ਕਿਸਾਨ ਜਥੇਬੰਦੀਆਂ ਨੇ ਰੋਕਿਆ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦਾ ਕਾਫ਼ਲਾ, ਮਾਹੌਲ ਤਣਾਅਪੂਰਨ

By  Shanker Badra October 15th 2020 02:03 PM

ਕਿਸਾਨ ਜਥੇਬੰਦੀਆਂ ਨੇ ਰੋਕਿਆ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦਾ ਕਾਫ਼ਲਾ, ਮਾਹੌਲ ਤਣਾਅਪੂਰਨ :ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਸਵੇਰੇ ਪ੍ਰੈੱਸ ਕਾਨਫ਼ਰੰਸ ਕਰਨ ਲਈ ਪਹੁੰਚੇ ਸਨ। ਇਸ ਕਾਨਫ਼ਰੰਸ ਦੇ ਖ਼ਤਮ ਹੋਣ ਤੋਂ ਬਾਅਦ ਜਦੋਂ ਸਾਂਪਲਾ ਕਾਫ਼ਲੇ ਸਮੇਤ ਪਿੰਡ ਚੱਕ ਜਾਨੀਸਰ ਜਾਣ ਲਈ ਰਵਾਨਾ ਹੋਏ ਤਾਂ ਇਸ ਦੀ ਭਿਣਕ ਕਿਸਾਨ ਜਥੇਬੰਦੀਆਂ ਨੂੰ ਪਈ ਤਾਂ ਉਨ੍ਹਾਂ ਰਸਤੇ ਵਿਚ ਪਿੰਡ ਮਹਾਂਬੱਧਰ ਨੇੜੇ ਕਾਫ਼ਲੇ ਨੂੰ ਸੜਕ 'ਤੇ ਧਰਨਾ ਦੇ ਕੇ ਰੋਕ ਦਿੱਤਾ।

BJP leader Vijay Sampla police custody after sits on dharna in Punjab's Muktsar ਕਿਸਾਨ ਜਥੇਬੰਦੀਆਂ ਨੇ ਰੋਕਿਆ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦਾ ਕਾਫ਼ਲਾ, ਮਾਹੌਲ ਤਣਾਅਪੂਰਨ

ਜਿਸ ਤੋਂ ਬਾਅਦ ਭਾਜਪਾ ਆਗੂਆਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਟਕਰਾਅ ਦੀ ਸਥਿਤੀ ਬਣੀ ਹੋਈ ਹੈ। ਇਸ ਦੌਰਾਨ ਵਿਜੇ ਸਾਂਪਲਾ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਕੁਲਦੀਪ ਸਿੰਘ ਭੰਗੇਵਾਲਾ ਅਤੇ ਹੋਰ ਵਰਕਰ ਵੀ ਕਿਸਾਨਾਂ ਦੇ ਸਾਹਮਣੇ ਸੜਕ 'ਤੇ ਧਰਨੇ 'ਤੇ ਬੈਠ ਗਏ ਹਨ। ਇਸ ਸਮੇਂ ਦੋਵਾਂ ਧਿਰਾਂ ਵਲੋਂ ਆਹਮੋ-ਸਾਹਮਣੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਟਕਰਾਅ ਦੀ ਸਥਿਤੀ ਬਣੀ ਹੋਈ ਹੈ। ਇਸ ਦੌਰਾਨ ਤਣਾਅਪੂਰਨ ਮਾਹੌਲ ਨੂੰ ਵੇਖਦਿਆਂ ਪੁਲਿਸ ਵੀ ਪਹੁੰਚ ਗਈ ਹੈ।

BJP leader Vijay Sampla police custody after sits on dharna in Punjab's Muktsar ਕਿਸਾਨ ਜਥੇਬੰਦੀਆਂ ਨੇ ਰੋਕਿਆ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦਾ ਕਾਫ਼ਲਾ, ਮਾਹੌਲ ਤਣਾਅਪੂਰਨ

ਜਿਸ ਦੇ ਚਲਦੇ ਹੁਣ ਸ੍ਰੀ ਮੁਕਤਸਰ ਸਾਹਿਬ ਤੋਂ ਅਬੋਹਰ ਰੋਡ 'ਤੇ ਪੈਂਦੇ ਪਿੰਡ ਮਹਾਂਬੱਧਰ ਵਿਖੇ ਕਿਸਾਨ ਜਥੇਬੰਦੀਆਂ ਅਤੇ ਭਾਰਤੀ ਜਨਤਾ ਪਾਰਟੀ ਦੇ ਟਕਰਾਅ ਨੂੰ ਰੋਕਣ ਲਈ ਪੁਲਿਸ ਵਲੋਂ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਆਦਿ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸੂਤਰਾਂ ਅਨੁਸਾਰ ਵਿਜੇ ਸਾਂਪਲਾ ਅਤੇ ਉਸਦੇ ਸਾਥੀਆਂ ਨੂੰ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਲਿਜਾਇਆ ਗਿਆ।

BJP leader Vijay Sampla police custody after sits on dharna in Punjab's Muktsar ਕਿਸਾਨ ਜਥੇਬੰਦੀਆਂ ਨੇ ਰੋਕਿਆ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦਾ ਕਾਫ਼ਲਾ, ਮਾਹੌਲ ਤਣਾਅਪੂਰਨ

ਦੱਸ ਦੇਈਏ ਕਿਪਿੰਡ ਚੱਕ ਜਾਨੀਸਰ ਵਿਚ ਇਕ ਦਲਿਤ ਨੌਜਵਾਨ ਨਾਲ ਕੁੱਟਮਾਰ ਅਤੇ ਪਿਸ਼ਾਬ ਪਿਲਾਉਣ ਮਾਮਲੇ 'ਚ ਵਿਜੈ ਸਾਂਪਲਾ ਉਕਤ ਨੌਜਵਾਨ ਨੂੰ ਉਸ ਦੇ ਪਿੰਡ 'ਚ ਮਿਲਣ ਜਾ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਇਲਜ਼ਾਮ ਲਾਏ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਜਾਣਬੁੱਝ ਕੇ ਰੋਕਿਆ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਕਿਸਾਨਾਂ ਵੱਲੋਂ ਲਾਏ ਗਏ ਧਰਨੇ ਦੇ ਅੱਗੇ ਹੀ ਬੈਠ ਕੇ ਆਪਣਾ ਧਰਨਾ ਵੀ ਸ਼ੁਰੂ ਕਰ ਦਿੱਤਾ ਤੇ ਵਿਜੇ ਸਾਂਪਲਾ ਨੂੰ ਪੁਲਿਸ ਨੇ ਧਰਨੇ ਤੋਂ ਉਠਾਇਆ ਹੈ।

BJP leader Vijay Sampla police custody after sits on dharna in Punjab's Muktsar

-PTCNews

Related Post