ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਬੀਬੀਆਂ ਨੇ ਕੀ ਕਿਹਾ ,ਪੜ੍ਹੋ ਪੂਰੀ ਖ਼ਬਰ

By  Shanker Badra May 11th 2019 05:20 PM -- Updated: May 11th 2019 05:22 PM

ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਬੀਬੀਆਂ ਨੇ ਕੀ ਕਿਹਾ ,ਪੜ੍ਹੋ ਪੂਰੀ ਖ਼ਬਰ:ਗੁਰਦਾਸਪੁਰ : ਪੰਜਾਬ ਰਾਜ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ -ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਹੁਣ ਇਸ ਵੇਲੇ ਪੰਜਾਬ ‘ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਵੱਖ -ਵੱਖ ਢੰਗ ਤਰੀਕਿਆਂ ਨਾਲ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ।ਇਸ ਤਰ੍ਹਾਂ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਵੀ ਤਾਬੜਤੋੜ ਪ੍ਰਚਾਰ ਕਰ ਰਹੇ ਹਨ।

BJP candidate Sunny Deol road show during women Statement
ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਬੀਬੀਆਂ ਨੇ ਕੀ ਕਿਹਾ , ਪੜ੍ਹੋ ਪੂਰੀ ਖ਼ਬਰ

ਪੰਜਾਬ 'ਚ ਚੋਣਾਂ ਦੇ ਮਾਹੌਲ 'ਚ ਸੰਨੀ ਦਿਓਲ ਦੀ ਐਂਟਰੀ ਤੋਂ ਬਾਅਦ ਸਿਆਸਤ ਭਖ ਗਈ ਹੈ।ਉਨ੍ਹਾਂ ਵੱਲੋਂ ਅੱਜ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਅੰਦਰ ਰੋਡ ਸ਼ੋਅ ਕੀਤਾ ਗਿਆ ਹੈ।ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਸ਼ਮੂਲੀਅਤ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਜਾ ਰਿਹਾ ਹੈ।ਇਸ ਮੌਕੇ 'ਤੇ ਬੀਬੀਆਂ ਦੀ ਤਦਾਦ ਕਾਫੀ ਵੱਡੀ ਗਿਣਤੀ 'ਚ ਦੇਖਣ ਨੂੰ ਮਿਲੀ ਹੈ।ਇਨ੍ਹਾਂ ਬੀਬੀਆਂ ਨਾਲ ਜਦੋਂ ਵਿਸ਼ੇਸ਼ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਸਿਰਫ ਫੋਟੋ ਕਰਵਾਉਣ ਹੀ ਨਹੀਂ ਬਲਕਿ ਸਮਰਥਨ ਕਰਨ ਲਈ ਉੱਥੇ ਪਹੁੰਚੀਆਂ ਹੈ।ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਵਿਨੋਦ ਖੰਨਾ ਵੱਲੋਂ ਉਨ੍ਹਾਂ ਦੇ ਹਲਕੇ ਦਾ ਵਿਕਾਸ ਕੀਤਾ ਗਿਆ ਸੀ, ਇਸੇ ਤਰ੍ਹਾਂ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਸੰਨੀ ਦਿਓਲ ਵੀ ਉਨ੍ਹਾਂ ਦੇ ਹਲਕੇ ਦੀ ਸੇਵਾ ਕਰਨਗੇ ਅਤੇ ਉਹ ਪੂਰੀ ਤਰ੍ਹਾਂ ਨਾਲ ਸੰਨੀ ਦਿਓਲ ਨੂੰ ਸਮਰਥਨ ਕਰਨ ਲਈ ਰੋਡ ਸ਼ੋਅ ਵਿੱਚ ਪਹੁੰਚੀਆਂ ਹਨ।

BJP candidate Sunny Deol road show during women Statement
ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਬੀਬੀਆਂ ਨੇ ਕੀ ਕਿਹਾ , ਪੜ੍ਹੋ ਪੂਰੀ ਖ਼ਬਰ

ਧਰਮਿੰਦਰ ਨੇ ਵੀ ਗੁਰਦਾਸਪੁਰ ਲੋਕ ਸਭਾ ਹਲਕੇ ਵਿੱਚ ਪਹੁੰਚ ਕੇ ਆਪਣੇ ਪੁੱਤਰ ਸੰਨੀ ਦਿਓਲ ਵਾਸਤੇ ਚੋਣ ਪ੍ਰਚਾਰ ਆਰੰਭ ਕਰ ਦਿੱਤਾ ਹੈ।ਜਦੋਂ ਇਸ ਬਾਰੇ ਸੰਨੀ ਦਿਓਲ ਕੋਲੋਂ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਪੁੱਤਰ ਦਾ ਫਿਕਰ ਕਰਦੇ ਹੈ ,ਇਸ ਕਰਕੇ ਉਹ ਇੱਥੇ ਪਹੁੰਚੇ ਨੇ।ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਲੋਕ ਉਨ੍ਹਾਂ 'ਤੇ ਵਿਸ਼ਵਾਸ ਕਰਦੇ ਹਨ ,ਉਹ ਵੀ ਉਨ੍ਹਾਂ ਦੇ ਵਿਸ਼ਵਾਸ 'ਤੇ ਪੂਰਾ ਉਤਰਨਗੇ।

BJP candidate Sunny Deol road show during women Statement
ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਬੀਬੀਆਂ ਨੇ ਕੀ ਕਿਹਾ , ਪੜ੍ਹੋ ਪੂਰੀ ਖ਼ਬਰ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਆਪ ਦੇ ਭ੍ਰਿਸ਼ਟਾਚਾਰ ਵਿਰੋਧੀ ਵਿੰਗ ਪੰਜਾਬ ਦਾ ਕਨਵੀਨਰ ਖ਼ੁਦ ਹੋਇਆ ਠੱਗੀ ਦਾ ਸ਼ਿਕਾਰ , ਪਾਰਟੀ ‘ਤੇ ਲਾਏ ਵੱਡੇ ਇਲਜ਼ਾਮ

ਦੱਸ ਦੇਈਏ ਕਿ ਗੁਰਦਾਸਪੁਰ ਲੋਕ ਸਭਾ ਸੀਟ 'ਤੇ ਕਾਂਗਰਸ ਵੱਲੋਂ ਸੁਨੀਲ ਜਾਖੜ ਅਤੇ ਆਮ ਆਦਮੀ ਪਾਰਟੀ ਵੱਲੋਂ ਪੀਟਰ ਮਸੀਹ ਨੂੰ ਉਮੀਦਵਾਰ ਐਲਾਨਿਆ ਹੈ।ਇਸ ਸੀਟ 'ਤੇ ਹੁਣ ਭਾਜਪਾ ਉਮੀਦਵਾਰ ਸੰਨੀ ਦਿਓਲ ਅਤੇ ਕਾਂਗਰਸ ਦੇ ਸੁਨੀਲ ਜਾਖੜ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਵੇਗਾ ਕਿਉਂਕਿ ਸੰਨੀ ਦਿਓਲ ਦੇ ਆਉਣ ਨਾਲ ਮੁਕਾਬਲਾ ਕਾਫ਼ੀ ਫਸਵਾਂ ਹੋ ਗਿਆ ਹੈ।

-PTCNews

ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ

Related Post