ਬਿਕਰਮ ਸਿੰਘ ਮਜੀਠੀਆ ਨੇ ਨਾਇਬ ਤਹਿਸੀਲਦਾਰ ਭਰਤੀ ਘਪਲੇ ਦੀ ਸੀਬੀਆਈ ਜਾਂਚ ਮੰਗੀ

By  Ravinder Singh October 10th 2022 06:16 PM -- Updated: October 10th 2022 06:20 PM

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਵਿਚ ਨਾਇਬ ਤਹਿਸੀਲਦਾਰ ਭਰਤੀ ਸਬੰਧੀ ਸਨਸਨੀਖੇਜ ਖੁਲਾਸੇ ਕੀਤੇ। ਇਸ ਕਾਨਫਰੰਸ ਵਿਚ ਪੇਪਰ ਦੇ ਚੁੱਕੇ ਉਮੀਦਵਾਰ ਵੀ ਸ਼ਾਮਲ ਹੋਏ। ਉਮੀਦਵਾਰਾਂ ਨੇ ਪੰਜਾਬ ਸਰਕਾਰ ਅਤੇ ਪੀਪੀਐਸਸੀ ਉਤੇ ਸਵਾਲ ਖੜ੍ਹੇ ਕੀਤੇ। ਉਮੀਦਵਾਰਾਂ ਨੇ ਯੋਗਤਾ ਦੇ ਆਧਾਰ ਉਤੇ ਨੌਕਰੀ ਤੇ ਇਨਸਾਫ਼ ਦੀ ਮੰਗ ਕੀਤੀ। ਇਸ ਮੌਕੇ ਉਮੀਦਵਾਰਾਂ ਚੁਣੇ ਗਏ ਉਮੀਦਵਾਰਾਂ ਦੇ ਨੰਬਰ ਸ਼ੋਅ ਨਾ ਕਰਨ ਉਤੇ ਵੀ ਸਵਾਲੀਆਂ ਨਿਸ਼ਾਨ ਲਗਾਏ। ਬਿਕਰਮ ਸਿੰਘ ਮਜੀਠੀਆ ਨੇ ਨਾਇਬ ਤਹਿਸੀਲਦਾਰ ਭਰਤੀ ਘਪਲਾ ਦੀ ਸੀਬੀਆਈ ਜਾਂਚ ਮੰਗੀਉਮੀਦਵਾਰਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਵਿਚ ਭਰਤੀ ਘਪਲਾ ਹੋਇਆ ਸੀ, ਉਸੇ ਤਰਜ ਦੇ ਆਧਾਰ ਉਤੇ ਇਹ ਘਪਲਾ ਕੀਤਾ ਗਿਆ ਹੈ। ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਨਾਇਬ ਤਹਿਸੀਲਦਾਰ ਭਰਤੀ ਦੇ ਐਲਾਨੇ ਗਏ ਨਤੀਜਿਆਂ ਵਿਚੋਂ ਜਨਰਲ ਕੈਟੇਗਿਰੀ ਦੇ 19 ਵਿਚੋਂ 11 ਉਮੀਦਵਾਰ ਇਕੋ ਜ਼ਿਲ੍ਹੇ ਦੇ ਵਸਨੀਕ ਹਨ। ਪ੍ਰੀਖਿਆ ਦੇ ਸਾਰੇ ਟਾਪਰ ਮੂਣਕ ਤੇ ਪਾਤੜਾਂ ਨਾਲ ਸਬੰਧਤ ਹਨ। ਉਨ੍ਹਾਂ ਨੇ ਦੱਸਿਆ ਕਿ ਹੈਰਾਨੀ ਵਾਲੀ ਗੱਲ ਹੈ ਕਿ ਨਾਇਬ ਤਹਿਸੀਲਦਾਰ ਦਾ ਟਾਪਰ 2021 ਵਿਚ ਪਟਵਾਰੀ ਤੇ ਕਲਰਕ ਦੇ ਪੇਪਰ ਵਿਚੋਂ ਫੇਲ੍ਹ ਹੋ ਚੁੱਕਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਇਸ ਪ੍ਰੀਖਿਆ ਦੌਰਾਨ ਭਾਸ਼ਾ ਵਿਭਾਗ ਦੀਆਂ ਹਦਾਇਤਾਂ ਦੀ ਵੀ ਉਲੰਘਣਾ ਕੀਤੀ ਗਈ ਹੈ। ਇਹ ਪ੍ਰੀਖਿਆ ਸਿਰਫ਼ ਅੰਗਰੇਜ਼ੀ ਭਾਸ਼ਾ ਵਿਚ ਹੀ ਲਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਉਮੀਦਵਾਰਾਂ ਨੇ ਹਾਈ ਕੋਰਟ ਵਿਚ ਰਿੱਟ ਪਾਈ ਸੀ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੇ ਇਸ ਭਰਤੀ ਵਿਚ ਘਪਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਇਹ ਵੀ ਪੜ੍ਹੋ : ਖੇਤੀ ਮੰਤਰੀ ਨੇ ਵਾਤਾਵਰਣ ਦੀ ਸੰਭਾਲ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਹਿਯੋਗ ਮੰਗਿਆ ਕਾਬਿਲੇਗੌਰ ਹੈ ਕਿ ਪੀਪੀਐਸਸੀ ਬੋਰਡ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਮੁੱਢੋਂ ਨਕਾਰਿਆ। ਪੀਪੀਐਸਸੀ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਪ੍ਰੀਖਿਆ ਅਤੇ ਨਤੀਜਾ ਪੂਰੇ ਨਿਰਪੱਖ ਤਰੀਕੇ ਨਾਲ ਕੱਢਿਆ ਗਿਆ ਹੈ। -PTC News  

Related Post