ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ, ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਗਤਾਂ ਟੇਕ ਰਹੀਆਂ ਨੇ ਮੱਥਾ (ਤਸਵੀਰਾਂ)

By  Jashan A January 27th 2020 09:28 AM

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ, ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਗਤਾਂ ਟੇਕ ਰਹੀਆਂ ਨੇ ਮੱਥਾ (ਤਸਵੀਰਾਂ),ਸ੍ਰੀ ਅੰਮ੍ਰਿਤਸਰ ਸਾਹਿਬ: ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਸੂਬੇ ਭਰ 'ਚ ਸੰਗਤਾਂ ਵੱਲੋਂ ਬਹੁਤ ਸ਼ਰਧਾ ਅਤੇ ਉਤਸ਼ਾਹਪੂਰਵਕ ਮਨਾਇਆ ਜਾ ਰਿਹਾ ਹੈ।

Birth Anniversary of Baba Deep Singh Ji ਇਸ ਸਬੰਧ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਦੀਪ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਿਸ਼ੇਸ਼ ਸਮਾਗਮਾਂ ਦਾ ਅਯੋਜਨ ਕੀਤਾ ਗਿਆ।

ਇਸ ਦੌਰਾਨ ਅੱਜ ਸੰਗਤਾਂ ਵੱਡੀ ਗਿਣਤੀ 'ਚ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ। ਉਥੇ ਸੰਗਤਾਂ ਵੱਲੋਂ ਗੁਰੂ ਘਰ 'ਚ ਬਣਦੀ ਸੇਵਾ ਨਿਭਾਈ ਜਾ ਰਹੀ ਹੈ।

ਹੋਰ ਪੜ੍ਹੋ: ਪੀਟੀਸੀ ਨੈਟਵਰਕ ਵੱਲੋਂ ਸੰਗਤ ਲਈ ਵੱਡਾ ਉਪਰਾਲਾ, ਅੰਮ੍ਰਿਤਸਰ ਦੇ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਹੋਇਆ ਸ਼ੁਰੂ

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਨ੍ਹਾਂ 'ਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ।

Birth Anniversary of Baba Deep Singh Ji ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਪੰਥ ਦੀਆਂ ਅਨੇਕਾਂ ਸਿਰਮੌਰ ਸਖਸ਼ੀਅਤਾਂ ਸ਼ਿਰਕਤ ਕਰਨਗੀਆਂ। ਇਸ ਸਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਖ਼ਾਸ ਤਿਆਰੀਆਂ ਅਰੰਭੀਆਂ ਗਈਆਂ ਹਨ।

ਗੁਰਦੁਆਰਾ ਸ਼ਾਹੀਦਗੰਜ ਬਾਬਾ ਦੀਪ ਸਿੰਘ ਜੀ ਨੂੰ ਅਨੇਕਾਂ ਕਿਸਮਾਂ ਦੇ ਫੁੱਲਾਂ ਨਾਲ ਵਿਸ਼ੇਸ਼ ਤੌਰ ਤੇ ਸਜਾਇਆ ਗਿਆ ਹੈ। ਸੰਗਤਾਂ ਦੀ ਰਿਹਾਇਸ਼, ਪਾਰਕਿੰਗ ਅਤੇ ਲੰਗਰ ਆਦਿ ਦੇ ਖਾਸ ਪ੍ਰਬੰਧ ਕੀਤੇ ਗਏ ਹਨ।

Birth Anniversary of Baba Deep Singh Ji ਤੁਹਾਨੂੰ ਦੱਸ ਦੇਈਏ ਕਿ ਬਾਬਾ ਦੀਪ ਸਿੰਘ ਦੇ ਜਨਮ ਅਸਥਾਨ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਪਹੂਵਿੰਡ ਅਤੇ ਅੰਮ੍ਰਿਤਸਰ ਤਰਤਾਰਨ ਰੋਡ ਤੇ ਬਾਬਾ ਦੀਪ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਟਾਹਲਾ ਸਾਹਿਬ ਵਿਖੇ ਵੀ ਵਿਸ਼ੇਸ਼ ਸਮਾਗਮਾਂ ਦਾ ਅਯੋਜਨ ਕੀਤਾ ਜਾ ਰਿਹਾ ਹੈ।

-PTC News

Related Post