ਡਰੱਗ ਮਾਮਲੇ 'ਚ ਬਿਕਰਮ ਸਿੰਘ ਮਜੀਠੀਆ SIT ਅੱਗੇ ਹੋਏ ਪੇਸ਼

By  Pardeep Singh January 12th 2022 02:39 PM -- Updated: January 12th 2022 02:49 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਕੇਸ ਵਿੱਚ ਮੁਹਾਲੀ ਸਥਿਤ ਕ੍ਰਾਈਮ ਬ੍ਰਾਂਚ ਦੇ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਗਈ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨਾਲ ਉਨ੍ਹਾਂ ਦੇ ਵਕੀਲ ਵੀ ਮੌਜੂਦ ਸੀ।ਬਿਕਰਮ ਸਿੰਘ ਮਜੀਠੀਆ ਕੋਲੋਂ ਸਿੱਟ ਵੱਲੋਂ ਪੁੱਛਗਿੱਛ ਪੂਰੀ ਕਰ ਲਈ ਗਈ ਹੈ ਅਤੇ ਬਿਕਰਮ ਸਿੰਘ ਮਜੀਠੀਆ ਸਟੇਟ ਕ੍ਰਾਈਮ ਦੇ ਥਾਣੇ ਤੋਂ ਬਾਹਰ ਆ ਕੇ ਪੱਤਰਕਾਰਾਂ ਦੇ ਰੂ-ਬ-ਰੂ ਹੋਏ ਅਤੇ ਦੱਸਿਆ ਕਿ ਉਨ੍ਹਾਂ ਵੱਲੋਂ ਸਿੱਟ ਨੂੰ ਜਾਂਚ ਵਿਚ ਪੂਰਾ ਸਹਿਯੋਗ ਦਿੱਤਾ ਗਿਆ ਹੈ ਅਤੇ ਹਾਈਕੋਰਟ ਦੇ ਹੁਕਮਾਂ ਦੇ ਮੁਤਾਬਿਕ ਆਪਣਾ ਚੱਲ ਰਿਹਾ ਮੋਬਾਇਲ ਨੰਬਰ ਵੀ ਦਿੱਤਾ ਗਿਆ ਹੈ।

ਉਨ੍ਹਾਂ ਆਪਣੇ 'ਤੇ ਦਰਜ ਇਸ ਮੁਕੱਦਮੇ ਨੂੰ ਰਾਜਨੀਤੀ ਨਾਲ ਜੋੜਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ, ਡਿਪਟੀ ਸੀ.ਐੱਮ. ਸੁੱਖੀ ਰੰਧਾਵਾ ਅਤੇ ਹੋਰਨਾਂ ਵੱਲੋਂ ਡੀ.ਜੀ.ਪੀ. ਰਹੇ ਚਟੋਪਾਧਿਆ ਦੇ ਨਾਲ ਮਿਲ ਕੇ ਹੀ ਐਫ.ਆਈ.ਆਰ. ਦਰਜ ਕਰਵਾਈ ਗਈ ਹੈ। ਜਦੋਂਕਿ ਡਰੱਗਜ਼ ਮਾਮਲਾ 2019 ਵਿੱਚ ਖ਼ਤਮ ਹੋ ਗਿਆ ਸੀ।

