ਬਿਕਰਮ ਸਿੰਘ ਮਜੀਠੀਆ ਨੇ ਨਵੇਂ ਮੁੱਖ ਮੰਤਰੀ ਚੰਨੀ 'ਤੇ ਸਾਧਿਆ ਨਿਸ਼ਾਨਾ

By  Riya Bawa September 28th 2021 10:11 AM -- Updated: September 28th 2021 10:38 AM

 ਖਟਕੜ ਕਲਾਂ: ਸ਼੍ਰੋਮਣੀ ਅਕਾਲੀ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸ਼ਹਿਦ ਭਗਤ ਸਿੰਘ ਜੀ ਦੇ 114 ਵੇਂ ਜਨਮ ਦਿਨ ਮੌਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਮਿਊਜ਼ੀਅਮ ਖਟਕੜ ਕਲਾਂ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਮਜੀਠੀਆ ਨੇਮੀਡੀਆ ਨਾਲ ਗੱਲਬਾਤ ਦੌਰਾਨ ਕਾਂਗਰਸ ਪਾਰਟੀ ਉੱਤੇ ਨਿਸ਼ਾਨੇ ਸਾਧੇ।

ਉਨ੍ਹਾਂ ਨੇ ਕਾਂਗਰਸ ਪਾਰਟੀ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ਤੋਂ ਬਾਅਦ ਦਿੱਲੀ ਜਾਣ ਦੀ ਬਜਾਏ ਸ੍ਰੀ ਹਰਮਿੰਦਰ ਸਾਹਿਬ ਮੱਥਾ ਟੇਕਣ ਜਾਣਾ ਚਾਹੀਦਾ ਸੀ। ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ।

ਪੰਜਾਬੀ ਆਪ ਸਰਕਾਰ ਚਲਾਉਣਾ ਜਾਣਦੇ ਨੇ। ਉਨ੍ਹਾਂ ਆਖਿਆ ਕਿ ਸ਼ਹੀਦ ਭਗਤ ਸਿੰਘ ਹੀ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਹਨ। ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਕਰ ਕੇ ਦੇਸ਼ ਨੂੰ ਆਜ਼ਾਦ ਕਰਵਾਇਆ। ਖੇਤੀ ਕਾਨੂੰਨਾਂ ਬਾਰੇ ਗੱਲ ਕਰਦੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਕਿਸਾਨਾਂ ਨਾਲ ਖੜ੍ਹੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਓਣ ਲਈ ਹਰ ਤਰ੍ਹਾਂ ਸੰਘਰਸ਼ ਕਰਾਂਗੇ।

ਮਜੀਠੀਆ ਨੇ ਰਾਹੁਲ ਗਾਂਧੀ ਉੱਤੇ ਬੋਲਦਿਆਂ ਕਿਹਾ ਜੇਕਰ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਤਾਂ ਉਨ੍ਹਾਂ ਨੂੰ ਫੈਸਲੇ ਲੈਣ ਦੀ ਆਜਾਦੀ ਵੀ ਦੇਣ ਜਾਂ ਫਿਰ ਰਾਹੁਲ ਗਾਂਧੀ ਨੂੰ ਆਪ ਮੁੱਖ ਮੰਤਰੀ ਬਣ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਮੰਤਰੀਆਂ ਨੇ ਪਹਿਲਾਂ ਕੰਮ ਨਹੀਂ ਕੀਤਾ ਉਹ ਹੁਣ ਕੰਮ ਕੀ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਆਕਾਲੀ ਦਲ ਪਾਰਟੀ ਦੇ ਸੂਬਾ ਯੂਥ ਪ੍ਰਧਾਨ ਪਰਮਬੰਸ ਬੰਟੀ ਰੁਮਾਣਾ ਅਤੇ ਬੰਗਾ ਤੋਂ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਸਮੇਤ ਪਾਰਟੀ ਦੇ ਆਗੂ ਅਤੇ ਵਰਕਰ ਹਾਜਿਰ ਸਨ।

-PTC News

Related Post