ਬਿੱਟੂ ਕਤਲ ਕਾਂਡ ਮਾਮਲਾ: ਅਦਾਲਤ ਨੇ ਮੁਲਜ਼ਮਾਂ ਨੂੰ ਭੇਜਿਆ 12 ਦਿਨਾਂ ਜੁਡੀਸ਼ੀਅਲ ਰਿਮਾਂਡ 'ਤੇ

By  Jashan A July 1st 2019 03:36 PM

ਬਿੱਟੂ ਕਤਲ ਕਾਂਡ ਮਾਮਲਾ: ਅਦਾਲਤ ਨੇ ਮੁਲਜ਼ਮਾਂ ਨੂੰ ਭੇਜਿਆ 12 ਦਿਨਾਂ ਜੁਡੀਸ਼ੀਅਲ ਰਿਮਾਂਡ 'ਤੇ,ਨਾਭਾ: ਪਿਛਲੇ ਦਿਨੀਂ ਨਾਭਾ ਦੀ ਨਵੀਂ ਬਣੀ ਜੇਲ਼੍ਹ 'ਚ ਹੋਏ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ 'ਚ ਪੁਲਿਸ ਵੱਲੋਂ ਪੰਜਾਂ ਮੁਲਜ਼ਮਾਂ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਨਾਭਾ ਦੀ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਮੁਲਜ਼ਮਾਂ ਨੂੰ 12 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਵਿਚ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ ਪਹਿਲਾਂ ਹੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਗੁਰਸੇਵਕ ਸਿੰਘ, ਹਵਾਲਾਤੀ ਮਨਿੰਦਰ ਸਿੰਘ, ਲਖਵੀਰ ਸਿੰਘ, ਹਰਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਸ਼ਾਮਲ ਹੈ। ਹੋਰ ਪੜ੍ਹੋ:ਪੁਲਿਸ ਨੇ ਪੰਜਾਬੀ ਗਾਇਕ ਪਰਮੀਸ਼ ਵਰਮਾ ਉੱਤੇ ਹੋਏ ਹਮਲੇ ਦੇ ਸਬੰਧ ਵਿਚ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਗੁਰਸੇਵਕ ਸਿੰਘ ਅਤੇ ਹਵਾਲਾਤੀ ਮਨਿੰਦਰ ਸਿੰਘ ਵੱਲੋਂ ਮਹਿੰਦਰਪਾਲ ਬਿੱਟੂ 'ਤੇ ਰਾਡ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ 'ਚ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੁਲਿਸ ਵੱਖ ਵੱਖ ਪਹਿਲੂਆਂ 'ਤੇ ਇਸ ਦੀ ਜਾਂਚ ਕਰ ਰਹੀ ਹੈ। -PTC News  

Related Post