ਬਿਕਰਮ ਸਿੰਘ ਮਜੀਠੀਆ ਨੇ ਐਸਆਈਟੀ ਦੀ ਪੁੱਛਗਿੱਛ 'ਤੇ ਚੁੱਕੇ ਸਵਾਲ

By  Shanker Badra November 16th 2018 06:52 PM

ਬਿਕਰਮ ਸਿੰਘ ਮਜੀਠੀਆ ਨੇ ਐਸਆਈਟੀ ਦੀ ਪੁੱਛਗਿੱਛ 'ਤੇ ਚੁੱਕੇ ਸਵਾਲ:ਚੰਡੀਗੜ੍ਹ : ਵਿਸ਼ੇਸ਼ ਜਾਂਚ ਟੀਮ ਵੱਲੋਂ ਅੱਜ ਚੰਡੀਗੜ੍ਹ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਗਈ ਹੈ।ਇਸ ਦੌਰਾਨ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਤੋਂ ਬੇਅਦਬੀ ਮਾਮਲਿਆਂ ਸਬੰਧੀ ਉਨ੍ਹਾਂ ਦੀ ਰਿਹਾਇਸ਼ 'ਤੇ ਪੁੱਜ ਕੇ ਸਵਾਲ-ਜਵਾਬ ਕੀਤੇ ਹਨ।ਇਸ ਮੌਕੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਐਸਆਈਟੀ ਦੀ ਪੁੱਛਗਿੱਛ 'ਤੇ ਸਵਾਲ ਚੁੱਕੇ ਹਨ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ, "ਅਸੀਂ ਖੁਦ ਚਾਹੁੰਦੇ ਹਾਂ ਕਿ ਸੱਚ ਲੋਕਾਂ ਦੇ ਸਾਹਮਣੇ ਆਵੇ ਪਰ ਇਸ ਸੰਵੇਦਨਸ਼ੀਲ ਮੁੱਦੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ।ਉਨ੍ਹਾਂ ਨੇ ਕਿਹਾ ਕਿ ਜਾਂਚ ਪਾਰਦਰਸ਼ੀ ਢੰਗ ਨਾਲ ਹੋਣੀ ਚਾਹੀਦੀ ਹੈ।

ਇਸ ਦੇ ਨਾਲ ਹੀ ਮਜੀਠੀਆ ਨੇ ਮੰਗ ਕੀਤੀ ਕਿ ਐਸਆਈਟੀ. ਵੱਲੋਂ ਪੁੱਛਗਿੱਛ ਦੌਰਾਨ ਕੀਤੇ ਸਵਾਲਾਂ ਦੀ ਕਾਪੀ ਉਨ੍ਹਾਂ ਨੂੰ ਦਿੱਤੀ ਜਾਵੇ।

-PTCNews

Related Post