ਬਿਲਕਿਸ ਬਾਨੋ ਕੇਸ ; ਸੁਪਰੀਮ ਕੋਰਟ 11 ਦੋਸ਼ੀਆਂ ਦੀ ਰਿਹਾਈ ਖ਼ਿਲਾਫ਼ ਪਟੀਸ਼ਨ ਸੁਣਨ ਲਈ ਸਹਿਮਤ

By  Ravinder Singh August 23rd 2022 02:01 PM -- Updated: August 23rd 2022 02:05 PM

ਨਵੀਂ ਦਿੱਲੀ : ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਦੀ ਰਿਹਾਈ ਦਾ ਮਾਮਲਾ ਹੁਣ ਸੁਪਰੀਮ ਕੋਰਟ ਵਿੱਚ ਪੁੱਜ ਗਿਆ ਹੈ। ਜਬਰ ਜਨਾਹ ਤੇ ਹੱਤਿਆ ਦੇ 11 ਦੋਸ਼ੀਆਂ ਨੂੰ ਗੁਜਰਾਤ ਸਰਕਾਰ ਵੱਲੋਂ ਰਿਹਾਅ ਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਉਪਰ ਸੁਪਰੀਮ ਕੋਰਟ ਵਿਚਾਰ ਕਰਨ ਲਈ ਸਹਿਮਤ ਹੋ ਗਈ ਹੈ। ਦੋਸ਼ੀਆਂ ਦੀ ਰਿਹਾਈ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਖ਼ਲ ਕੀਤੀ ਗਈ ਹੈ। ਸਿਖਰਲੀ ਅਦਾਲਤ ਵੱਲੋਂ ਇਸ ਪਟੀਸ਼ਨ ਉਪਰ ਸੁਣਵਾਈ ਲਈ ਹਮਾਇਤ ਭਰ ਦਿੱਤੀ ਗਈ ਹੈ। ਇਹ ਪਟੀਸ਼ਨ ਸੁਭਾਸਿਨੀ ਅਲੀ, ਰੇਵਤੀ ਲਾਲ ਅਤੇ ਰੂਪ ਰੇਖਾ ਵਰਮਾ ਨੇ ਦਾਇਰ ਕੀਤੀ ਹੈ। ਸੀਜੇਆਈ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਦੇਖਣਗੇ। ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਐਡਵੋਕੇਟ ਅਪਰਣਾ ਭੱਟ ਨੇ ਛੇਤੀ ਸੁਣਵਾਈ ਦੀ ਮੰਗ ਕੀਤੀ ਹੈ। ਸਿੱਬਲ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਹੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਸਰਕਾਰ ਨੇ 14 ਲੋਕਾਂ ਦੇ ਕਤਲ ਅਤੇ ਸਮੂਹਿਕ ਬਲਾਤਕਾਰ ਦੇ 11 ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਹੈ। ਗੁਜਰਾਤ ਸਰਕਾਰ ਦੇ ਇਸ ਫ਼ੈਸਲੇ ਵਿਰੁੱਧ ਸਾਬਕਾ ਜੱਜਾਂ ਨੇ ਵੀ ਸਵਾਲੀਆਂ ਨਿਸ਼ਾਨ ਖੜ੍ਹੇ ਕੀਤੇ ਸਨ।

