ਪੰਜਾਬ ਸਰਕਾਰ ਕੋਲ ਕੇਜਰੀਵਾਲ ਦੀਆਂ ਸਿਆਸੀ ਇੱਛਾਵਾਂ ਲਈ ਪੈਸਾ ਹੈ, ਮੁਲਾਜ਼ਮਾਂ ਦੀਆਂ ਤਨਖਾਹਾਂ ਲਈ ਨਹੀਂ: ਭਾਜਪਾ

By  Riya Bawa September 8th 2022 07:58 AM -- Updated: September 8th 2022 08:03 AM

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਵਿਚ ਨਾਕਾਮ ਰਹਿਣ 'ਤੇ ਭਾਰਤੀ ਜਨਤਾ ਪਾਰਟੀ ਨੇ ਨਿਖੇਧੀ ਕੀਤੀ ਹੈ। ਭਾਜਪਾ ਨੇ ਕਿਹਾ ਕਿ ਕੇਜਰੀਵਾਲ ਦੀਆਂ ਸਿਆਸੀ ਇੱਛਾਵਾਂ ਪੂਰੀਆਂ ਕਰਨ ਲਈ ਸਰਕਾਰ ਕੋਲ ਪੈਸਾ ਹੈ, ਪਰ ਤਨਖਾਹਾਂ ਦੇਣ ਲਈ ਪੈਸੇ ਨਹੀਂ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ ਸੁਭਾਸ਼ ਸ਼ਰਮਾ ਨੇ ਕਿਹਾ ਕਿ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਕਿ ਸੂਬਾ ਸਰਕਾਰ ਆਪਣੇ ਸਟਾਫ਼ ਦੀ ਤਨਖਾਹ ਨਾ ਦੇ ਸਕੀ ਹੋਵੇ।

Opposition to Bringing Chandigarh Employees Under Central Service Rules Wrong: Dr. Subhash Sharma

ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਹੈ ਕਿ ਸਰਕਾਰ ਪੂਰੀ ਤਰ੍ਹਾਂ ਦੀਵਾਲੀਆ ਹੋ ਚੁੱਕੀ ਹੈ। ਇਹ ਸਰਕਾਰ ਦੇ ਵਿੱਤੀ ਕੁਪ੍ਰਬੰਧ ਨੂੰ ਪੂਰੀ ਤਰ੍ਹਾਂ ਦਰਸਾਉਂਦਾ ਹੈ। ਡਾ. ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਅਰਵਿੰਦ ਕੇਜਰੀਵਾਲ ਦੇ ਜਾਲ ਵਿਚ ਨਾ ਆਉਣ, ਜੋ ਪੰਜਾਬ ਸਰਕਾਰ ਦੇ ਖ਼ਰਚੇ 'ਤੇ ਆਪਣੀਆਂ ਸਿਆਸੀ ਇੱਛਾਵਾਂ ਪੂਰੀਆਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਤਨਖ਼ਾਹ ਤੇ ਪੈਨਸ਼ਨ ਨਾ ਮਿਲਣ ਕਾਰਨ ਭੜਕੇ ਮੁਲਾਜ਼ਮ, ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਹੈਰਾਨੀ ਵਾਲੀ ਗੱਲ ਨਹੀਂ ਕਿ ਪੰਜਾਬ ਦੀ 'ਆਪ' ਸਰਕਾਰ ਕੋਲ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਰਗੇ ਚੁਣਾਵੀ ਸੂਬਿਆ ਵਿੱਚ ਇਸ਼ਤਿਹਾਰਾਂ 'ਤੇ ਬਰਬਾਦ ਕਰਨ ਲਈ ਕਈ ਸੌ ਕਰੋੜ ਰੁਪਏ ਹਨ, ਪਰ ਆਪਣੇ ਕਰਮਚਾਰੀਆਂ ਨੂੰ ਤਨਖਾਹਾਂ ਦੇਣ ਲਈ ਪੈਸੇ ਨਹੀਂ ਹਨ। ਭਾਜਪਾ ਆਗੂ ਨੇ ਜ਼ਿਕਰ ਕੀਤਾ ਕਿ ਕੇਜਰੀਵਾਲ ਮਾਨ ਨੂੰ ਪੰਜਾਬ ਦੇ ਖਜ਼ਾਨੇ ਦੀ ਕੀਮਤ 'ਤੇ ਹੈਲੀਕਾਪਟਰ ਇਸਤੇਮਾਲ ਕਰਨ ਲਈ ਵਰਤ ਰਹੇ ਹਨ।

PTC News-Latest Punjabi news

ਨਹੀਂ ਤਾਂ, ਉਹਨਾਂ ਨੂੰ ਮਾਨ ਦੀ ਕਿਤੇ ਵੀ ਲੋੜ ਨਹੀਂ, ਨਾ ਹਿਮਾਚਲ ਪ੍ਰਦੇਸ਼ ਵਿੱਚ, ਨਾ ਗੁਜਰਾਤ ਵਿੱਚ ਅਤੇ ਨਾ ਹੀ ਹਰਿਆਣਾ ਵਿੱਚ। ਕਿਉਂਕਿ ਕੇਜਰੀਵਾਲ ਨੂੰ ਉਨ੍ਹਾਂ ਦੇ ਹੈਲੀਕਾਪਟਰ ਦੀ ਲੋੜ ਹੈ, ਉਹ ਉਨ੍ਹਾਂ ਨੂੰ ਆਪਣੇ ਨਾਲ ਲਟਕਾਈ ਫਿਰਦੇ ਹਨ, ਜਦਕਿ ਪੰਜਾਬ ਅਤੇ ਪੰਜਾਬੀਆਂ ਦੀ ਮਿਹਨਤ ਦੀ ਕਮਾਈ ਬਰਬਾਦ ਹੋ ਰਹੀ ਹੈ।

-PTC News

Related Post