ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਵਿਰੁੱਧ ਭਾਜਪਾ ਨੇ ਸਾੜੇ ਪੁਤਲੇ

By  Ravinder Singh June 13th 2022 12:29 PM

ਹੁਸ਼ਿਆਰਪੁਰ : ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਦੇ ਵਿਰੋਧ ਵਿਚ ਭਾਜਪਾ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹੁਸ਼ਿਆਰਪੁਰ ਦੀ ਭਾਜਪਾ ਲੀਡਰਸ਼ਿਪ ਇਕੱਠੀ ਹੋਈ ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ। ਤੀਕਸ਼ਨ ਸੂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਵੱਖਰੇ ਕੀਰਤੀਮਾਨ ਸਥਾਪਤ ਕੀਤੇ ਹਨ।

ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਵਿਰੁੱਧ ਭਾਜਪਾ ਨੇ ਸਾੜੇ ਪੁਤਲੇਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੱਤਾ ਵਿੱਚ ਕਾਨੂੰਨੀ ਵਿਵਸਥਾ ਬੁਰੀ ਤਰ੍ਹਾਂ ਵਿਗੜੀ ਹੋਈ ਪਈ। ਹਰ ਰੋਜ਼ ਗੋਲੀਬਾਰੀ ਨਾਲ ਮੌਤਾਂ ਹੋ ਰਹੀਆਂ ਹਨ। ਮੋਹਾਲੀ ਦੇ ਇੰਟੇਲੀਜੈਂਸ ਦਫਤਰ ਵਿੱਚ ਹਮਲਾ ਹੋਇਆ ਹੈ ਜੋ ਕਿ ਸਰਕਾਰ ਦੀ ਵੱਡੀ ਨਾਕਾਮੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੇ ਪੰਜਾਬ ਵਾਸੀਆਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਇਸ ਤੋਂ ਇਲਾਵਾ ਇਕ ਮਕਬੂਲ ਗਾਇਕ ਪੰਜਾਬ ਨੇ ਗੁਆ ਦਿੱਤਾ। ਪੰਜਾਬ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਉਤੇ ਸ਼ਿਕੰਜਾ ਕੱਸਣ ਦੀ ਲੋੜ ਹੈ। ਪੰਜਾਬ ਨੂੰ ਮੁੜ 84 ਦੇ ਦੌਰ ਵੱਲ ਲਿਜਾਇਆ ਜਾ ਰਿਹਾ ਹੈ।

ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਵਿਰੁੱਧ ਭਾਜਪਾ ਨੇ ਸਾੜੇ ਪੁਤਲੇਇਸ ਦੌਰਾਨ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਲੋਕਾਂ ਦਾ ਥੋੜ੍ਹੇ ਸਮੇਂ ਵਿੱਚ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ ਪੰਜਾਬ ਦੇ ਅਧਿਕਾਰੀਆਂ ਨੂੰ ਬੁਲਾ ਕੇ ਮੀਟਿੰਗ ਕੀਤੀ ਜਾ ਰਹੀ ਹੈ। ਇਹ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਨੇ ਕਿਹਾ ਕਿ ਕਤਲ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ।

ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਵਿਰੁੱਧ ਭਾਜਪਾ ਨੇ ਸਾੜੇ ਪੁਤਲੇਇਸ ਲਈ ਭਾਜਪਾ ਰੋਸ ਮੁਜ਼ਾਹਰਾ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜੁਗਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਸਰਕਾਰ ਲਈ ਵੱਡਾ ਸਵਾਲ ਹੈ। ਇਸ ਤੋਂ ਇਲਾਵਾ ਸਰਕਾਰ ਦੇ ਹੱਥ ਵਿੱਚ ਕੋਈ ਵੀ ਸਬੂਤ ਨਹੀਂ ਹੈ ਜੋ ਕਿ ਵੱਡੀ ਨਾਕਾਮੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁੱਜੇ ਭਾਜਪਾ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਹ ਹੀ ਪੜ੍ਹੋ : ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਮੰਗਾਂ ਨੂੰ ਲੈ ਕੇ 20 ਜੂਨ ਨੂੰ ਮੁੱਖ ਮੰਤਰੀ ਮਾਨ ਦੇ ਘਰ ਦਾ ਕਰਨਗੇ ਘਿਰਾਓ

Related Post