ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਗਾਂਧੀਨਗਰ ਤੋਂ ਭਰਿਆ ਨਾਮਜ਼ਦਗੀ ਪੱਤਰ

By  Shanker Badra March 30th 2019 05:47 PM

ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਗਾਂਧੀਨਗਰ ਤੋਂ ਭਰਿਆ ਨਾਮਜ਼ਦਗੀ ਪੱਤਰ:ਗਾਂਧੀਨਗਰ : ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਅਹਿਮਦਾਬਾਦ 'ਚ ਰੋਡ ਸ਼ੋਅ ਕਰਨ ਤੋਂ ਬਾਅਦ ਅੱਜ ਗੁਜਰਾਤ ਦੇ ਲੋਕ ਸਭਾ ਹਲਕੇ ਗਾਂਧੀਨਗਰ ਤੋਂ ਨਾਮਜ਼ਦਗੀ ਪੱਤਰ ਭਰਿਆ ਹੈ।

BJP national president Amit Shah Gandhinagar filing nomination papers ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਗਾਂਧੀਨਗਰ ਤੋਂ ਭਰਿਆ ਨਾਮਜ਼ਦਗੀ ਪੱਤਰ

ਇਸ ਦੌਰਾਨ ਨਾਮਜ਼ਦਗੀ ਵੇਲੇ ਉਨ੍ਹਾਂ ਨਾਲ ਵਿੱਤ ਮੰਤਰੀ ਅਰੁਣ ਜੇਤਲੀ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਅਤੇ ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਮੌਜੂਦ ਸਨ।

BJP national president Amit Shah Gandhinagar filing nomination papers ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਗਾਂਧੀਨਗਰ ਤੋਂ ਭਰਿਆ ਨਾਮਜ਼ਦਗੀ ਪੱਤਰ

ਦੱਸ ਦੇਈਏ ਕਿ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਅਮਿਤ ਸ਼ਾਹ ਨੇ ਅਹਿਮਦਾਬਾਦ 'ਚ ਇੱਕ ਰੋਡ ਸ਼ੋਅ ਕੱਢਿਆ ਹੈ।ਇਸ ਦੌਰਾਨ ਐਨ.ਡੀ.ਏ. ਦੇ ਦਿੱਗਜ ਨੇਤਾ ਵੀ ਮੌਜੂਦ ਸਨ।

BJP national president Amit Shah Gandhinagar filing nomination papers ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਗਾਂਧੀਨਗਰ ਤੋਂ ਭਰਿਆ ਨਾਮਜ਼ਦਗੀ ਪੱਤਰ

ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਪਹੁੰਚੇ ਸਨ।ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਪੁਰਾਣਾ ਅਤੇ ਗੂੜਾ ਰਿਸ਼ਤਾ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਨਰਿੰਦਰ ਮੋਦੀ ਵਰਗੇ ਪ੍ਰਧਾਨ ਮੰਤਰੀ ਦੀ ਲੋੜ ਹੈ।

-PTCNews

Related Post