ਬਿਕਰਮ ਮਜੀਠੀਆ ਨੇ DGP ਦੇ ਬਿਆਨ ਦੀ ਕੀਤੀ ਨਿਖੇਧੀ, ਪੁੱਛਿਆ- ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਜਾ ਕੇ ਕੌਣ ਬਣਿਆ ਅੱਤਵਾਦੀ ?

By  Shanker Badra February 22nd 2020 04:41 PM -- Updated: February 22nd 2020 04:44 PM

ਬਿਕਰਮ ਮਜੀਠੀਆ ਨੇ DGP ਦੇ ਬਿਆਨ ਦੀ ਕੀਤੀ ਨਿਖੇਧੀ, ਪੁੱਛਿਆ- ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਜਾ ਕੇ ਕੌਣ ਬਣਿਆ ਅੱਤਵਾਦੀ ?:ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਅਪਣੇ ਇੱਕ ਵਿਵਾਦਤ ਬਿਆਨ ਕਰਕੇ ਵਿਵਾਦਾਂ ਵਿਚ ਘਿਰ ਗਏ ਹਨ ,ਜਿਸ ਤੋਂ ਬਾਅਦ ਡੀਜੀਪੀ ਦਿਨਕਰ ਗੁਪਤਾ ਨੂੰ ਚਾਰੇ ਪਾਸਿਓਂ ਨਿੰਦਾ ਹੋ ਰਹੀ ਹੈ। ਇਹ ਬਿਆਨ ਡੀਜੀਪੀ ਵੱਲੋਂ ਇਕ ਇੰਟਰਵਿਊ ਦੌਰਾਨ ਦਿੱਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਵਲੋਂ ਕਰਤਾਰਪੁਰਲਾਂਘੇ ਸੰਬੰਧੀ ਦਿੱਤੇ ਗਏ ਤਾਜ਼ਾ ਬਿਆਨ ਦੀ ਸਖ਼ਤ ਨਿੰਦਾ ਕੀਤੀ ਹੈ ਅਤੇਡੀਜੀਪੀ ਦਿਨਕਰ ਗੁਪਤਾ ਨੂੰ ਕਰੜੇ ਹੱਥੀਂ ਲਿਆ ਹੈ।

Bikram Singh Majithia slams Punjab DGP remark on Kartarpur Corridor ਬਿਕਰਮ ਮਜੀਠੀਆ ਨੇ DGP ਦੇ ਬਿਆਨ ਦੀ ਕੀਤੀ ਨਿਖੇਧੀ, ਪੁੱਛਿਆ- ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਜਾ ਕੇ ਕੌਣ ਬਣਿਆਅੱਤਵਾਦੀ ?

ਇਸ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਡੀਜੀਪੀਦਿਨਕਰ ਗੁਪਤਾ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਜਿਸ ਤਰ੍ਹਾਂ ਦਾ ਬਿਆਨ ਦਿੱਤਾ ਹੈ, ਉਹ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਬਹੁਤ ਸਾਰੇ ਸ਼ਰਧਾਲੂ ਇਸ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ ਪਰ ਕੌਣ ਅੱਤਵਾਦੀ ਬਣਿਆ ? ਉਨ੍ਹਾਂ ਕਿਹਾ ਕਿ ਆਖ਼ਰ ਅਜਿਹਾ ਕੀ ਕਾਰਨ ਹੈ ਕਿ ਡੀਜੀਪੀਦਿਨਕਰ ਗੁਪਤਾਇਸ ਤਰ੍ਹਾਂ ਦੇ ਬਿਆਨ ਦੇ ਰਹੇ ਹਨ ਅਤੇ ਜੇਕਰ ਉਨ੍ਹਾਂ ਕੋਲ ਕੋਈ ਸਬੂਤ ਹੈ ਤਾਂ ਉਹ ਸਾਹਮਣੇ ਰੱਖਣ।

Bikram Singh Majithia slams Punjab DGP remark on Kartarpur Corridor ਬਿਕਰਮ ਮਜੀਠੀਆ ਨੇ DGP ਦੇ ਬਿਆਨ ਦੀ ਕੀਤੀ ਨਿਖੇਧੀ, ਪੁੱਛਿਆ- ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਜਾ ਕੇ ਕੌਣ ਬਣਿਆਅੱਤਵਾਦੀ ?

ਬਿਕਰਮ ਮਜੀਠੀਆ ਨੇ ਦਿਨਕਰ ਗੁਪਤਾ ਦੀਆਂ ਗਾਂਧੀ ਪਰਿਵਾਰ ਨਾਲ ਨਜ਼ਦੀਕੀਆਂ ਦਾ ਵੀ ਜ਼ਿਕਰਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਦੀ ਮਾਨਸਿਕਤਾ ਹੈ। ਜਿਵੇਂ ਗਾਂਧੀ ਪਰਿਵਾਰ ਲਗਾਤਾਰ ਸਿੱਖ ਵਿਰੋਧੀ ਰਿਹਾ ਹੈ, ਉਸੇ ਤਰ੍ਹਾਂ ਨਾਲ ਅਜਿਹੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਡੀਜੀਪੀਦਿਨਕਰ ਗੁਪਤਾਗਾਂਧੀ ਪਰਿਵਾਰ ਵੱਲੋਂ ਸੌਂਪੇ ਮਿਸ਼ਨ ਨੂੰ ਪੂਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੀਜੀਪੀ ਵੱਲੋਂ ਇਹ ਬਿਆਨ '84 ਕਤਲੇਆਮ ਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕਰਵਾਉਣ ਵਾਲੇ ਗਾਂਧੀ ਪਰਿਵਾਰ ਦੇ ਇਸ਼ਾਰੇ 'ਤੇਦਿੱਤਾ ਗਿਆ ਹੈ।

Bikram Singh Majithia slams Punjab DGP remark on Kartarpur Corridor ਬਿਕਰਮ ਮਜੀਠੀਆ ਨੇ DGP ਦੇ ਬਿਆਨ ਦੀ ਕੀਤੀ ਨਿਖੇਧੀ, ਪੁੱਛਿਆ- ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਜਾ ਕੇ ਕੌਣ ਬਣਿਆਅੱਤਵਾਦੀ ?

