ਭਾਜਪਾ ਆਗੂ ਵੱਲੋਂ ਕੱਢਿਆ ਗਿਆ ਕੈਂਡਲ ਮਾਰਚ, ਕਿਹਾ ਰਾਜਸਥਾਨ ਸਰਕਾਰ ਅਜਿਹੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵੇ

By  Riya Bawa July 3rd 2022 08:58 PM -- Updated: July 3rd 2022 09:01 PM

ਅੰਮ੍ਰਿਤਸਰ: ਨਰੈਣਗੜ੍ਹ ਦੇ ਕੋਲ ਇੰਡੀਆ ਗੇਟ ਦੇ ਨਜ਼ਦੀਕ ਭਾਜਪਾ ਆਗੂਆਂ ਵੱਲੋਂ ਇਕ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਇਹ ਕੈਂਡਲ ਮਾਰਚ ਰਾਜਸਥਾਨ ਦੇ ਵਿੱਚ ਕਨੱਈਆ ਲਾਲ ਦੇ ਕਤਲ ਨੂੰ ਲੈ ਕੇ ਦੇਸ਼ ਭਰ ਵਿੱਚ ਜ਼ਿਲ੍ਹਾ ਰੋਸ ਰਾਜਸਥਾਨ ਸਰਕਾਰ ਦੇ ਖਿਲਾਫ਼ ਵਧ ਰਿਹਾ ਹੈ। ਉਸ ਨੂੰ ਲੈ ਕੇ ਅੱਜ ਅੰਮ੍ਰਿਤਸਰ ਵਿੱਚ ਭਾਜਪਾ ਆਗੂਆਂ ਵੱਲੋਂ ਕੈਂਡਲ ਮਾਰਚ ਕੱਢਿਆ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਬੜੀ ਬੇਰਹਿਮੀ ਨਾਲ ਕਨੱਈਆ ਲਾਲ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਨਪੁਰ ਸ਼ਰਮਾ ਦੇ ਬਿਆਨ ਨੂੰ ਲੈ ਕੇ ਭਾਈ ਘਨੱਈਆ ਲਾਲ ਕੇ ਇਕ ਪੋਸਟ ਸ਼ੇਅਰ ਕਰ ਦਿੱਤੀ ਸੀ ਜਿਸਦੇ ਚਲਦੇ ਜੇਹਾਦੀਆਂ ਵੱਲੋਂ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਰਾਜਸਥਾਨ ਸਰਕਾਰ ਨੂੰਜਗਾਉਣ ਨੂੰ ਲੈ ਗਏ ਕਿ ਹਿੰਦੂਆਂ ਦੇ ਮੰਦਰ ਤੋੜੇ ਜਾ ਰਹੇ ਹਨ ਹਿੰਦੂਆਂ ਦੇ ਕਤਲ ਕੀਤੇ ਜਾ ਰਹੇ ਹਨ ਜਿਸਦੇ ਚੱਲਦੇ ਅੱਜ ਰਾਜਸਥਾਨ ਦੀ ਗੱਲ ਸਰਕਾਰ ਤੇ ਕਾਤਲਾਂ ਦੇ ਖ਼ਿਲਾਫ਼ ਇਹ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਤੇ ਫ਼ਾਂਸੀ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਇੱਕ ਲੋਕਤਾਂਤਰਿਕ ਦੇਸ਼ ਹੈ ਇਸ ਲਈ ਇਸ ਵਿਚ ਹਰੇਕ ਨੂੰ ਜੀਣ ਦਾ ਹੱਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹੋ ਜਿਹੇ ਜਿਹਾਦੀਆਂ ਨੂੰ ਪਾਕਿਸਤਾਨ ਜਾਂ ਅਫ਼ਗਾਨਿਸਤਾਨ ਭੇਜ ਦਿੱਤਾ ਜਾਣਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਭਾਰਤ ਹਿੰਦੂ ਰਾਸ਼ਟਰ ਹੈ ਤੇ ਅਸੀਂ ਕੇਂਦਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹਾਂ ਕਿ ਇਹੋ ਜਿਹੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਦੇ ਦਾ ਮਾਹੌਲ ਖ਼ਰਾਬ ਕਰਨ ਤੇ ਲੱਗੀਆਂ ਹੋਈਆਂ ਹਨ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਭਾਜਪਾ ਦੀ ਸਰਕਾਰ ਨੂੰ ਕੁਝ ਵਿਰੋਧੀ ਤਾਕਤਾਂ ਪਸੰਦ ਨਹੀਂ ਕਰਦੀਆਂ ਜਿਸ ਦੇ ਚਲਦੇ ਦੇ ਦਾ ਮਾਹੌਲ ਖ਼ਰਾਬ ਕਰਨ ਤੇ ਲੱਗੀਆਂ ਹੋਈਆਂ ਹਨ ਉਨ੍ਹਾਂ ਕਿਹਾ ਕਿ ਜਿਨ੍ਹਾਂ ਅਜੇ ਤਕ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਹਨ। ਉਹ ਆਪਣੇ ਮਨਸੂਬੇ ਵਿੱਚ ਕਾਮਯਾਬ ਨਹੀਂ ਹੋ ਸਕਦੇ ਉਨ੍ਹਾਂ ਕਿਹਾ ਕਿ ਹਿੰਦੁਸਤਾਨ ਇਕ ਅਜਿਹਾ ਦੇਸ਼ ਹੈ ਜੋ ਕਾਨੂੰਨ ਦਾ ਰਾਜ ਚੱਲਦਾ ਹੈ ਕਾਨੂੰਨ ਤੇ ਭਰੋਸਾ ਕਰਦਾ ਹੈ ਤੇ ਅਸੀਂ ਦੇਸ਼ ਦੇ ਪ੍ਰਧਾਨਮੰਤਰੀ ਕੋਲੋ ਲਈ ਇਨ੍ਹਾਂ ਕਾਤਲਾਂ ਲਈ ਫਾਂਸੀ ਦੀ ਸਜ਼ਾ ਮੰਗਦੇ ਹਾਂ । ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਭਾਜਪਾ ਦੇ ਨਾਲ ਹਾਂ ਦੇਸ਼ ਦੀਅਖੰਡਤਾ ਨੂੰ ਅਸੀਂ ਖਰਾਬ ਨਹੀਂ ਹੋਣ ਦੇਣਾ ਦੇਸ਼ ਹਮੇਸ਼ਾ ਚੜ੍ਹਦੀ ਕਲਾ ਚ ਰਹੇਗਾ ਉਨ੍ਹਾਂ ਕਿਹਾ ਕਿ ਰਾਜਸਥਾਨ ਸਰਕਾਰ ਅਜਿਹੇ ਦੇਸ਼ ਵਿਰੋਧੀ ਤਾਕਤਾਂ ਜੋ ਰਾਜਸਥਾਨ ਚ ਪੁੰਗਰ ਰਹੀਆਂ ਹਨ ਉਨ੍ਹਾਂ ਤੇ ਨੱਥ ਪਾਵੇ ਤੇ ਉਨ੍ਹਾਂ ਨੂੰ ਰਾਜਸਥਾਨ ਚੋਂ ਬਾਹਰ ਕੱਢੇ ਭਾਜਪਾ ਆਗੂ ਨੇ ਕਿਹਾ ਕਿ ਅੱਜ ਸਾਰਾ ਦੇਸ਼ ਕਨੱਈਆ ਲਾਲ ਦੇ ਪਰਿਵਾਰ ਨਾਲ ਖੜ੍ਹਾ ਹੈ ਕਨ੍ਹਈਆ ਲਾਲ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ। -PTC News

Related Post