ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ: ਆਪ' ਸਾਂਸਦ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ

By  Riya Bawa September 7th 2021 03:57 PM -- Updated: September 7th 2021 04:03 PM

ਲੁਧਿਆਣਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ 'ਚ ਲੁਧਿਆਣਾ ਅਦਾਲਤ ਪਹੁੰਚੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ ਅਤੇ 17 ਸਤੰਬਰ ਨੂੰ ਦੁਬਾਰਾ ਅਦਾਲਤ 'ਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ 'ਚ ਸੰਜੇ ਸਿੰਘ ਲੁਧਿਆਣਾ ਦੀ ਅਦਾਲਤ ਵੱਲੋਂ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਤੋਂ ਬਾਅਦ ਅੱਜ ਤਰੀਕ ਤੋਂ ਪਹਿਲ ਹੀ ਪੇਸ਼ ਹੋਏ।

ਦੱਸ ਦਈਏ ਕਿ ਬੀਤੀ ਦਿਨੀ ਅਦਾਲਤ ਵੱਲੋਂ ਸੰਜੇ ਸਿੰਘ ਦੇ ਪੇਸ਼ ਨਾ ਹੋਣ' ਤੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਸਨ। 'ਆਪ' ਸੰਸਦ ਮੈਂਬਰ ਵਿਰੁੱਧ ਕੇਸ ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਹਰਸਿਮਰਨ ਸਿੰਘ ਦੀ ਅਦਾਲਤ ਵਿੱਚ ਚੱਲ ਰਿਹਾ ਹੈ। ਉਹ ਲੰਮੇ ਸਮੇਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਿਹਾ ਸੀ।

ਦੱਸ ਦੇਈਏ ਕਿ ਸੰਜੇ ਸਿੰਘ ਦੇ ਖਿਲਾਫ ਮਾਣਹਾਨੀ ਦਾ ਕੇਸ 2016 ਵਿੱਚ ਬਿਕਰਮ ਸਿੰਘ ਮਜੀਠੀਆ ਨੇ ਦਾਇਰ ਕੀਤਾ ਸੀ। ਇਸ ਮਾਮਲੇ ਵਿੱਚ ਹੁਣ ਤੱਕ ਅਦਾਲਤ ਵਿੱਚ 71 ਤਰੀਕਾਂ ਪੈ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ ਸੰਜੇ ਸਿੰਘ ਸਿਰਫ ਚਾਰ ਵਾਰ ਅਦਾਲਤ ਵਿੱਚ ਪੇਸ਼ ਹੋਏ ਹਨ। ਪਰ ਹੁਣ 'ਆਪ' ਆਗੂ ਸੰਜੇ ਸਿੰਘ ਤਰੀਕ ਤੋਂ ਪਹਿਲ ਹੀ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋ ਗਏ ਹਨ।

-PTC News

Related Post