ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !!!

By  Jashan A December 21st 2019 04:43 PM

ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !!!,ਨਵੀਂ ਦਿੱਲੀ: ਸਾਬਕਾ ਭਾਰਤੀ ਕ੍ਰਿਕਟਰ ਅਤੇ ਦਿੱਲੀ 'ਚ ਭਾਜਪਾ ਦੇ ਮੌਜੂਦਾ ਸੰਸਦ ਮੈਂਬਰ ਗੌਤਮ ਗੰਭੀਰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਸੂਚਨਾ ਮਿਲੀ ਹੈ। ਗੌਤਮ ਗੰਭੀਰ ਨੇ ਸ਼ਾਹਦਰਾ ਜ਼ਿਲ੍ਹੇ ਦੇ ਡੀ. ਐੱਸ. ਪੀ. ਨੂੰ ਚਿੱਠੀ ਲਿਖ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।

ਚਿੱਠੀ ਵਿਚ ਕਿਹਾ, ''ਇਕ ਇੰਟਰਨੈਸ਼ਨਲ ਨੰਬਰ ਤੋਂ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲ ਰਹੀ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇਸ ਮਾਮਲੇ ਦੀ ਐੱਫ. ਆਈ. ਆਰ. ਦਰਜ ਕੀਤੀ ਜਾਵੇ ਅਤੇ ਮੇਰੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਾਈ ਜਾਵੇ।''

https://twitter.com/ANI/status/1208288397845917696?s=20

-PTC News

Related Post