਨ ਕੀਤਾ ਜਾਵੇਗਾ। ਇਲਾਕੇ ਨੂੰ ਟੂਰਿਜ਼ਮ ਵਜੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਪੂਰਬੀ ਲੋਕਾਂ ਨੇ ਹਮੇਸ਼ਾ ਉਨ੍ਹਾਂ ਦਾ ਸਾਥ ਦਿੱਤਾ ਹੈ। ਸਰਕਾਰ ਬਣਨ ਉਤੇ ਜਿੰਨੇ ਵੀ ਵਿਅਕਤੀਆਂ ਦੇ ਰਾਸ਼ਨ ਕੱਟੇ ਗਏ ਹਨ, ਉਨ੍ਹਾਂ ਨੂੰ ਦੁਬਾਰਾ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਜਿਹੜੀਆਂ ਪੈਨਸ਼ਨਾਂ ਰੋਕੀਆਂ ਗਈਆਂ ਹਨ ਉਨ੍ਹਾਂ ਨੂੰ ਬਹਾਲ ਕੀਤਾ ਜਾਵੇਗਾ। ਸਰਕਾਰੀ ਸਕੂਲਾਂ ਵਿਚ 33 ਫੀਸਦੀ ਰਾਖਵਾਂਕਰਨ ਕੀਤਾ ਜਾਵੇਗਾ, ਇਸ ਨਾਲ ਹੁਸ਼ਿਆਰ ਬੱਚਿਆਂ ਨੂੰ ਫਾਇਦਾ ਪਹੁੰਚਾਇਆ ਜਾਵੇਗਾ।

ਬਿਕਰਮ ਸਿੰਘ ਮਜੀਠੀਆ ਨੇ ਸਿੱਧੂ ਉਤੇ ਨਿਸ਼ਾਨਾ ਵਿੰਨ੍ਹਿਆ फाइल फोटो

ਬਿਜਲੀ ਦੇ ਬਿੱਲ ਵਿਚ ਛੋਟ ਦਿੱਤੀ ਜਾਵੇਗੀ। ਫੋਕਲ ਪੁਆਇੰਟ ਵਿਚ ਈਐਸਆਈ ਸਥਾਪਤ ਕੀਤਾ ਜਾਵੇਗਾ। ਹੈਲਥ ਇੰਸ਼ੋਰੈਂਸ ਸਾਰਿਆਂ ਦਾ ਕੀਤਾ ਜਾਵੇਗਾ। ਸਾਰੀਆਂ ਸਹੂਲਤਾਂ ਜਾਤਪਾਤ ਤੋਂ ਉਪਰ ਉਠ ਕੇ ਦਿੱਤੀਆਂ ਜਾਣਗੀਆਂ। ਜਹਾਜ਼ਗੜ੍ਹ ਨੂੰ ਸ਼ਿਫਟ ਕਰ ਕੇ 16 ਏਕੜ ਦੀ ਥਾਂ 50 ਏਕੜ ਦਿੱਤੇ ਜਾਣਗੇ। ਗਰੀਬਾਂ ਨੂੰ ਪੱਕੇ ਮਕਾਨ ਬਣਾਉਣ ਲਈ ਸਹਾਇਤਾ ਮੁਹੱਈਆ ਕਰਵਾਇਆ ਜਾਵੇਗਾ।

Related Post