ਉਨ੍ਹਾਂ ਨੇ ਕਿਹਾ ਹੈ ਕਿ ਇਸ SIT ਨੇ ਹਾਈਕੋਰਟ ਅੱਗੇ ਸੱਚ ਰੱਖਣਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਸੀਨੀਅਰ ਆਗੂ ਨੇ ਹਾਈਕੋਰਟ ਵਿੱਚ ਰਿਪੋਰਟ ਪੇਸ਼ ਕੀਤੀ ਕਿ ਉਨ੍ਹਾਂ ਤੇ ਭਰੋਸਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਈਡੀ ਇਕ ਵੱਖਰਾ ਅਦਾਰਾ ਹੈ ਉਨ੍ਹਾਂ ਨੇ ਵੀ ਆਪਣੀ ਰਿਪੋਰਟ ਪੇਸ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਹੇਠਲੀ ਅਦਾਲਤ ਦੇ ਫੈਸਲੇ, ਹਾਈਕਰੋਟ ਦੇ ਫੈਸਲੇ ਅਤੇ ਜਾਂਚ ਦੀ ਰਿਪੋਰਟ ਨੂੰ ਸਾਹਮਣੇ ਰੱਖ ਕੇ ਵਿਚਾਰ ਕਰਨੀ ਚਾਹੀਦੀ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਜਿਹੜਾ ਡੀਜੀਪੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਖਿਲਵਾੜ ਕਰ ਸਕਦਾ ਹੈ ਉਸ ਤੋਂ ਹੋਰ ਕੀ ਆਸ ਰੱਖੀ ਜਾ ਸਕਦੀ ਹੈ।ਉਨ੍ਹਾਂ ਨੇ ਸਰਕਾਰ ਨੇ ਜਿਹੜੀ ਮੇਰੇ ਖਿਲਾਫ਼ ਸਾਜਿਸ਼ ਰਚੀ ਹੈ ਉਹ ਲੋਕਾਂ ਦੇ ਸਾਹਮਣੇ ਆਉਣੀ ਚਾਹੀਦੀ ਹੈ।

ਬੀਤੀ ਦਿਨੀ ਹਾਈ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ, ਜਿਸ ਵਿੱਚ ਹਾਈਕੋਰਟ ਨੇ ਕਿਹਾ ਸੀ ਕਿ ਮਜੀਠੀਆ ਨੂੰ ਲੋੜ ਪੈਣ 'ਤੇ ਜਾਂਚ ਏਜੰਸੀ ਅੱਗੇ ਪੇਸ਼ ਹੋਣਾ ਪਵੇਗਾ। ਮਜੀਠੀਆ ਆਪਣਾ ਮੋਬਾਈਲ ਨੰਬਰ ਜਾਂਚ ਏਜੰਸੀ ਨੂੰ ਦੇਣਗੇ। ਜੋ ਹਰ ਸਮੇਂ ਉਪਲਬਧ ਹੈ ਅਤੇ 24 ਘੰਟੇ ਚਾਲੂ ਰਹੇਗੀ।

ਬਿਕਰਮ ਸਿੰਘ ਮਜੀਠੀਆ ਡਾਇਰੈਕਟ ਜਾਂ ਇਨ ਡਾਇਰੈਕਟ ਇਸ ਕੇਸ ਨਾਲ ਜੁੜੇ ਕਿਸੇ ਵੀ ਗਵਾਹ ਜਾਂ ਵਿਅਕਤੀ ਨਾਲ ਸੰਪਰਕ ਨਹੀਂ ਕਰਨਗੇ। ਬਿਕਰਮ ਸਿੰਘ ਮਜੀਠੀਆ ਵਟਸਐਪ ਰਾਹੀਂ ਜਾਂਚ ਏਜੰਸੀ ਨਾਲ ਆਪਣੀ ਲਾਈਵ ਲੋਕੇਸ਼ਨ ਸਾਂਝੀ ਕਰਨਗੇ। ਜ਼ਿਕਰਯੋਗ ਹੈ ਕਿ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਸਭ ਤੋਂ ਪਹਿਲਾਂ ਪੰਚਕੂਲਾ ਦੇ ਨਾਡਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਿਆ ਸੀ। ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਸਰਕਾਰ ਉਤੇ ਨਿਸ਼ਾਨੇ ਸਾਧੇ ਸਨ। ਇਸ ਮੌਕੇ ਉਨ੍ਹਾਂ ਨੇ ਕਿਹਾ ਸੀ ਕਿ ਸਰਕਾਰ ਪੂਰਾ ਜ਼ੋਰ ਲਗਾ ਰਹੀ ਹੈ।

-PTC News

ਇਹ ਵੀ ਪੜੋ:ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ, 5 ਲੋਕਾਂ ਦੀ ਮੌਤ

Related Post