ਬਿਲਕਿਸ ਬਾਨੋ ਕੇਸ ; ਸੁਪਰੀਮ ਕੋਰਟ 11 ਦੋਸ਼ੀਆਂ ਦੀ ਰਿਹਾਈ ਖ਼ਿਲਾਫ਼ ਪਟੀਸ਼ਨ ਸੁਣਨ ਲਈ ਸਹਿਮਤਜ਼ਿਕਰਯੋਗ ਹੈ ਕਿ ਬਿਲਕਿਸ ਬਾਨੋ ਸਮੂਹਿਕ ਜਬਰ ਜਨਾਹ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ 11 ਕੈਦੀਆਂ ਨੂੰ ਆਜ਼ਾਦੀ ਦਿਹਾੜੇ ਉਤੇ ਰਿਹਾਅ ਕਰ ਦਿੱਤਾ ਗਿਆ ਸੀ। ਰਿਹਾਅ ਹੋਏ ਦੋਸ਼ੀਆਂ ਦੇ ਨਾਮ ਜਯੰਤਭਾਈ ਨਾਈ, ਗੋਵਿੰਦਭਾਈ ਨਾਈ, ਸ਼ੈਲੇਸ਼ ਭੱਟ, ਰਾਧੇਸ਼ਿਆਮ ਸ਼ਾਹ, ਬਿਪਿਨ ਚੰਦਰ ਜੋਸ਼ੀ, ਕੇਸਰਭਾਈ ਵੋਹਨੀਆ, ਪ੍ਰਦੀਪ ਮੋਰਧੀਆ, ਬਕਾਭਾਈ ਵੋਹਨੀਆ, ਰਾਜੂਭਾਈ ਸੋਨੀ, ਮਿਤੇਸ਼ ਭੱਟ ਅਤੇ ਰਮੇਸ਼ ਚੰਦਨਾ ਹਨ। ਸਾਰੇ ਦੋਸ਼ੀਆਂ ਨੂੰ ਗੁਜਰਾਤ ਸਰਕਾਰ ਦੀ ਐਮਨੈਸਟੀ ਸਕੀਮ ਤਹਿਤ ਰਿਹਾਅ ਕੀਤਾ ਗਿਆ ਸੀ। ਦੋਸ਼ੀ ਗੋਧਰਾ ਦੀ ਸਬ-ਜੇਲ੍ਹ 'ਚ ਬੰਦ ਸਨ। ਸਾਲ 2002 ਦੇ ਗੁਜਰਾਤ ਦੰਗਿਆਂ ਦੌਰਾਨ ਬਿਲਕਿਸ ਬਾਨੋ ਦੇ ਸਮੂਹਿਕ ਬਲਾਤਕਾਰ ਤੇ ਉਸ ਦੇ ਪਰਿਵਾਰ ਦੇ ਸੱਤ ਮੈਂਬਰਾਂ ਦੀ ਹੱਤਿਆ ਕੀਤੀ ਗਈ ਸੀ।

ਬਿਲਕਿਸ ਬਾਨੋ ਕੇਸ ; ਸੁਪਰੀਮ ਕੋਰਟ 11 ਦੋਸ਼ੀਆਂ ਦੀ ਰਿਹਾਈ ਖ਼ਿਲਾਫ਼ ਪਟੀਸ਼ਨ ਸੁਣਨ ਲਈ ਸਹਿਮਤਮੁੰਬਈ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ 21 ਜਨਵਰੀ 2008 ਨੂੰ ਬਿਲਕਿਸ ਬਾਨੋ ਦੇ ਸਮੂਹਿਕ ਜਬਰ ਜਨਾਹ ਤੇ ਉਸ ਦੇ ਪਰਿਵਾਰ ਦੇ 7 ਮੈਂਬਰਾਂ ਦੀ ਹੱਤਿਆ ਦੇ ਮਾਮਲੇ ਵਿੱਚ 11 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਬੰਬੇ ਹਾਈ ਕੋਰਟ ਨੇ ਵੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ।

ਬਿਲਕਿਸ ਬਾਨੋ ਕੇਸ ; ਸੁਪਰੀਮ ਕੋਰਟ 11 ਦੋਸ਼ੀਆਂ ਦੀ ਰਿਹਾਈ ਖ਼ਿਲਾਫ਼ ਪਟੀਸ਼ਨ ਸੁਣਨ ਲਈ ਸਹਿਮਤ

ਕਾਬਿਲੇਗੌਰ ਹੈ ਕਿ 3 ਮਾਰਚ 2002 ਨੂੰ ਗੁਜਰਾਤ 'ਚ ਗੋਧਰਾ ਮਗਰੋਂ ਹੋਏ ਦੰਗਿਆਂ ਦੌਰਾਨ ਦਾਹੋਦ ਜ਼ਿਲ੍ਹੇ ਦੇ ਲਿਮਖੇੜਾ ਤਾਲੁਕਾ ਦੇ ਰੰਧੀਕਪੁਰ ਪਿੰਡ 'ਚ ਭੀੜ ਨੇ ਬਿਲਕਿਸ ਬਾਨੋ ਦੇ ਪਰਿਵਾਰ ਉਪਰ ਜਾਨਲੇਵਾ ਹਮਲਾ ਕਰ ਦਿੱਤਾ ਸੀ। ਦੰਗਾਕਾਰੀਆਂ ਨੇ ਬਿਲਕਿਸ ਨਾਲ ਸਮੂਹਿਕ ਜਬਰ ਜਨਾਹ ਕੀਤਾ ਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਕਰ ਦਿੱਤੀ। ਇਸ ਦੌਰਾਨ ਪਰਿਵਾਰ ਦੇ 6 ਮੈਂਬਰ ਆਪਣੀ ਜਾਨ ਬਚਾ ਕੇ ਭੱਜਣ 'ਚ ਕਾਮਯਾਬ ਹੋ ਗਏ। ਮੁਲਜ਼ਮਾਂ ਨੂੰ 2004 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

-PTC News

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਨੇ ਬਣਾਇਆ 'Twitter' ਅਕਾਊਂਟ, ਤੇਜ਼ੀ ਨਾਲ ਵੱਧ ਰਹੇ 'Followers'

Related Post