ਦੇਸ਼ ਭਰ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ (ਤਸਵੀਰਾਂ)

By  Jashan A November 23rd 2018 10:30 AM

ਦੇਸ਼ ਭਰ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ (ਤਸਵੀਰਾਂ),ਚੰਡੀਗੜ੍ਹ: ਪਹਿਲੀ ਪਾਤਸ਼ਾਹੀ ਸਾਹਿਬ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਪੁਰਬ ਪੂਰੇ ਦੇਸ਼ ਭਰ 'ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸਿੱਖ ਸਰਧਾਲੂਆਂ ਵੱਲੋਂ ਪ੍ਰਕਾਸ਼ ਪੁਰਬ ਨੂੰ ਮੁਖ ਰੱਖਦੇ ਹੋਏ ਸਵੇਰ ਤੋਂ ਹੀ ਗੁਰੂ ਘਰਾਂ 'ਚ ਜਾ ਕੇ ਪਰਮਾਤਮਾ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੇ ਹਨ। parkash purabਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੋਨੇ ਤੇ ਚਾਂਦੀ ਦੇ ਯਾਦਗਾਰੀ ਸਿੱਕੇ ਜਾਰੀ ਕੀਤੇ ਜਾਣਗੇ। ਇਹ ਸਿੱਕੇ 24 ਨਵੰਬਰ ਤੋਂ ਆਮ ਸਿੱਖ ਸੰਗਤ ਨੂੰ ਮਿਲ ਸਕਣਗੇ। ਇਸ ਦੌਰਾਨ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਇਨ੍ਹਾਂ ਯਾਦਗਾਰੀ ਗੁਰਮਤਿ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਸ਼੍ਰੋਮਣੀ ਕਮੇਟੀ ਦਾ ਸੱਦਾ ਪ੍ਰਵਾਨ ਕਰ ਲਿਆ ਹੈ। parkash purabਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਗੁਰੂਪੁਰਬ ਮਨਾਉਣ ਲਈ ਵੱਡੀ ਗਿਣਤੀ 'ਚ ਸੰਗਤਾਂ ਇਕੱਠੀਆਂ ਹੋ ਰਹੀਆਂ। ਪੰਜਾਬ ਦੇ ਸੁਲਤਾਨ ਪੁਰ ਲੋਧੀ 'ਚ ਗੁਰਦੁਆਰਾ ਬੇਰ ਸਾਹਿਬ 'ਚ ਵੱਡੀ ਗਿਣਤੀ 'ਚ ਸਿੱਖ ਸਰਧਾਲੂ ਵਾਹਿਗੁਰੂ ਦਾ ਅਸ਼ੀਰਵਾਦ ਲੈਣ ਲਈ ਪਹੁੰਚੇ ਹਨ। ਪ੍ਰਕਾਸ਼ ਪੁਰਬ ਨੂੰ ਮੱਦੇਨਜ਼ਰ ਰੱਖਦੇ ਹੋਏ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਭਾਈ ਮਰਦਾਨਾ ਜੀ ਦੀਵਾਨ ਹਾਲ ਨੂੰ 80 ਕਿਸਮ ਦੇ ਫੁੱਲਾਂ ਨਾਲ ਸਜਾਇਆ ਗਿਆ ਹੈ, ਜਿਨ੍ਹਾਂ ਦੀ ਮਹਿਕ ਦੂਰ-ਦੂਰ ਤੱਕ ਫੈਲਦੀ ਹੈ। sultanpur lodhiਇਸ ਮੌਕੇ ਸੁਲਤਾਨਪੁਰ ਲੋਧੀ ਦੀ ਧਾਰਮਿਕ ਸੋਸਾਇਟੀ ਵਲੋਂ ਵੱਖ-ਵੱਖ ਦੇਸ਼ਾਂ ਤੋਂ ਫੁੱਲ ਮੰਗਵਾ ਕੇ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਨੂੰ ਸਜਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਦੀ ਸਜਾਵਟ ਦਾ ਕੰਮ ਵੱਖ ਵੱਖ ਸੂਬਿਆਂ ਤੋਂ ਪਹੁੰਚੀਆਂ ਸੰਗਤਾਂ ਵੱਲੋਂ ਕੀਤਾ ਗਿਆ। —PTC News

Related Post