ਪੰਚਾਇਤੀ ਚੋਣਾਂ ਜਿੱਤਣ ਲਈ ਗੁੰਡਾਗਰਦੀ 'ਤੇ ਉਤਰੀ ਕਾਂਗਰਸ ਸਰਕਾਰ:ਬਿਕਰਮ ਮਜੀਠੀਆ

By  Shanker Badra August 11th 2018 04:28 PM -- Updated: August 11th 2018 04:35 PM

ਪੰਚਾਇਤੀ ਚੋਣਾਂ ਜਿੱਤਣ ਲਈ ਗੁੰਡਾਗਰਦੀ 'ਤੇ ਉਤਰੀ ਕਾਂਗਰਸ ਸਰਕਾਰ:ਬਿਕਰਮ ਮਜੀਠੀਆ:ਅੰਮ੍ਰਿਤਸਰ:ਬੀਤੇ ਮੰਗਲਵਾਰ ਦਿਨ ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਪਿੰਡ ਖਿਆਲਾ ਕਲਾਂ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਜੈਲਦਾਰ ਦਾ ਕਤਲ ਕਰ ਦਿੱਤਾ ਸੀ।ਸਰਪੰਚ ਦੀ ਲਾਸ਼ ਉਸ ਦੇ ਖੇਤਾਂ ਵਿਚੋਂ ਮਿਲੀ ਸੀ। ਇਸ ਮਾਮਲੇ 'ਤੇ ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫੰਰਸ ਕੀਤੀ ਹੈ।ਇਸ ਦੌਰਾਨ ਗੁਲਜ਼ਾਰ ਸਿੰਘ ਰਣੀਕੇ , ਬੀਬੀ ਜਗੀਰ ਕੌਰ, ਵਿਰਸਾ ਸਿੰਘ ਵਲਟੋਹਾ ਹਾਜ਼ਿਰ ਸਨ।ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਪਿੰਡ ਖਿਆਲਾ ਕਲਾਂ ਦੇ ਕਤਲ ਹੋਏ ਅਕਾਲੀ ਸਰਪੰਚ ਦੇ ਪਰਿਵਾਰ ਨਾਲ ਘਰ ਜਾ ਕੇ ਦੁੱਖ ਸਾਂਝਾ ਕੀਤਾ ਹੈ। ਬਿਕਰਮ ਮਜੀਠੀਆ ਨੇ ਪ੍ਰੈਸ ਕਾਨਫੰਰਸ ਕਾਂਗਰਸ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਕਾਂਗਰਸ ਸਰਕਾਰ ਪੰਚਾਇਤੀ ਚੋਣਾਂ ਜਿੱਤਣ ਲਈ ਗੁੰਡਾਗਰਦੀ 'ਤੇ ਉਤਰ ਆਈ ਹੈ।ਜਿਸ ਕਰਕੇ ਸਰਪੰਚੀ ਚੋਣਾਂ 'ਚ ਦਬਾਅ ਬਣਾਉਣ ਲਈ ਖੂਨੀ ਖੇਡ ਖੇਡੀ ਜਾ ਰਹੀ ਹੈ।ਉਨ੍ਹਾਂ ਨੇ ਦੱਸਿਆ ਕਿ ਕਿਸ ਤਰਾਂ ਸਿਆਸੀ ਆਗੂ ਗੈਂਗਸਟਰਾਂ ਨੂੰ ਵਰਤ ਰਹੇ ਹਨ। ਇਸ ਤੋਂ ਇਲਾਵਾ ਬਿਕਰਮ ਮਜੀਠੀਆ ਨੇ ਪੁਲਿਸ ਦੀ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ 'ਤੇ ਵੀ ਸਵਾਲ ਚੁੱਕੇ ਹੈ।ਉਨ੍ਹਾਂ ਨੇ ਕਿਹਾ ਕਿ ਇਨੇ ਦਿਨ ਬੀਤਣ ਦੇ ਬਾਵਜੂਦ ਵੀ ਪੁਲਿਸ ਦੋਸ਼ੀਆਂ ਨੂੰ ਫੜ ਨਹੀਂ ਰਹੀ।ਉਨ੍ਹਾਂ ਨੇ ਕਿਹਾ ਕਿ ਇਸ ਅਪਰਾਧ ਵਿੱਚ ਕਾਂਗਰਸ ਦੇ ਆਗੂ ਦਾ ਹੱਥ ਹੈ ,ਜਿਸ ਕਰਕੇ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। -PTCNews

Related Post