ਉਨ੍ਹਾਂ ਕਿਹਾ ਕਿ 70 ਸਾਲਾਂ ਤੱਕ ਲਾਂਘਾ ਨਾ ਖੁੱਲ੍ਹਣ ਦੇਣ ਵਾਲਾ ਗਾਂਧੀ ਪਰਿਵਾਰ ਮੁੜ ਸਾਜ਼ਿਸ਼ ਰਚ ਰਿਹਾ ਹੈ। ਉਨ੍ਹਾਂ ਕਿਹਾ ਕਾਂਗਰਸ ਵਲੋਂ ਪਹਿਲਾਂ ਤਾਂ ਇਸ ਰਸਤੇ ਨੂੰ ਖੁੱਲ੍ਹਣ ਨਹੀਂ ਦਿੱਤਾ ਗਿਆ ਅਤੇ ਜਦੋਂ ਹੁਣ ਇਹ ਲਾਂਘਾ ਖੁੱਲ੍ਹਿਆ ਹੈ ਤਾਂ ਹੁਣ ਉਨ੍ਹਾਂ ਦੀ ਚਾਲ ਹੈ ਕਿ ਲੋਕ ਉੱਥੇ ਨਾ ਜਾਣ ,ਜਿਸ ਕਰਕੇ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ। ਬਿਕਰਮ ਮਜੀਠੀਆ ਨੇ ਕਿਹਾ ਕਿ ਜੇਕਰ 24 ਘੰਟੇ ਅੰਦਰ ਕੈਪਟਨ ਅਮਰਿੰਦਰ ਸਿੰਘ ਨੇ ਕੋਈ ਸਪਸ਼ਟੀਕਨ ਨਹੀਂ ਦਿੱਤਾ ਤਾਂ ਇਹ ਮੁੱਦਾ ਵਿਧਾਨ ਸਭਾ 'ਚ ਚੁੱਕਾਂਗੇ ਅਤੇ ਉਨ੍ਹਾਂ ਸਮਾਂ ਇਜਲਾਸ ਦੀ ਕਾਰਵਾਈ ਨਹੀਂ ਚੱਲਣ ਦੇਵਾਂਗੇ।

Bikram Singh Majithia slams Punjab DGP remark on Kartarpur Corridor ਬਿਕਰਮ ਮਜੀਠੀਆ ਨੇ DGP ਦੇ ਬਿਆਨ ਦੀ ਕੀਤੀ ਨਿਖੇਧੀ, ਪੁੱਛਿਆ- ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਜਾ ਕੇ ਕੌਣ ਬਣਿਆਅੱਤਵਾਦੀ ?

ਦੱਸ ਦੇਈਏ ਕਿ ਡੀਜੀਪੀ ਦਿਨਕਰ ਗੁਪਤਾ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਪਿੱਛੇ ਪਾਕਿਸਤਾਨ ਦੇ ਇਰਾਦੇ ‘ਤੇ ਸਵਾਲ ਚੁੱਕੇ ਹਨ। ਇਕ ਇੰਟਰਵਿਊ ਦੌਰਾਨ ਡੀਜੀਪੀ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਮੁਕਤ ਰਾਹ ਅਤਿਵਾਦ ਦੇ ਨਜ਼ਰੀਏ ਤੋਂ ਵੱਡੀ ਸੁਰੱਖਿਆ ਚੁਣੌਤੀ ਹੈ। ਗੁਪਤਾ ਨੇ ਕਿਹਾ ਕਿ, ‘ਵੀਜ਼ਾ ਮੁਕਤ ਰਾਹ ਅਤਿਵਾਦ ਨੂੰ ਭਾਰਤ ਲਿਆਉਂਦਾ ਹੈ। ਉਹਨਾਂ ਦਾਅਵਾ ਕੀਤਾ ਕਿ “ਇਹ ਸੰਭਵ ਹੈ ਕਿ ਤੁਸੀਂ ਸਵੇਰ ਨੂੰ ਇਕ ਆਮ ਵਿਅਕਤੀ ਨੂੰ ਕਰਤਾਰਪੁਰ ਭੇਜੋ ਅਤੇ ਸ਼ਾਮ ਤੱਕ ਉਹ ਵਿਅਕਤੀ ਟਰੇਂਡ ਅੱਤਵਾਦੀ ਬਣ ਕੇ ਵਾਪਸ ਆ ਜਾਵੇਗਾ। ਤੁਸੀਂ ਛੇ ਘੰਟੇ ਉੱਥੇ ਹੋ, ਤੁਹਾਨੂੰ ਫਾਇਰਿੰਗ ਰੇਂਜ ‘ਤੇ ਲਿਜਾਇਆ ਜਾ ਸਕਦਾ ਹੈ, ਤੁਹਾਨੂੰ ਆਈਈਡੀ ਬਣਾਉਣਾ ਸਿਖਾਇਆ ਜਾ ਸਕਦਾ ਹੈ।

-PTCNews

Related Post