ਗੁਜਰਾਤ ਰਾਜ ਸਭਾ ਚੋਣਾਂ : ਭਾਜਪਾ ਦੇ ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ

By  Shanker Badra June 25th 2019 04:08 PM

ਗੁਜਰਾਤ ਰਾਜ ਸਭਾ ਚੋਣਾਂ : ਭਾਜਪਾ ਦੇ ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ:ਗਾਂਧੀਨਗਰ : ਗੁਜਰਾਤ ਦੀਆਂ 2 ਰਾਜ ਸਭਾ ਸੀਟਾਂ 'ਤੇ ਹੋਣ ਵਾਲੀਆਂ ਉਪ ਚੋਣਾਂ ਵਿੱਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਖ਼ਤ ਟੱਕਰ ਹੋਣ ਵਾਲੀ ਹੈ। ਗੁਜਰਾਤ ਦੀਆਂ ਰਾਜ ਸਭਾ ਚੋਣਾਂ ਲਈ ਭਾਜਪਾ ਨੇ 2 ਨਾਵਾਂ ਦਾ ਐਲਾਨ ਕੀਤਾ ਹੈ।ਭਾਜਪਾ ਦੇ ਬਾਅਦ ਕਾਂਗਰਸ ਨੇ ਵੀ ਰਾਜ ਸਭਾ ਚੋਣਾਂ ਵਿੱਚ ਉਮੀਦਵਾਰਾਂ ਨੂੰ ਉਤਾਰਨ ਦਾ ਫੈਸਲਾ ਕੀਤਾ ਹੈ।

 BJP Jaishankar And JM Thakor field Nomination letter as Rajya Sabha candidates from Gujarat ਗੁਜਰਾਤ ਰਾਜ ਸਭਾ ਚੋਣਾਂ : ਭਾਜਪਾ ਦੇ ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ

ਗੁਜਰਾਤ ਵਿਚ ਖਾਲੀ ਹੋਈਆਂ ਦੋ ਰਾਜ ਸਭਾ ਸੀਟਾਂ 'ਤੇ 5 ਜੁਲਾਈ ਨੂੰ ਉਪ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਲਈ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਠਾਕੋਰ ਨੇ ਅੱਜ ਗੁਜਰਾਤ ਵਿਧਾਨ ਸਭਾ 'ਚ ਰਾਜ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ ਨੇ ਗਾਂਧੀਨਗਰ 'ਚ ਮੁੱਖ ਮੰਤਰੀ ਵਿਜੇ ਰੁਪਾਣੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਸੀ।

BJP Jaishankar And JM Thakor field Nomination letter as Rajya Sabha candidates from Gujarat ਗੁਜਰਾਤ ਰਾਜ ਸਭਾ ਚੋਣਾਂ : ਭਾਜਪਾ ਦੇ ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਹਿਮਾਚਲ ਪ੍ਰਦੇਸ਼ ਦੇ ਕਿਨੌਰ ‘ਚ ਪਹਾੜ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਠੱਪ , ਲੋਕ ਪ੍ਰੇਸ਼ਾਨ

ਜ਼ਿਕਰਯੋਗ ਹੈ ਕਿ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ਗਾਂਧੀਨਗਰ ਤੋਂ ਅਤੇ ਸਮ੍ਰਿਤੀ ਇਰਾਨੀ ਦੇ ਅਮੇਠੀ ਤੋਂ ਲੋਕ ਸਭਾ ਚੋਣ ਜਿੱਤਣ ਬਾਅਦ ਗੁਜਰਾਤ ਵਿਚ ਰਾਜ ਸਭਾ ਦੀਆਂ ਦੋ ਸੀਟਾਂ ਖਾਲੀ ਹੋ ਗਈਆਂ ਹਨ। ਜਿਨ੍ਹਾਂ 'ਤੇ 5 ਜੁਲਾਈ ਨੂੰ ਉਪ ਚੋਣਾਂ ਹੋਣ ਜਾ ਰਹੀਆਂ ਹਨ।

-PTCNews

Related Post