ਭਾਜਪਾ ਆਗੂ ਮਾਸਟਰ ਮੋਹਨ ਲਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ 'ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

By  Shanker Badra September 18th 2021 04:13 PM

ਚੰਡੀਗੜ੍ਹ : ਕਾਂਗਰਸ ਵਿੱਚ ਕਲੇਸ਼ ਦੇ ਵਿਚਕਾਰ ਭਾਜਪਾ ਦੇ ਸੀਨੀਅਰ ਨੇਤਾ ਮਾਸਟਰ ਮੋਹਨ ਲਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੇ ਆਉਣ ਤੋਂ ਬਾਅਦ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪਾਸੇ ਕਰ ਦਿੱਤਾ ਹੈ ਉਨ੍ਹਾਂ ਕਿਹਾ ਕਿ ਭਾਜਪਾ ਕੈਪਟਨ ਦਾ ਸਵਾਗਤ ਕਰਨ ਲਈ ਤਿਆਰ ਹੈ।

ਭਾਜਪਾ ਆਗੂ ਮਾਸਟਰ ਮੋਹਨ ਲਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ 'ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਪੜ੍ਹੋ ਹੋਰ ਖ਼ਬਰਾਂ : ਕੈਪਟਨ ਨੇ ਮੁੱਖ ਮੰਤਰੀ ਦੇ ਅਹੁਦੇ ਅਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ : ਸੂਤਰ

ਭਾਜਪਾ ਦੇ ਸੀਨੀਅਰ ਨੇਤਾ ਮਾਸਟਰ ਮੋਹਨ ਲਾਲ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਦੇ ਨਾਲ ਹੀ ਕਾਂਗਰਸ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਭਾਜਪਾ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਭਾਜਪਾ ਉਨ੍ਹਾਂ ਦੇ ਸਵਾਗਤ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਭਾਜਪਾ ਵਿੱਚ ਆ ਕੇ ਪਾਰਟੀ ਦੀ ਕਮਾਨ ਸੰਭਾਲਣੀ ਚਾਹੀਦੀ ਹੈ।

ਭਾਜਪਾ ਆਗੂ ਮਾਸਟਰ ਮੋਹਨ ਲਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ 'ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਚੱਲ ਰਹੀ ਖਿੱਚੋਤਾਣ ਦੇ ਵਿਚਕਾਰ ਕਾਂਗਰਸ ਹਾਈਕਮਾਨ ਨੇ ਆਖਰਕਾਰ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਖੁਦ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਕੁਝ ਸਮੇਂ ਬਾਅਦ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ।

ਭਾਜਪਾ ਆਗੂ ਮਾਸਟਰ ਮੋਹਨ ਲਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ 'ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਦੱਸਣਯੋਗ ਹੈ ਕਿ ਪੰਜਾਬ ਕਾਂਗਰਸ 'ਚ ਜਾਰੀ ਅੰਦਰੂਨੀ ਕਲੇਸ਼ ਦੇ ਚਲਦਿਆਂ ਅੱਜ ਪੰਜਾਬ ਕਾਂਗਰਸ ਦੇ ਦਫ਼ਤਰ ਵਿੱਚ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ। ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਮਗਰੋਂ ਸ਼ੁੱਕਰਵਾਰ ਅੱਧੀ ਰਾਤ ਨੂੰ ਸੋਸ਼ਲ ਮੀਡੀਆ ਉੱਤੇ ਵਿਧਾਇਕ ਦਲ ਦੀ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਸੀ। ਹਰੀਸ਼ ਰਾਵਤ ਨੇ ਦੱਸਿਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਨੂੰ ਕਈ ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਇਕ ਦਲ ਦੀ ਤੁਰੰਤ ਮੀਟਿੰਗ ਸੱਦਣ ਲਈ ਕਿਹਾ ਗਿਆ ਸੀ।

-PTCNews

Related Post