ਭਾਜਪਾ ਉਮੀਦਵਾਰ ਸੰਨੀ ਦਿਓਲ ਨੇ ਦੂਰਬੀਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ:ਡੇਰਾ ਬਾਬਾ ਨਾਨਕ : ਡੇਰਾ ਬਾਬਾ ਨਾਨਕ ਨਾਲ ਲੱਗਦੀ ਸਰਹੱਦ 'ਤੇ ਪਹੁੰਚੇ ਭਾਜਪਾ ਉਮੀਦਵਾਰ ਸੰਨੀ ਦਿਓਲ ਨੇ ਦਰਸ਼ਨ ਸਥਾਨ 'ਤੇ ਖਲੋ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਹਨ।ਕਰਤਾਰਪੁਰ ਸਾਹਿਬ ਸੰਸਾਰ ‘ਚ ਉਹ ਮੁਕੱਦਸ ਅਸਥਾਨ ਹੈ, ਜਿਥੇ ਜਾਤ-ਪਾਤ ਅਤੇ ਊਚ-ਨੀਚ ਦੇ ਹਨੇਰੇ ‘ਚ ਡੁੱਬੇ ਸੰਸਾਰ ਨੂੰ ਚਾਨਣ ਦਾ ਰਾਹ ਵਿਖਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਅਖੀਰਲੇ 18 ਸਾਲ ਬਿਤਾਏ ਸਨ।
ਭਾਜਪਾ ਉਮੀਦਵਾਰ ਸੰਨੀ ਦਿਓਲ ਨੇ ਦੂਰਬੀਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ
ਇਹ ਅਸਥਾਨ ਇਸ ਵੇਲੇ ਪਾਕਿਸਤਾਨ ‘ਚ ਹੋਣ ਕਾਰਨ ਭਾਵੇਂ ਵੀਜ਼ਾ ਅਤੇ ਪਾਸਪੋਰਟ ਦੀ ਕਾਰਵਾਈ ਕਰ ਕੇ ਸੰਗਤਾਂ ਦਰਸ਼ਨ ਕਰ ਸਕਦੀਆਂ ਹਨ, ਜਦਕਿ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸ ਕਸਬਾ ਡੇਰਾ ਬਾਬਾ ਨਾਨਕ ‘ਚ ਸਥਿਤ ਕੌਮਾਂਤਰੀ ਸਰਹੱਦ ਤੋਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੀ ਇਮਾਰਤ ਦੇ ਸਿਰਫ ਦੂਰਬੀਨ ਰਾਹੀਂ ਹੀ ਦਰਸ਼ਨ-ਦੀਦਾਰੇ ਕਰ ਸਕਦੀਆਂ ਹਨ।
ਭਾਜਪਾ ਉਮੀਦਵਾਰ ਸੰਨੀ ਦਿਓਲ ਨੇ ਦੂਰਬੀਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ
ਇਸ ਤੋਂ ਪਹਿਲਾਂ ਸੰਨੀ ਦਿਓਲ ਨੇ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ ਹੈ।ਇਸ ਦੌਰਾਨ ਵੱਡੀ ਗਿਣਤੀ ਵਿੱਚ ਭਾਜਪਾ ਦੇ ਆਗੂ ਮੌਜੂਦ ਸਨ।ਇਸ ਮਗਰੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਆਪਣੇ ਹਜ਼ਾਰਾ ਸਮਰਥਕਾਂ ਸਮੇਤ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ।
ਭਾਜਪਾ ਉਮੀਦਵਾਰ ਸੰਨੀ ਦਿਓਲ ਨੇ ਦੂਰਬੀਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ
ਜਾਣਕਾਰੀ ਅਨੁਸਾਰ ਭਾਜਪਾ ਉਮੀਦਵਾਰ ਸੰਨੀ ਦਿਓਲ ਵਿਧਾਨ ਸਭਾ ਹਲਕਾ ਭੋਆ ਵਿੱਚ 3 ਵਜੇ ਪਰਮਾਨੰਦ, 3.20 ਵਜੇ ਕਾਨਵਾ, 3.40 ‘ਤੇ ਸਰਨਾ ਅਤੇ 4 ਵਜੇ ਮਲਿਕਪੁਰ ਚੌਕ ਵਿਚ ਰੋਡ ਸ਼ੋਅ ਰਾਹੀਂ ਆਪਣੀ ਚੋਣ ਮੁਹਿੰਮ ਮਘਾਉਣਗੇ।ਭਾਜਪਾ ਬੁਲਾਰੇ ਅਨੁਸਾਰ ਸ਼ਾਮ 5 ਵਜੇ ਪਠਾਨਕੋਟ ਵਿਚ ਆਪਣਾ ਰੋਡ ਸ਼ੋਅ ਸ਼ੁਰੂ ਕਰਕੇ ਸ਼ਹੀਦ ਭਗਤ ਸਿੰਘ ਚੌਂਕ, 5.20 ਵਜੇ ਸਲਾਰੀਆ (ਲਾਈਟਾਂ ਵਾਲਾ) ਚੌਕ, 5.40 ਵਜੇ ਗਾੜੀਹੱਤਾ ਚੌਕ, 6 ਵਜੇ ਡਾਕਖਾਨਾ ਚੌਕ, 6.20 ਵਜੇ ਗਾਂਧੀ ਚੌਕ, 6.40 ‘ਤੇ ਭਗਵਾਨ ਵਾਲਮੀਕਿ ਚੌਕ ਰਾਹੀਂ ਹੁੰਦੇ ਹੋਏ 7 ਵਜੇ ਯੂ-ਨਾਈਟ ‘ਤੇ ਆਪਣਾ ਰੋਡ ਸ਼ੋਅ ਸਮਾਪਤ ਕਰਨਗੇ।
ਭਾਜਪਾ ਉਮੀਦਵਾਰ ਸੰਨੀ ਦਿਓਲ ਨੇ ਦੂਰਬੀਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਭਾਜਪਾ ਉਮੀਦਵਾਰ ਸੰਨੀ ਦਿਓਲ ਪਹੁੰਚੇ ਡੇਰਾ ਬਾਬਾ ਨਾਨਕ ,ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਦੱਸ ਦੇਈਏ ਕਿ ਗੁਰਦਾਸਪੁਰ ਲੋਕ ਸਭਾ ਸੀਟ 'ਤੇ ਕਾਂਗਰਸ ਵੱਲੋਂ ਸੁਨੀਲ ਜਾਖੜ ਅਤੇ ਆਮ ਆਦਮੀ ਪਾਰਟੀ ਵੱਲੋਂ ਪੀਟਰ ਮਸੀਹ ਨੂੰ ਉਮੀਦਵਾਰ ਐਲਾਨਿਆ ਹੈ।ਇਸ ਸੀਟ 'ਤੇ ਹੁਣ ਭਾਜਪਾ ਉਮੀਦਵਾਰ ਸੰਨੀ ਦਿਓਲ ਅਤੇ ਕਾਂਗਰਸ ਦੇ ਸੁਨੀਲ ਜਾਖੜ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਵੇਗਾ ਕਿਉਂਕਿ ਸੰਨੀ ਦਿਓਲ ਦੇ ਆਉਣ ਨਾਲ ਮੁਕਾਬਲਾ ਕਾਫ਼ੀ ਫਸਵਾਂ ਹੋ ਗਿਆ ਹੈ।
-PTCNews
ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